ਪੰਜਾਬ ਦੇ ਸਿੱਖ ਸ਼ਰਧਾਲੂਆਂ ਲਈ ਖੁਸ਼ਖਬਰੀ ਹੈ। ਇੰਡੀਗੋ ਏਅਰਲਾਈਨਜ਼ ਕੱਲ੍ਹ, ਯਾਨੀ 2 ਜੁਲਾਈ ਤੋਂ ਆਦਮਪੁਰ (ਜਲੰਧਰ) ਅਤੇ ਮੁੰਬਈ ਵਿਚਕਾਰ ਸਿੱਧੀ ਉਡਾਣ ਸੇਵਾ ਸ਼ੁਰੂ ਕਰਨ ਜਾ ਰਹੀ ਹੈ। ਇਸ ਨਵੀਂ ਸੇਵਾ ਨੂੰ ਪੰਜਾਬ ਦੇ ਲੋਕਾਂ, ਖਾਸ ਕਰਕੇ ਸਿੱਖ ਸੰਗਤ ਲਈ ਇੱਕ ਮਹੱਤਵਪੂਰਨ ਕਦਮ ਮੰਨਿਆ ਜਾ ਰਿਹਾ ਹੈ। ਕਿਉਂਕਿ ਹੁਣ ਸਿੱਖ ਸੰਗਤ ਪੰਜਾਬ ਤੋਂ ਸਿੱਧੀ ਉਡਾਣ ਲੈ ਕੇ ਮੁੰਬਈ ਜਾ ਸਕਦੀ ਹੈ। ਉੱਥੋਂ ਸਿੱਖ ਸੰਗਤ ਆਸਾਨੀ ਨਾਲ ਤਖ਼ਤ ਸ੍ਰੀ ਹਜ਼ੂਰ ਸਾਹਿਬ ਵਿਖੇ ਮੱਥਾ ਟੇਕ ਸਕੇਗੀ।
ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਨੇ ਕਿਹਾ ਕਿ ਇਹ ਸਿਰਫ਼ ਇੱਕ ਨਵੀਂ ਉਡਾਣ ਨਹੀਂ ਹੈ, ਸਗੋਂ ਇਹ ਸਿੱਖ ਸ਼ਰਧਾਲੂਆਂ ਦੀ ਸਾਲਾਂ ਪੁਰਾਣੀ ਮੰਗ ਨੂੰ ਪੂਰਾ ਕਰਨ ਵਾਲਾ ਇੱਕ ਇਤਿਹਾਸਕ ਫੈਸਲਾ ਹੈ। ਪਹਿਲਾਂ, ਪੰਜਾਬ ਤੋਂ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ (ਨਾਂਦੇੜ) ਪਹੁੰਚਣਾ ਖਾਸ ਕਰਕੇ ਬਜ਼ੁਰਗ ਸ਼ਰਧਾਲੂਆਂ ਲਈ ਬਹੁਤ ਮੁਸ਼ਕਲ ਸੀ ਕਿਉਂਕਿ ਇੱਥੋਂ ਕੋਈ ਸਿੱਧੀ ਹਵਾਈ ਸੇਵਾ ਉਪਲਬਧ ਨਹੀਂ ਸੀ।

ਉਨ੍ਹਾਂ ਕਿਹਾ ਕਿ ਉਡਾਣ (UDAN) ਵਰਗੀਆਂ ਯੋਜਨਾਵਾਂ ਇਹ ਸਪੱਸ਼ਟ ਕਰਦੀਆਂ ਹਨ ਕਿ ਕੇਂਦਰ ਸਰਕਾਰ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਦਾ ਪੂਰੀ ਤਰ੍ਹਾਂ ਸਤਿਕਾਰ ਕਰਦੀ ਹੈ। ਇਹ ਉਡਾਣ ਲਗਭਗ ਢਾਈ ਘੰਟੇ ਦੀ ਹੋਵੇਗੀ, ਜੋ ਕਿ ਜਲੰਧਰ ਦੇ ਆਦਮਪੁਰ ਹਵਾਈ ਅੱਡੇ ਤੋਂ ਦੁਪਹਿਰ 3:30 ਵਜੇ ਦੇ ਕਰੀਬ ਰਵਾਨਾ ਹੋਵੇਗਾ ਅਤੇ ਸ਼ਾਮ 6 ਵਜੇ ਮੁੰਬਈ ਪਹੁੰਚੇਗੀ। ਉਡਾਣ ਦਾ ਸਮਾਂ ਹਰ ਰੋਜ਼ ਇੱਕੋ ਜਿਹਾ ਹੋਵੇਗਾ।
ਇਹ ਵੀ ਪੜ੍ਹੋ : ਪਹਿਲਵਾਨ ਤੇ ਕਾਂਗਰਸ ਵਿਧਾਇਕ ਵਿਨੇਸ਼ ਫੋਗਾਟ ਦੇ ਘਰ ਗੂੰਜੀਆਂ ਕਿਲਕਾਰੀਆਂ, ਦਿੱਤਾ ਪੁੱਤਰ ਨੂੰ ਜਨਮ
ਤੁਹਾਨੂੰ ਦੱਸ ਦੇਈਏ ਕਿ ਆਦਮਪੁਰ ਤੋਂ ਨਾਂਦੇੜ ਸਾਹਿਬ ਲਈ ਉਡਾਣਾਂ ਪਹਿਲਾਂ ਹੀ ਸ਼ੁਰੂ ਹੋ ਚੁੱਕੀਆਂ ਸਨ ਅਤੇ ਹੁਣ ਆਦਮਪੁਰ ਤੋਂ ਮੁੰਬਈ ਲਈ ਇਹ ਨਵੀਂ ਸਿੱਧੀ ਉਡਾਣ ਸਿੱਖ ਭਾਈਚਾਰੇ ਲਈ ਇੱਕ ਹੋਰ ਵੱਡਾ ਤੋਹਫ਼ਾ ਹੈ, ਜੋ ਮੁੰਬਈ ਤੋਂ ਨਾਂਦੇੜ ਜਾਂ ਹੋਰ ਥਾਵਾਂ ‘ਤੇ ਹੋਰ ਯਾਤਰਾ ਕਰ ਸਕਦੇ ਹਨ।
ਰਾਜ ਸਭਾ ਮੈਂਬਰ ਸੰਧੂ ਨੇ ਕਿਹਾ ਕਿ ਇਸ ਉਡਾਣ ਦਾ ਉਦੇਸ਼ ਸਿਰਫ਼ ਧਾਰਮਿਕ ਦ੍ਰਿਸ਼ਟੀਕੋਣ ਤੋਂ ਹੀ ਨਹੀਂ ਹੈ। ਸਗੋਂ ਇਹ ਕੇਂਦਰ ਸਰਕਾਰ ਦੀ ‘ਉਡਾਣ’ ਯੋਜਨਾ ਤਹਿਤ ਦੇਸ਼ ਦੇ ਛੋਟੇ ਸ਼ਹਿਰਾਂ ਨੂੰ ਹਵਾਈ ਨੈੱਟਵਰਕ ਨਾਲ ਜੋੜਨ ਦੇ ਵਿਆਪਕ ਟੀਚੇ ਦਾ ਵੀ ਹਿੱਸਾ ਹੈ। ਇਹ ਪੰਜਾਬ ਦੇ ਲੋਕਾਂ ਲਈ ਇੱਕ ਵਧੀਆ ਪਹਿਲ ਹੈ, ਜੋ ਸੂਬੇ ਦੀ ਹਵਾਈ ਸੰਪਰਕ ਨੂੰ ਹੋਰ ਮਜ਼ਬੂਤ ਕਰੇਗਾ।
ਵੀਡੀਓ ਲਈ ਕਲਿੱਕ ਕਰੋ -:
























