ਬਿਕਰਮ ਮਜੀਠੀਆ ਦੀ ਪਟੀਸ਼ਨ ‘ਤੇ ਅੱਜ ਹਾਈਕੋਰਟ ਵਿਚ ਸੁਣਵਾਈ ਹੋਈ ਹੈ। ਮਜੀਠੀਆ ਦੇ ਵਕੀਲਾਂ ਨੇ ਪਟੀਸ਼ਨ ਵਿਚ ਸੋਧ ਲਈ 3 ਹਫਤਿਆਂ ਦਾ ਸਮਾਂ ਮੰਗਿਆ ਹੈ। ਹਾਈਕੋਰਟ ਨੇ ਅਪੀਲ ਸਵੀਕਾਰ ਕਰ ਲਈ ਹੈ। ਇਸ ਲਈ ਸੁਣਵਾਈ 3 ਹਫ਼ਤਿਆਂ ਲਈ ਮੁਲਤਵੀ ਹੋਈ ਹੈ। ਇਸ ਮਗਰੋਂ ਹੁਣ 29 ਜੁਲਾਈ ਨੂੰ ਮਾਮਲੇ ਦੀ ਅਗਲੀ ਸੁਣਵਾਈ ਹੋਵੇਗੀ।
ਦੱਸ ਦੇਈਏ ਕਿ ਬਿਕਰਮ ਸਿੰਘ ਮਜੀਠੀਆ ਦਾ 6 ਜੁਲਾਈ ਨੂੰ ਪੁਲਿਸ ਰਿਮਾਂਡ ਖਤਮ ਹੋ ਗਿਆ ਸੀ। ਇਸ ਦੇ ਬਾਅਦ ਮੋਹਾਲੀ ਅਦਾਲਤ ਨੇ 19 ਜੁਲਾਈ ਤੱਕ ਉਨ੍ਹਾਂ ਨੂੰ ਨਿਆਇਕ ਹਿਰਾਸਤ ਵਿਚ ਭੇ ਦਿੱਤਾ ਸੀ। ਮਜੀਠੀਆ ਨੇ ਗ੍ਰਿਫ਼ਤਾਰੀ ਨੂੰ ਗੈਰ-ਕਾਨੂੰਨੀ ਦੱਸਦੇ ਹੋਏ ਪਟੀਸ਼ਨ ਪਾਈ ਸੀ।
ਇਹ ਵੀ ਪੜ੍ਹੋ : ਜੱਗੂ ਭ.ਗ.ਵਾ/ਨਪੁ/ਰੀਆ ਦੀ ਭਾਬੀ ਨੂੰ ਪੁਲਿਸ ਨੇ ਕੀਤਾ ਡਿਟੇਨ, ਸੱਸ ਦੀ ਅੰਤਿਮ ਅਰਦਾਸ ‘ਚ ਸ਼ਾਮਲ ਹੋਣ ਲਈ ਪਹੁੰਚੀ ਸੀ ਪੰਜਾਬ
ਜ਼ਿਕਰਯੋਗ ਹੈ ਕਿ ਵਿਜੀਲੈਂਸ ਨੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲ ਵਿਚ 25 ਜੂਨ ਨੂੰ ਸਵੇਰੇ 9 ਵਜੇ ਦੇ ਕਰੀਬ, ਪੁਲਿਸ ਉਨ੍ਹਾਂ ਦੇ ਅੰਮ੍ਰਿਤਸਰ ਸਥਿਤ ਘਰ ਪਹੁੰਚੀ। ਪਰ ਉਨ੍ਹਾਂ ਨੂੰ 11.20 ਵਜੇ ਤੱਕ ਗੈਰ-ਕਾਨੂੰਨੀ ਹਿਰਾਸਤ ਵਿੱਚ ਰੱਖਿਆ ਗਿਆ। ਉਨ੍ਹਾਂ ਨੇ ਇਸ ਮਾਮਲੇ ਨੂੰ ਸਿਆਸਤ ਤੋਂ ਪ੍ਰੇਰਿਤ ਦੱਸਿਆ ਹੈ। ਅਕਾਲੀ ਦਲ ਦਾ ਕਹਿਣਾ ਹੈ ਕਿ ਇਹ ਮਾਮਲਾ ਰੱਦ ਕੀਤੀ ਗਈ ਰਿਪੋਰਟ ਦੇ ਆਧਾਰ ‘ਤੇ ਦਰਜ ਕੀਤਾ ਗਿਆ ਹੈ, ਜਿਸ ਨੂੰ ਸੁਪਰੀਮ ਕੋਰਟ ਨੇ ਰੱਦ ਕਰ ਦਿੱਤਾ ਸੀ। ਪੰਜਾਬ ਸਰਕਾਰ ਦੇ ਵਕੀਲਾਂ ਨੇ ਸੁਪਰੀਮ ਕੋਰਟ ਵਿੱਚ ਵੀ ਇਹੀ ਤੱਥ ਪੇਸ਼ ਕੀਤੇ ਸਨ। ਇਸ ਦੌਰਾਨ 29 ਮੋਬਾਈਲ ਫੋਨ, 5 ਲੈਪਾਰ, 3 ਆਈਪੈਡ, 2 ਡੈਸਕਟੌਪ, 8 ਡਾਇਰੀਆਂ ਤੇ ਹੋਰ ਦਸਤਾਵੇਜ਼ ਬਰਾਮਦ ਕਰਨ ਦਾ ਦਾਅਵਾ ਕੀਤਾ ਗਿਆ। ਹਾਲਾਂਕਿ ਮਜੀਠੀਆ ਦੇ ਵਕੀਲਾਂ ਦਾ ਦਾਅਵਾ ਹੈ ਕਿ ਜਾਂਚ ਵਿਚ ਕੋਈ ਫੋਨ ਨਹੀਂ ਮਿਲਿਆ ਹੈ।
ਵੀਡੀਓ ਲਈ ਕਲਿੱਕ ਕਰੋ -:
























