ਮੋਗਾ ਪੁਲਿਸ ਨੇ ਸ਼ਿਵ ਸੈਨਾ ਆਗੂ ਦੇ ਕਤਲ ਮਾਮਲੇ ਵਿੱਚ ਸ਼ਾਮਿਲ ਦੋ ਮੁਲਜ਼ਮਾਂ ਦਾ ਐਨਕਾਊਂਟਰ ਕੀਤਾ ਹੈ। ਪੁਲਿਸ ਮੁਲਜ਼ਮ ਨੂੰ ਹਥਿਆਰਾਂ ਦੀ ਬਰਾਮਦਗੀ ਲਈ ਲੈ ਕੇ ਆਈ ਸੀ, ਇਸ ਦੌਰਾਨ ਮੁਲਜ਼ਮਾਂ ਨੇ ਪੁਲਿਸ ਨੇ ਫਾਇਰਿੰਗ ਕਰਕੇ ਭੱਜਣ ਦੀ ਕੋਸ਼ਿਸ਼ ਕੀਤੀ। ਪੁਲਿਸ ਦੀ ਜਵਾਬੀ ਕਾਰਵਾਈ ਵਿੱਚ ਗੋਲੀ ਲੱਗਣ ਕਾਰਨ ਇੱਕ ਮੁਲਜ਼ਮ ਜ਼ਖਮੀ ਹੋ ਗਿਆ। ਜ਼ਖਮੀ ਮੁਲਜ਼ਮ ਨੂੰ ਇਲਾਜ ਲਈ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ।

ਜ਼ਿਕਰਯੋਗ ਹੈ ਕਿ ਮੋਗਾ ਵਿੱਚ ਮਾਰਚ ਮਹੀਨੇ ਵਿੱਚ ਸ਼ਿਵ ਸੈਨਾ ਸ਼ਿੰਦੇ ਦੇ ਜ਼ਿਲ੍ਹਾ ਮੁਖੀ ਮੰਗਤ ਰਾਮ ਮੰਗਾ ਦੇ ਕਤਲ ਦੇ ਮਾਮਲੇ ਵਿੱਚ ਮੋਗਾ ਪੁਲਿਸ ਨੇ ਹਿਮਾਚਲ ਤੋਂ ਦੋ ਮੁਲਜ਼ਮਾਂ ਅਰੁਣ ਅਤੇ ਸਿਕੰਦਰ ਨੂੰ ਗ੍ਰਿਫ਼ਤਾਰ ਕੀਤਾ ਸੀ। ਪੁਲਿਸ ਨੇ ਦੋਵਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ‘ਤੇ ਲਿਆ ਸੀ। ਅੱਜ ਮੋਗਾ ਪੁਲਿਸ ਦੋਵਾਂ ਮੁਲਜ਼ਮਾਂ ਨੂੰ ਸਿੰਘਾ ਵਾਲਾ ਪਿੰਡ ਦੇ ਨੇੜੇ ਇੱਕ ਜਗ੍ਹਾ ‘ਤੇ ਹਥਿਆਰ ਬਰਾਮਦ ਕਰਨ ਲਈ ਲੈ ਕੇ ਆਈ ਸੀ।
ਇਹ ਵੀ ਪੜ੍ਹੋ : ਲੁਧਿਆਣਾ ਤੋਂ ਜਿੱਤ ਮਗਰੋਂ ਸੰਜੀਵ ਅਰੋੜਾ ਨੇ ਰਾਜ ਸਭਾ ਤੋਂ ਦਿੱਤਾ ਅਸਤੀਫਾ, ਚੇਅਰਮੈਨ ਧਨਖੜ ਨੂੰ ਸੌਂਪਿਆ ਤਿਆਗ ਪੱਤਰ
ਉੱਥੋਂ ਦੋਵਾਂ ਮੁਲਜ਼ਮਾਂ ਨੇ ਭੱਜਣ ਦੀ ਕੋਸ਼ਿਸ਼ ਕੀਤੀ ਅਤੇ ਉਨ੍ਹਾਂ ਵਿੱਚੋਂ ਇੱਕ ਨੇ ਲੁਕਾਇਆ ਹੋਇਆ ਪਿਸਤੌਲ ਚੁੱਕਿਆ ਅਤੇ ਪੁਲਿਸ ‘ਤੇ ਗੋਲੀਬਾਰੀ ਕੀਤੀ। ਪੁਲਿਸ ਨੇ ਵੀ ਜਵਾਬੀ ਕਾਰਵਾਈ ਵਿੱਚ ਗੋਲੀ ਚਲਾਈ, ਜਿਸ ਵਿੱਚ ਇੱਕ ਗੋਲੀ ਸਿਕੰਦਰ ਦੀ ਲੱਤ ਵਿੱਚ ਲੱਗੀ। ਜਦੋਂ ਕਿ ਦੂਜਾ ਭੱਜਦੇ ਹੋਏ ਜ਼ਖਮੀ ਹੋ ਗਿਆ। ਪੁਲਿਸ ਨੇ ਦੋਵਾਂ ਨੂੰ ਹਿਰਾਸਤ ਵਿੱਚ ਲੈ ਲਿਆ ਹੈ ਅਤੇ ਉਨ੍ਹਾਂ ਨੂੰ ਇਲਾਜ ਲਈ ਮੋਗਾ ਦੇ ਸਰਕਾਰੀ ਹਸਪਤਾਲ ਵਿੱਚ ਦਾਖਲ ਕਰਵਾਇਆ ਹੈ ਅਤੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਵੀਡੀਓ ਲਈ ਕਲਿੱਕ ਕਰੋ -:
























