ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਭਲਕੇ 3 ਜੁਲਾਈ ਨੂੰ ਕੈਬਨਿਟ ਦੇ ਵਿਸਥਾਰ ਲਈ ਤਿਆਰ ਹੈ। ਦੁਪਹਿਰ 1 ਵਜੇ ਪੰਜਾਬ ਰਾਜ ਭਵਨ ਵਿਖੇ ਕੈਬਨਿਟ ਵਿਸਥਾਰ ਕੀਤਾ ਜਾਏਗਾ। ਮੰਤਰੀ ਮੰਡਲ ਵਿਚ ਫੇਰਬਦਲ ਦੌਰਾਨ ਲੁਧਿਆਣਾ ਪੱਛਮੀ ਤੋਂ ਨਵੇਂ ਚੁਣੇ ਗਏ ਵਿਧਾਇਕ ਸੰਜੀਵ ਅਰੋੜਾ ਨੂੰ ਕੈਬਨਿਟ ਮੰਤਰੀ ਵਜੋਂ ਸ਼ਾਮਲ ਕੀਤਾ ਜਾਵੇਗਾ। ਜਾਣਕਾਰੀ ਮੁਤਾਬਕ ਵੀਰਵਾਰ ਨੂੰ ਸਿਰਫ਼ ਇੱਕ ਕੈਬਨਿਟ ਮੰਤਰੀ ਹੀ ਅਹੁਦੇ ਦੀ ਸਹੁੰ ਚੁੱਕਣਗੇ। ਇਸ ਵਿਸਥਾਰ ਨਾਲ ਪੰਜਾਬ ਕੈਬਨਿਟ ਮੁੱਖ ਮੰਤਰੀ ਸਮੇਤ 18 ਮੰਤਰੀਆਂ ਦੀ ਆਪਣੀ ਸੰਵਿਧਾਨਕ ਸੀਮਾ ਦੇ ਨੇੜੇ ਪਹੁੰਚ ਗਈ ਹੈ।

ਲੁਧਿਆਣਾ ਪੱਛਮੀ ਵਿਧਾਨ ਸਭਾ ਹਲਕੇ ਤੋਂ ਨਵੇਂ ਚੁਣੇ ਗਏ ਵਿਧਾਇਕ ਸੰਜੀਵ ਅਰੋੜਾ ਨੂੰ ਹਾਊਸਿੰਗ ਵਿਭਾਗ ਜਾਂ ਉਦਯੋਗ ਦੀ ਜ਼ਿੰਮੇਵਾਰੀ ਦਿੱਤੇ ਜਾਣ ਦੀ ਉਮੀਦ ਹੈ। ਵਿਧਾਇਕ ਚੁਣੇ ਜਾਣ ਤੋਂ ਪਹਿਲਾਂ ਹੀ ਅਰੋੜਾ ਦਾ ਮੰਤਰੀ ਮੰਡਲ ਵਿੱਚ ਸ਼ਾਮਲ ਹੋਣਾ ਤੈਅ ਸੀ। ਕਿਉਂਕਿ, ‘ਆਪ’ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅਰੋੜਾ ਦੇ ਚੋਣ ਪ੍ਰਚਾਰ ਦੌਰਾਨ ਐਲਾਨ ਕੀਤਾ ਸੀ ਕਿ ਜੇਕਰ ਲੋਕ ਉਨ੍ਹਾਂ ਨੂੰ ਵਿਧਾਇਕ ਬਣਾਉਂਦੇ ਹਨ, ਤਾਂ ਅਸੀਂ ਉਨ੍ਹਾਂ ਨੂੰ ਮੰਤਰੀ ਬਣਾਵਾਂਗੇ।
ਇਹ ਵੀ ਪੜ੍ਹੋ : ਪੰਜਾਬ ਦੀ ਧੀ ਨੇ ਵਧਾਇਆ ਸੂਬੇ ਦਾ ਮਾਣ, ਭਾਰਤੀ ਹਵਾਈ ਫੌਜ ‘ਚ ਬਣੀ ਫਲਾਇੰਗ ਅਫਸਰ
ਇਸ ਤੋਂ ਪਹਿਲਾਂ 1 ਜੁਲਾਈ ਨੂੰ ਅਰੋੜਾ ਨੇ ਆਪਣੀ ਰਾਜ ਸਭਾ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਸੀ। ਇਹ ਸਮਾਰੋਹ ਪਹਿਲਾਂ ਵੀ ਹੋ ਸਕਦਾ ਸੀ, ਪਰ ਉਸ ਸਮੇਂ ਰਾਜਪਾਲ ਗੁਲਾਬ ਚੰਦ ਕਟਾਰੀਆ ਉਦੈਪੁਰ ਦੇ ਦੌਰੇ ‘ਤੇ ਸਨ। ਹੁਣ ਉਹ ਚੰਡੀਗੜ੍ਹ ਆ ਗਏ ਹਨ। ਇਸ ਤੋਂ ਬਾਅਦ ਸਹੁੰ ਚੁੱਕ ਸਮਾਗਮ ਵੀਰਵਾਰ ਨੂੰ ਦੁਪਹਿਰ 1 ਵਜੇ ਹੋਣਾ ਤੈਅ ਹੋਇਆ ਹੈ, ਜਿਥੇ ਰਾਜਪਾਲ ਸੰਜੀਵ ਅਰੋੜਾ ਨੂੰ ਮੰਤਰੀ ਅਹੁਦੇ ਦੀ ਸਹੁੰ ਚੁਕਾਉਣਗੇ।
ਵੀਡੀਓ ਲਈ ਕਲਿੱਕ ਕਰੋ -:
























