ਮੋਗਾ ਦੇ ਪਿੰਡ ਦੌਲੇਵਾਲਾ ਤੋਂ ਰੂਹ ਕੰਬਾਊਂ ਵਾਰਦਾਤ ਸਾਹਮਣੇ ਆਈ ਹੈ ਜਿਥੇ ਇਕ ਭਰਾ ਨੇ ਆਪਣੀ ਹੀ ਭੈਣ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਹੈ। ਭਰਾ ਵੱਲੋਂ ਗੁਰਦੁਆਰਾ ਸਾਹਿਬ ਦੇ ਲੰਗਰ ਹਾਲ ‘ਚ ਭੈਣ ਨੂੰ ਗੋਲੀ ਮਾਰੀ।
ਜਾਣਕਾਰੀ ਮੁਤਾਬਕ ਭੈਣ ਨੇ 3 ਸਾਲ ਪਹਿਲਾਂ ਲਵ-ਮੈਰਿਜ ਕਰਵਾਈ ਸੀ। ਭੈਣ ਦੀ ਲਵ ਮੈਰਿਜ ਤੋਂ ਭਰਾ ਨਾਰਾਜ਼ ਸੀ।ਮ੍ਰਿਤਕਾ ਦੀ ਪਛਾਣ ਸਿਮਰਨ ਕੌਰ ਵਜੋਂ ਹੋਈ ਹੈ। ਉਸ ਨੇ 3 ਸਾਲ ਪਹਿਲਾਂ ਪਿੰਡ ਦੌਲੇਵਾਲਾ ਦੇ ਹੀ ਰਹਿਣ ਵਾਲੇ ਇਕ ਨੌਜਵਾਨ ਨਾਲ ਲਵਮੈਰਿਜ ਕਰਵਾ ਲਈ ਸੀ ਜਿਸ ਕਰਕੇ ਪਰਿਵਾਰ ਵਾਲੇ ਉਸ ਤੋਂ ਨਾਰਾਜ਼ ਸਨ। ਇਸੇ ਦੇ ਚੱਲਦਿਆਂ ਭਰਾ ਨੇ ਬੀਤੀ ਰਾਤ ਭੈਣ ਨੂੰ ਮੌਤ ਦੇ ਘਾਟ ਉਤਾਰ ਦਿੱਤਾ।

ਇਹ ਵੀ ਪੜ੍ਹੋ : ਮਜੀਠੀਆ ਦੀ ਪਟੀਸ਼ਨ ‘ਤੇ ਹਾਈਕੋਰਟ ‘ਚ ਸੁਣਵਾਈ ਅੱਜ, ਗ੍ਰਿਫਤਾਰੀ ਨੂੰ ਗੈਰ-ਕਾਨੂੰਨੀ ਦੱਸਦਿਆਂ ਪਾਈ ਸੀ ਪਟੀਸ਼ਨ
ਪੁਲਿਸ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਮੁਲਜ਼ਮ ਭਰਾ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਦੋਸ਼ੀ ਨੂੰ ਹਥਿਆਰ ਸਣੇ ਗ੍ਰਿਫਤਾਰ ਕੀਤਾ ਗਿਆ ਹੈ ਤੇ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਮੋਗਾ ਭੇਜ ਦਿੱਤਾ ਗਿਆ ਹੈ। ਪੁਲਿਸ ਨੇ ਦੱਸਿਆ ਕਿ ਜਿਵੇਂ ਹੀ ਸਾਨੂੰ ਘਟਨਾ ਬਾਰੇ ਪਤਾ ਲੱਗਾ ਮੌਕੇ ‘ਤੇ ਪੁੱਜ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਵੀਡੀਓ ਲਈ ਕਲਿੱਕ ਕਰੋ -:
























