ਪੰਜਾਬ ਦੇ ਮਸ਼ਹੂਰ ਕਪੜਾ ਕਾਰੋਬਾਰੀ ਦਾ ਬੀਤੇ ਦਿਨ ਗੋਲੀਆਂ ਮਾਰ ਕੇ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਸੀ ਅਜੇ ਇਹ ਮਾਮਲਾ ਸੁਲਝਿਆ ਵੀ ਨਹੀਂ ਕਿ ਇੱਕ ਹੋਰ ਵਾਰਦਾਤ ਦੀ ਖ਼ਬਰ ਸਾਹਮਣੇ ਆਈ ਹੈ। ਅੱਜ ਮੁੜ ਤੋਂ ਸੂਬੇ ਵਿੱਚ ਇੱਕ ਹੋਰ ਵਿਅਕਤੀ ਦਾ ਕਤਲ ਕਰ ਦਿੱਤਾ ਗਿਆ। ਮਾਮਲਾ ਅੰਮ੍ਰਿਤਸਰ ਦੇ ਪਿੰਡ ਸੈਦੂਪੁਰ ਤੋਂ ਸਾਹਮਣੇ ਆਇਆ ਹੈ।

ਮਿਲੀ ਜਾਣਕਾਰੀ ਮੁਤਾਬਿਕ ਅੰਮ੍ਰਿਤਸਰ ਦੇ ਪਿੰਡ ਸੈਦੂਪੁਰ ’ਚ ਇੱਕ ਵਿਅਕਤੀ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਸਰਪੰਚ ਦਾ ਗੋਲੀਆਂ ਮਾਰ ਕੇ ਕਤਲ ਦਿੱਤਾ ਗਿਆ ਹੈ। ਮੁਲਜ਼ਮ ਵੱਲੋਂ ਅਕਾਲੀ ਦਲ ਦੇ ਸਾਬਕਾ ਸਰਪੰਚ ਨੂੰ ਤਿੰਨ ਗੋਲੀਆਂ ਮਾਰੀਆਂ ਗਈਆਂ ਜਿਸ ਕਾਰਨ ਉਨ੍ਹਾਂ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਪਲਵਿੰਦਰ ਸਿੰਘ ਵਜੋਂ ਹੋਈ ਹੈ।
ਇਹ ਵੀ ਪੜ੍ਹੋ : ਸ਼ਾਹਕੋਟ ਥਾਣੇ ‘ਚੋਂ ਕਬੱਡੀ ਖਿਡਾਰੀ ਦੀ ਦੇ/ਹ ਬਰਾਮਦ, 3 ਦਿਨਾਂ ਤੋਂ ਉੱਪਰਲੇ ਕਮਰੇ ‘ਚ ਪਈ ਸੀ ਲਾ/ਸ਼
ਦੱਸਿਆ ਜਾ ਰਿਹਾ ਹੈ ਇਸ ਘਟਨਾ ਨੂੰ ਅੰਜਾਮ ਪਲਵਿੰਦਰ ਸਿੰਘ ਦੇ ਸਹੁਰਿਆਂ ਘਰ ਰਹਿ ਰਹੇ ਗੁਆਂਢੀ ਵੱਲੋਂ ਦਿੱਤਾ ਗਿਆ ਹੈ। ਗੁਆਂਢੀ ਨੇ ਪੁਰਾਣੀ ਰੰਜਿਸ਼ ਦੇ ਚਲਦਿਆਂ 3 ਗੋਲੀਆਂ ਮਾਰ ਕੇ ਅਕਾਲੀ ਆਗੂ ਨੂੰ ਮੌਤ ਦੇ ਘਾਟ ਉਤਾਰ ਦਿੱਤਾ। ਇਸ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੁਲਜ਼ਮ ਮੌਕੇ ਤੋਂ ਫਰਾਰ ਹੋਣ ਵਿੱਚ ਕਾਮਯਾਬ ਹੋ ਗਿਆ ਹੈ। ਮਾਮਲੇ ਸਬੰਧੀ ਇੱਕ CCTV ਫੁਟੇਜ ਵੀ ਸਾਹਮਣੇ ਆਈ ਹੈ।
ਵੀਡੀਓ ਲਈ ਕਲਿੱਕ ਕਰੋ -:
























