ਸਰਕਾਰੀ ਬੱਸਾਂ ਵਿਚ ਸਫਰ ਕਰਨ ਵਾਲਿਆਂ ਨਾਲ ਜੁੜੀ ਵੱਡੀ ਖਬਰ ਸਾਹਮਣੇ ਆਈ ਹੈ। ਪੰਜਾਬ ਵਿਚ ਚੱਕਾ ਜਾਮ ਕੀਤਾ ਜਾਵੇਗਾ। 9, 10 ਤੇ 11 ਜੁਲਾਈ ਨੂੰ ਸਰਕਾਰੀ ਬੱਸਾਂ ਨਹੀਂ ਚੱਲਣਗੀਆਂ। ਪੀਆਰਟੀਸੀ, ਪਨਬਸ ਤੇ ਪੰਜਾਬ ਰੋਡਵੇਜ਼ ਬੱਸ ਦੇ ਠੇਕਾ ਮੁਲਾਜ਼ਮਾਂ ਵੱਲੋਂ ਹੜਤਾਲ ਕੀਤੀ ਜਾਵੇਗੀ।
ਇਹ ਵੀ ਪੜ੍ਹੋ : ਹੁਸ਼ਿਆਰਪੁਰ ਦੇ ਦਸੂਹਾ ‘ਚ ਪ.ਲ/ਟੀ ਸਵਾਰੀਆਂ ਨਾਲ ਭਰੀ ਬੱਸ, ਹਾ.ਦਸੇ ‘ਚ 4 ਲੋਕਾਂ ਦੀ ਹੋਈ ਮੌ/ਤ, ਕਈ ਫੱਟੜ
ਜਾਣਕਾਰੀ ਦਿੰਦਿਆਂ ਯੂਨੀਅਨ ਦੇ ਸੂਬਾ ਪ੍ਰਧਾਨ ਰੇਸ਼ਮ ਸਿੰਘ ਗਿੱਲ ਨੇ ਦੱਸਿਆ ਕਿ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ, ਠੇਕੇਦਾਰ ਨੂੰ ਵਿਭਾਗ ਵਿਚੋਂ ਬਾਹਰ ਕੱਢਣ, ਕਿਲੋਮੀਟਰ ਸਕੀਮ ਦੀਆਂ ਬੱਸਾਂ ਦੀ ਯੋਜਨਾ ਨੂੰ ਬੰਦ ਕਰਨ, ਵਿਭਾਗ ਵਿਚ ਨਵੀਆਂ ਬੱਸਾਂ ਪਾਉਣ ਵਰਗੀਆਂ ਪੈਂਡਿੰਗ ਮੰਗਾਂ ਨੂੰ ਲੈ ਕੇ 3 ਦਿਨਾਂ ਲਈ ਸਰਕਾਰੀ ਬੱਸਾਂ ਦੀ ਹੜਤਾਲ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਹੜਤਾਲ ਦੌਰਾਨ ਪੰਜਾਬ ਦੇ ਸਾਰੇ ਡਿਪੂਆਂ ਵਿਚ ਰੋਸ ਪ੍ਰਦਰਸ਼ਨ ਕੀਤੇ ਜਾਣਗੇ ਅਤੇ ਬੱਸ ਅੱਡੇ ਬੰਦ ਕਰਦੇ ਹੋਏ ਮੰਗਾਂ ਨੂੰ ਲੈ ਕੇ ਆਵਾਜ਼ ਬੁਲੰਦ ਕੀਤੀ ਜਾਵੇਗੀ।
ਵੀਡੀਓ ਲਈ ਕਲਿੱਕ ਕਰੋ -:
























