ਰੋਪੜ ਦੇ ਤੇਗਬੀਰ ਸਿੰਘ ਨੇ ਰੂਸ ਵਿੱਚ ਸਥਿਤ ਮਾਊਂਟ ਐਲਬਰਸ ( ਯੂਰਪ ਮਹਾਦੀਪ ਦੀ ਸਭ ਤੋਂ ਉੱਚੀ ਚੋਟੀ ) ਨੂੰ 6 ਸਾਲ ਅਤੇ 9 ਮਹੀਨਿਆਂ ਦੀ ਉਮਰ ਵਿੱਚ ਸਰ ਕਰਕੇ ਵਰਲਡ ਰਿਕਾਰਡ ਬਣਾਇਆ ਹੈ। ਮਾਊਂਟ ਐਲਬਰਸ ਰੂਸ ਵਿੱਚ 18510 ਫੁੱਟ (5642 ਮੀਟਰ) ਦੀ ਉਚਾਈ ‘ਤੇ ਸਥਿਤ ਹੈ। ਤੇਗਬੀਰ ਨੇ 20 ਜੂਨ ਨੂੰ ਮਾਊਂਟ ਐਲਬਰਸ ਤੱਕ ਟ੍ਰੈਕ ਸ਼ੁਰੂ ਕੀਤਾ ਅਤੇ 28 ਜੂਨ 2025 ਨੂੰ ਪਹਾੜ ਦੇ ਸਭ ਤੋਂ ਉੱਚੇ ਬਿੰਦੂ ਐਲਬਰਸ ਚੋਟੀ ਤੱਕ ਪਹੁੰਚਣ ਵਿੱਚ ਕਾਮਯਾਬ ਹੋਇਆ।

ਇਹ ਇੱਕ ਘੱਟ ਆਕਸੀਜਨ ਟ੍ਰੈਕ ਹੈ ਅਤੇ ਉਚਾਈ ਨਾਲ ਜੁੜੀਆਂ ਸਮੱਸਿਆਵਾਂ ਨਾਲ ਨਜਿੱਠਣ ਲਈ ਤਿਆਰੀ ਦੀ ਲੋੜ ਹੁੰਦੀ ਹੈ। ਇਹਨਾਂ ਸਾਰੀਆਂ ਚੁਣੌਤੀਆਂ ਨੂੰ ਜਿੱਤਦੇ ਹੋਏ, ਉਹ ਚੋਟੀ ਦੇ ਸਿਖਰ ‘ਤੇ ਪਹੁੰਚ ਗਿਆ, ਜਿੱਥੇ ਆਮ ਤਾਪਮਾਨ – 10 ਸੈਲਸੀਅਸ ਹੈ, ਅਤੇ ਉਸਨੇ ਆਪਣਾ ਸੁਪਨਾ ਪੂਰਾ ਕੀਤਾ। ਇਸ ਸ਼ਾਨਦਾਰ ਪ੍ਰਾਪਤੀ ਤੋਂ ਬਾਅਦ ਉਸਨੂੰ ਮਾਊਂਟੇਨੀਅਰਿੰਗ, ਰੌਕ ਕਲਾਈਮਿੰਗ ਐਂਡ ਸਪੋਰਟਸ ਟੂਰਿਜ਼ਮ ਫੈਡਰੇਸ਼ਨ ਆਫ ਕਬਾਰਡੀਨੋ – ਬਲਕਾਰੀਅਨ ਰਿਪਬਲਿਕ (ਰੂਸ) ਦੁਆਰਾ ਜਾਰੀ ਕੀਤਾ ਗਿਆ ਮਾਊਂਟੇਨ ਕਲਾਈਮਿੰਗ ਸਰਟੀਫਿਕੇਟ ਅਤੇ ਮੈਡਲ ਨਾਲ ਸਨਮਾਨਤ ਕੀਤਾ ਗਿਆ।

ਤੇਗਬੀਰ ਸਿੰਘ ਰੋਪੜ ਦੇ ਵਿੱਚ ਇਕ ਨਾਮੀ ਨਿੱਜੀ ਸਕੂਲ ਦਾ ਦੂਜੀ ਜਮਾਤ ਦਾ ਵਿਦਿਆਰਥੀ ਹੈ। ਇਸ ਕਾਰਨਾਮੇ ਨਾਲ ਉਸਨੇ 6 ਸਾਲ ਅਤੇ 9 ਮਹੀਨੇ ਦੀ ਉਮਰ ਵਿੱਚ ਮਾਊਂਟ ਐਲਬਰਸ ਦੀ ਚੜ੍ਹਾਈ ਦਾ ਨਵਾਂ ਵਿਸ਼ਵ ਰਿਕਾਰਡ ਕਾਇਮ ਕੀਤਾ। ਇਸ ਉਪਲਭਦੀ ਨਾਲ ਤੇਗਬੀਰ ਸਿੰਘ ਨੇ ਵਾਘਾ ਕੁਸ਼ਗਰਾ (ਮਹਾਰਾਸ਼ਟਰ ) ਦੇ ਵਿਸ਼ਵ ਰਿਕਾਰਡ ਨੂੰ ਪਛਾੜ ਦਿੱਤਾ ਜਿਸਨੇ ਪਿਛਲੇ ਸਾਲ 7 ਸਾਲ ਅਤੇ 3 ਮਹੀਨੇ ਦੀ ਉਮਰ ਵਿੱਚ ਵਿਸ਼ਵ ਰਿਕਾਰਡ ਬਣਾਇਆ ਸੀ।
ਇਹ ਵੀ ਪੜ੍ਹੋ : ਮੋਹਾਲੀ ‘ਚ ਇੱਕ ਫੈਕਟਰੀ ਨੂੰ ਲੱਗੀ ਭਿ.ਆ.ਨ/ਕ ਅੱ/ਗ, ਇੱਕ ਬੱਚੀ ਦੀ ਝੁ.ਲ.ਸ/ਣ ਕਾਰਨ ਮੌ.ਤ, 2 ਜ਼ਖਮੀ
ਤੇਗਬੀਰ ਅਗਸਤ 2024 ਵਿੱਚ ਮਾਊਂਟ ਕਿਲੀਮੰਜਾਰੋ (ਅਫ਼ਰੀਕੀ ਮਹਾਂਦੀਪ ਦੀ ਸਭ ਤੋਂ ਉੱਚੀ ਚੋਟੀ) ਨੂੰ ਸਰ ਕਰਨ ਵਾਲਾ ਸਭ ਤੋਂ ਘੱਟ ਉਮਰ ਦਾ ਏਸ਼ੀਆਈ ਬਣ ਗਿਆ ਸੀ ਅਤੇ ਉਸਦਾ ਨਾਮ ਏਸ਼ੀਆ ਬੁੱਕ ਆਫ਼ ਰਿਕਾਰਡ ਅਤੇ ਇੰਡੀਆ ਬੁੱਕ ਆਫ਼ ਰਿਕਾਰਡ ਵਿੱਚ ਸ਼ਾਮਲ ਹੈ। ਉਹ ਅਪ੍ਰੈਲ 2024 ਵਿੱਚ ਮਾਊਂਟ ਐਵਰੈਸਟ ਬੇਸ ਕੈਂਪ (ਨੇਪਾਲ) ਤੱਕ ਜਾ ਚੁੱਕਾ ਹੈ ।
ਵੀਡੀਓ ਲਈ ਕਲਿੱਕ ਕਰੋ -:
























