ਪੰਜਾਬ ਦੇ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਦੇ ਬਸੀ ਪਠਾਣਾਂ ਅਧੀਨ ਆਉਂਦੇ ਪਿੰਡ ਨੰਦਪੁਰ ਕਲੌੜ ਵਿਖੇ ਹੋ ਰਹੀ ਸ਼ੂਟਿੰਗ ਦੌਰਾਨ ਇੱਕ ਨੌਜਵਾਨ ਨਾਲ ਮੰਦਭਾਗੀ ਘਟਨਾ ਵਾਪਰ ਗਈ। ਪ੍ਰਾਡਕਸ਼ਨ ਟੀਮ ਦੇ ਹੀ ਇੱਕ ਮੈਂਬਰ ਦੀ ਕਰੰਟ ਲੱਗਣ ਕਾਰਨ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਮੀਂਹ ਪੈਣ ਕਾਰਨ ਨੌਜਵਾਨ ਨੂੰ ਕਰੰਟ ਲੱਗਿਆ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਸਾਜਨ ਕੁਮਾਰ ਵਜੋਂ ਹੋਈ ਹੈ।
ਮਿਲੀ ਜਾਣਕਾਰੀ ਅਨੁਸਾਰ ਪਿੰਡ ਨੰਦਪੁਰ ਕਲੌੜ ਵਿਖੇ ਇੱਕ ਪ੍ਰਾਡਕਸ਼ਨ ਟੀਮ ਸ਼ੂਟਿੰਗ ਕਰਨ ਆਈ ਸੀ। ਸ਼ੂਟਿੰਗ ਦੌਰਾਨ ਮੀਂਹ ਪੈ ਰਿਹਾ ਸੀ ਅਤੇ ਅਚਾਨਕ ਹੀ ਪ੍ਰਾਡਕਸ਼ਨ ਟੀਮ ਦੇ ਇੱਕ ਮੈਂਬਰ ਸਾਜਨ ਕੁਮਾਰ ਨੂੰ ਕਰੰਟ ਲੱਗ ਗਿਆ। ਇਸ ਕੁਦਰਤੀ ਹਾਦਸੇ ‘ਚ ਜ਼ਖਮੀ ਹੋਏ ਸਾਜਨ ਕੁਮਾਰ ਨੂੰ ਇਲਾਜ ਲਈ ਸਿਵਲ ਹਸਪਤਾਲ ਫ਼ਤਹਿਗੜ੍ਹ ਸਾਹਿਬ ਵਿਖੇ ਦਾਖਲ ਕਰਵਾਇਆ ਗਿਆ, ਜਿੱਥੇ ਉਸ ਦੀ ਇਲਾਜ ਦੌਰਾਨ ਮੌਤ ਹੋ ਗਈ। ਉਧਰ ਥਾਣਾ ਬਸੀ ਪਠਾਣਾਂ ਦੇ ਸਹਾਇਕ ਥਾਣੇਦਾਰ ਹਰਪਿੰਦਰ ਸਿੰਘ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ : ਲੱਖਾ ਸਿਧਾਣਾ ਨੂੰ ਬਰਨਾਲਾ ਪੁਲਿਸ ਨੇ ਕੀਤਾ ਰਿਹਾਅ, ਮੈਡੀਕਲ ਕਰਵਾ ਕੇ ਕੋਰਟ ‘ਚ ਕੀਤਾ ਗਿਆ ਸੀ ਪੇਸ਼
ਵੀਡੀਓ ਲਈ ਕਲਿੱਕ ਕਰੋ -:
























