ਹਾਲ ਹੀ ਵਿੱਚ, ਕਰਨਾਟਕ ਦੇ ਹਸਨ ਜ਼ਿਲ੍ਹੇ ਵਿੱਚ, 40 ਦਿਨਾਂ ਵਿੱਚ 20 ਤੋਂ ਵੱਧ ਲੋਕਾਂ ਦੀ ਦਿਲ ਦੇ ਦੌਰੇ ਨਾਲ ਮੌਤ ਹੋ ਗਈ, ਇਨ੍ਹਾਂ ਵਿਚੋਂ ਵਧੇਰੇ ਨੌਜਵਾਨ ਸਨ। ਪ੍ਰਸ਼ਾਸਨ ਇਹ ਸਮਝ ਨਹੀਂ ਪਾ ਰਿਹਾ ਸੀ ਕਿ ਅਚਾਨਕ ਇੰਨੀਆਂ ਮੌਤਾਂ ਦਿਲ ਦੇ ਦੌਰੇ ਕਾਰਨ ਕਿਉਂ ਹੋ ਰਹੀਆਂ ਹਨ। ਇਸੇ ਵਿਚਾਲੇ ਕਰਨਾਟਕ ਸਰਕਾਰ ਨੇ ਕੋਰੋਨਾ ਵੈਕਸੀਨ ਨੂੰ ਜ਼ਿੰਮੇਵਾਰ ਠਹਿਰਾਇਆ। ਹੁਣ ਕੇਂਦਰੀ ਸਿਹਤ ਮੰਤਰਾਲੇ ਵੱਲੋਂ ਇੱਕ ਬਿਆਨ ਆਇਆ ਹੈ ਅਤੇ ਰਿਸਰਚ ਦੇ ਆਧਾਰ ‘ਤੇ ਟੀਕੇ ਕਾਰਨ ਦਿਲ ਦੇ ਦੌਰੇ ਦੇ ਦਾਅਵਿਆਂ ਨੂੰ ਰੱਦ ਕਰ ਦਿੱਤਾ ਗਿਆ ਹੈ।
ਇੰਡੀਅਨ ਕੌਂਸਲ ਆਫ਼ ਮੈਡੀਕਲ ਰਿਸਰਚ (ICMR) ਅਤੇ AIIMS ਵੱਲੋਂ ਕੀਤੇ ਗਏ ਇੱਕ ਅਧਿਐਨ ਤੋਂ ਪਤਾ ਲੱਗਾ ਹੈ ਕਿ COVID-19 ਤੋਂ ਬਾਅਦ ਬਾਲਗਾਂ ਦੀਆਂ ਅਚਾਨਕ ਹੋਈਆਂ ਮੌਤਾਂ ਦਾ ਕੋਰੋਨਾ ਟੀਕੇ ਨਾਲ ਕੋਈ ਸਬੰਧ ਨਹੀਂ ਹੈ।
ਕੇਂਦਰੀ ਸਿਹਤ ਮੰਤਰਾਲੇ ਨੇ ਇਹ ਵੀ ਸਪੱਸ਼ਟ ਕੀਤਾ ਹੈ ਕਿ ਨੌਜਵਾਨਾਂ ਵਿੱਚ ਦਿਲ ਦੇ ਦੌਰੇ ਅਤੇ ਕੋਰੋਨਾ ਵੈਕਸੀਨ ਵਿਚਕਾਰ ਕੋਈ ਸਬੰਧ ਨਹੀਂ ਹੈ। ਮੰਤਰਾਲੇ ਦਾ ਕਹਿਣਾ ਹੈ ਕਿ ICMR ਵੱਲੋਂ ਕੀਤੇ ਗਏ ਅਧਿਐਨਾਂ ਵਿੱਚ ਕੋਰੋਨਾ ਟੀਕੇ ਅਤੇ ਦਿਲ ਦੇ ਦੌਰੇ ਵਿਚਕਾਰ ਕੋਈ ਸਬੰਧ ਨਹੀਂ ਪਾਇਆ ਗਿਆ ਹੈ।

ਇਹ ਅਧਿਐਨ ਮਈ ਅਤੇ ਅਗਸਤ 2023 ਦੇ ਵਿਚਕਾਰ ਦੇਸ਼ ਦੇ 19 ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ 47 ਹਸਪਤਾਲਾਂ ਵਿੱਚ ਕੀਤਾ ਗਿਆ ਸੀ। ਇਹ ਅਧਿਐਨ ਉਨ੍ਹਾਂ ਲੋਕਾਂ ‘ਤੇ ਕੀਤਾ ਗਿਆ ਸੀ ਜੋ ਪੂਰੀ ਤਰ੍ਹਾਂ ਤੰਦਰੁਸਤ ਸਨ ਪਰ ਅਕਤੂਬਰ 2021 ਅਤੇ ਮਾਰਚ 2023 ਦੇ ਵਿਚਕਾਰ ਅਚਾਨਕ ਉਨ੍ਹਾਂ ਦੀ ਮੌਤ ਹੋ ਗਈ। ਅਧਿਐਨ ਤੋਂ ਪਤਾ ਲੱਗਾ ਹੈ ਕਿ ਕੋਰੋਨਾ ਟੀਕੇ ਕਾਰਨ ਨੌਜਵਾਨਾਂ ਵਿੱਚ ਦਿਲ ਦੇ ਦੌਰੇ ਦਾ ਖ਼ਤਰਾ ਨਹੀਂ ਵਧਿਆ ਹੈ। ਨੌਜਵਾਨਾਂ ਦੀਆਂ ਅਚਾਨਕ ਹੋਈਆਂ ਮੌਤਾਂ ਨਾਲ ਕੋਈ ਸਬੰਧ ਨਹੀਂ ਹੈ।
ਇਹ ਵੀ ਪੜ੍ਹੋ : ਕ੍ਰਿਕਟਰ ਮੁਹੰਮਦ ਸ਼ਮੀ ਨੂੰ ਹਾਈਕੋਰਟ ਤੋਂ ਝ.ਟ.ਕਾ, ਪਤਨੀ-ਧੀ ਨੂੰ ਇੰਨੇ ਲੱਖ ਰੁਪਏ ਗੁਜ਼ਾਰਾ ਭੱਤਾ ਦੇਣ ਦੇ ਹੁਕਮ
ਆਈਸੀਐਮਆਰ ਅਤੇ ਏਮਜ਼ ਦਾ ਇਹ ਅਧਿਐਨ ਕਰਨਾਟਕ ਦੇ ਮੁੱਖ ਮੰਤਰੀ ਸਿੱਧਰਮਈਆ ਦੇ ਉਸ ਬਿਆਨ ਤੋਂ ਇੱਕ ਦਿਨ ਬਾਅਦ ਜਨਤਕ ਕੀਤਾ ਗਿਆ ਹੈ ਜਿਸ ਵਿੱਚ ਉਨ੍ਹਾਂ ਕਿਹਾ ਸੀ ਕਿ ਕੋਰੋਨਾ ਟੀਕੇ ਦੀ ਜਲਦਬਾਜ਼ੀ ਵਿੱਚ ਪ੍ਰਵਾਨਗੀ ਅਤੇ ਵੰਡ ਰਾਜ ਵਿੱਚ ਨੌਜਵਾਨਾਂ ਦੀਆਂ ਅਚਾਨਕ ਮੌਤਾਂ ਦਾ ਕਾਰਨ ਹੋ ਸਕਦੀ ਹੈ। ਉਨ੍ਹਾਂ ਨੇ ਕੋਰੋਨਾ ਟੀਕੇ ਦੇ ਸੰਭਾਵਿਤ ਮਾੜੇ ਪ੍ਰਭਾਵਾਂ ਦਾ ਅਧਿਐਨ ਕਰਨ ਲਈ ਇੱਕ ਪੈਨਲ ਦੇ ਗਠਨ ਦਾ ਵੀ ਐਲਾਨ ਕੀਤਾ।
ਵੀਡੀਓ ਲਈ ਕਲਿੱਕ ਕਰੋ -:
























