ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੀ ਅਹਿਮ ਮੀਟਿੰਗ ਅੱਜ ਚੰਡੀਗੜ੍ਹ ਵਿਖੇ ਪ੍ਰਧਾਨ ਸੁਖਬੀਰ ਬਾਦਲ ਦੀ ਅਗਵਾਈ ਹੇਠ ਸ਼ੁਰੂ ਹੋ ਗਈ ਹੈ। ਮੀਟਿੰਗ ਵਿੱਚ ਬਠਿੰਡਾ ਤੋਂ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਅਤੇ ਸੀਨੀਅਰ ਅਕਾਲੀ ਆਗੂ ਸਿਕੰਦਰ ਸਿੰਘ ਮਲੂਕਾ ਸਣੇ ਸਾਰੇ ਆਗੂ ਮੌਜੂਦ ਹਨ। ਮੀਟਿੰਗ ਮੂਲ ਮੰਤਰ ਦੇ ਜਾਪ ਨਾਲ ਸ਼ੁਰੂ ਹੋਈ। ਇਸ ਤੋਂ ਪਹਿਲਾਂ ਆਗੂਆਂ ਨੇ ਪਾਰਟੀ ਦਫ਼ਤਰ ਪਹੁੰਚਣ ‘ਤੇ ਸੁਖਬੀਰ ਬਾਦਲ ਦਾ ਸਨਮਾਨ ਕੀਤਾ। ਇਹ ਮੀਟਿੰਗ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਦੀ ਵਿਜੀਲੈਂਸ ਵੱਲੋਂ ਗ੍ਰਿਫ਼ਤਾਰੀ ਤੋਂ ਬਾਅਦ ਕੀਤੀ ਜਾ ਰਹੀ ਹੈ।
ਮੀਟਿੰਗ ਨੂੰ ਬਹੁਤ ਅਹਿਮ ਮੰਨਿਆ ਜਾ ਰਿਹਾ ਹੈ। ਇਹ ਫੈਸਲਾ ਕੀਤਾ ਜਾਵੇਗਾ ਕਿ ਪਾਰਟੀ ਭਵਿੱਖ ਵਿੱਚ ਲੋਕਾਂ ਵਿੱਚ ਕਿਵੇਂ ਜਾਵੇਗੀ। ਨਾਲ ਹੀ ਸੂਬੇ ਦੀ ਮੌਜੂਦਾ ਸਿਆਸੀ ਸਥਿਤੀ ‘ਤੇ ਚਰਚਾ ਕੀਤੀ ਜਾਵੇਗੀ। ਲੁਧਿਆਣਾ ਉਪ ਚੋਣ ਦੇ ਨਤੀਜਿਆਂ ‘ਤੇ ਵੀ ਚਰਚਾ ਕੀਤੀ ਜਾਵੇਗੀ।
ਮੀਟਿੰਗ ਸਬੰਧੀ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਪੋਸਟ ਕਰਕੇ ਲਿਖਿਆ ਹੈ – ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੀ ਨਵ-ਨਿਯੁਕਤ ਕੋਰ ਕਮੇਟੀ ਦੀ ਇੱਕ ਅਹਿਮ ਮੀਟਿੰਗ ਸੋਮਵਾਰ, 30 ਜੂਨ ਨੂੰ ਦੁਪਹਿਰ 2 ਵਜੇ ਚੰਡੀਗੜ੍ਹ ਸਥਿਤ ਪਾਰਟੀ ਹੈੱਡਕੁਆਰਟਰ ਵਿਖੇ ਬੁਲਾਈ ਹੈ। ਇਸ ਮੀਟਿੰਗ ਵਿੱਚ ਮੌਜੂਦਾ ਸਿਆਸੀ ਸਥਿਤੀ ‘ਤੇ ਵਿਸਥਾਰ ਨਾਲ ਚਰਚਾ ਕੀਤੀ ਜਾਵੇਗੀ ਅਤੇ ਭਵਿੱਖ ਦੀ ਰਣਨੀਤੀ ਨੂੰ ਅੰਤਿਮ ਰੂਪ ਦਿੱਤਾ ਜਾਵੇਗਾ।
ਇਹ ਵੀ ਪੜ੍ਹੋ : 6 ਸਾਲਾ ਸਿੱਖ ਬੱਚੇ ਨੇ ਬਣਾਇਆ ਵਿਸ਼ਵ ਰਿਕਾਰਡ, ਰੂਸ ਦੀ ਸਭ ਤੋਂ ਉੱਚੀ ਚੋਟੀ Mount Elbrus ਨੂੰ ਕੀਤਾ ਸਰ
ਦੋ ਦਿਨ ਪਹਿਲਾਂ ਸੁਖਬੀਰ ਸਿੰਘ ਬਾਦਲ ਨੇ 31 ਸੀਨੀਅਰ ਆਗੂਆਂ ਦੀ ਕੋਰ ਕਮੇਟੀ ਦਾ ਐਲਾਨ ਕੀਤਾ ਸੀ, ਜਿਸ ਵਿਚ ਬਲਵਿੰਦਰ ਸਿੰਘ ਭੂੰਦੜ, ਹਰਜਿੰਦਰ ਸਿੰਘ ਧਾਮੀ, ਨਰੇਸ਼ ਗੁਜਰਾਲ, ਪਰਮਜੀਤ ਸਿੰਘ ਸਰਨਾ, ਹੀਰਾ ਸਿੰਘ ਗਾਬਦੀਆ, ਗੁਲਜ਼ਾਰ ਸਿੰਘ ਰਣੀਕੇ, ਮਹੇਸ਼ਇੰਦਰ ਸਿੰਘ ਗਰੇਵਾਲ, ਡਾ: ਦਲਜੀਤ ਸਿੰਘ ਚੀਮਾ, ਜਨਮੇਜਾ ਸਿੰਘ ਸੇਖੋਂ, ਸਿਕੰਦਰ ਸਿੰਘ ਮਲੂਕਾ, ਬੀਬੀ ਹਰਸਿਮਰਤ ਕੌਰ ਬਾਦਲ, ਮਨਜੀਤ ਸਿੰਘ ਜੀ.ਕੇ., ਸ਼ਰਨਜੀਤ ਸਿੰਘ ਢਿੱਲੋਂ, ਬਿਕਰਮ ਸਿੰਘ ਮਜੀਠੀਆ, ਸੁੱਚਾ ਸਿੰਘ ਲੰਗਾਹ, ਗੁਰਬਚਨ ਸਿੰਘ ਬੱਬੇਹਾਲੀ, ਲਖਬੀਰ ਸਿੰਘ ਲੋਧੀਨੰਗਲ, ਐਨ.ਕੇ.ਸ਼ਰਮਾ, ਮਨਤਾਰ ਸਿੰਘ ਬਰਾੜ, ਬਲਦੇਵ ਸਿੰਘ ਖਹਿਰਾ ਅਤੇ ਹੋਰ ਵੀ ਆਗੂ ਸ਼ਾਮਲ ਹਨ।
ਵੀਡੀਓ ਲਈ ਕਲਿੱਕ ਕਰੋ -:
























