ਇੱਕ ਦਿਨ ਪਹਿਲਾਂ ਸੋਮਵਾਰ ਨੂੰ ਅਬੋਹਰ ਵਿੱਚ ਮਸ਼ਹੂਰ ਕੱਪੜਾ ਕਾਰੋਬਾਰੀ ਸੰਜੇ ਵਰਮਾ ਕਤਲ ਕੇਸ ਵਿਚ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ। ਪੁਲਿਸ ਨੇ ਇਸ ਮਾਮਲੇ ਵਿਚ ਦੋ ਬਦਮਾਸ਼ਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਖੁਲਾਸਾ ਪੰਜਾਬ ਪੁਲਿਸ ਦੇ ਏਡੀਜੀਪੀ ਅਰਪਿਤ ਸ਼ੁਕਲਾ ਨੇ ਮੰਗਲਵਾਰ ਨੂੰ ਅਬੋਹਰ ਵਿੱਚ ਕੀਤਾ। ਇਸ ਤੋਂ ਪਹਿਲਾਂ ਏਡੀਜੀਪੀ ਸ਼ੁਕਲਾ ਨੇ ਵੀ ਮੌਕੇ ਦਾ ਦੌਰਾ ਕੀਤਾ।

ਏਡੀਜੀਪੀ ਸ਼ੁਕਲਾ ਨੇ ਕਿਹਾ ਕਿ ਸੰਜੇ ਵਰਮਾ ਕਤਲ ਕੇਸ ਵਿੱਚ ਸ਼ਾਮਲ ਦੋ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜਿਨ੍ਹਾਂ ਵਿੱਚ ਪਟਿਆਲਾ ਦਾ ਰਹਿਣ ਵਾਲਾ ਰਾਮਰਤਨ ਅਤੇ ਮਰਦਾਨਪੁਰ ਦਾ ਰਹਿਣ ਵਾਲਾ ਜਸਬੀਰ ਸਿੰਘ ਸ਼ਾਮਲ ਹਨ। ਦੋਵਾਂ ਤੋਂ ਪੁੱਛਗਿੱਛ ਕਰਨ ਤੋਂ ਬਾਅਦ ਹੋਰ ਜਾਣਕਾਰੀ ਸਾਹਮਣੇ ਆਵੇਗੀ ਕਿ ਉਨ੍ਹਾਂ ਨੇ ਇਸ ਘਟਨਾ ਨੂੰ ਕਿਉਂ ਅੰਜਾਮ ਦਿੱਤਾ ਗਿਆ, ਕਿੱਥੇ ਅਤੇ ਕਿਸਦੀ ਸਾਜ਼ਿਸ਼ ਸੀ, ਇਸ ਬਾਰੇ ਕੋਈ ਜਾਣਕਾਰੀ ਨਹੀਂ ਦਿੱਤੀ ਅਤੇ ਦੱਸਿਆ ਕਿ ਜਦੋਂ ਮਾਮਲੇ ਦੀ ਜਾਂਚ ਪੂਰੀ ਹੋ ਜਾਵੇਗੀ, ਤਾਂ ਸਾਰੇ ਤੱਥ ਸਪੱਸ਼ਟ ਹੋ ਜਾਣਗੇ, ਫਿਰ ਪੂਰਾ ਖੁਲਾਸਾ ਕੀਤਾ ਜਾਵੇਗਾ। ਪੁਲਿਸ ਟੀਮਾਂ ਇਸ ਮਾਮਲੇ ਵਿੱਚ ਡੂੰਘਾਈ ਨਾਲ ਜੁੜੀਆਂ ਹੋਈਆਂ ਹਨ।
ਇਹ ਵੀ ਪੜ੍ਹੋ : ਡਾ. ਅਨਿਲ ਕੰਬੋਜ ‘ਤੇ ਹੋਏ ਹ.ਮ/ਲੇ ਦਾ ਮਾਮਲਾ, ਮੋਗਾ ਪੁਲਿਸ ਨੇ ਇੱਕ ਕੁੜੀ ਨੂੰ ਕੀਤਾ ਗ੍ਰਿਫ਼ਤਾਰ
ਦੱਸ ਦੇਈਏ ਕਿ ਅੱਜ ਮੰਗਲਵਾਰ ਨੂੰ ਸੰਜੇ ਵਰਮਾ ਦਾ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਇਸ ਮੌਕੇ ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ, ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਅਬੋਹਰ ਦੇ ਵਿਧਾਇਕ ਸੰਦੀਪ ਜਾਖੜ, ਸਾਬਕਾ ਵਿਧਾਇਕ ਦਵਿੰਦਰ ਸਿੰਘ ਘੁਬਾਇਆ, ਪ੍ਰਕਾਸ਼ ਸਿੰਘ ਭੱਟੀ ਤੇ ਮਹਿੰਦਰ ਰਿਣਵਾ, ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਅਰੁਣ ਨਾਰੰਗ, ਅਕਾਲੀ ਆਗੂ ਵਰਦੇਵ ਸਿੰਘ ਨੋਨੀ ਮਾਨ, ਸੁਰੇਸ਼ ਸਤੀਜਾ ਅਤੇ ਹਰਵਿੰਦਰ ਸਿੰਘ ਹੈਰੀ ਪਹੁੰਚੇ।
ਜ਼ਿਕਰਯੋਗ ਹੈ ਕਿ ਬੀਤੇ ਦਿਨ ਦਿਨ-ਦਿਹਾੜੇ ਕੁੜਤਾ ਪਜਾਮਾ ਸ਼ੋਅਰੂਮ ਦੇ ਮਾਲਕ ਦਾ ਸ਼ਰੇਆਮ ਕਤਲ ਕਰ ਦਿੱਤਾ ਗਿਆ। ਸ਼ੋਅਰੂਮ ਮਾਲਕ ‘ਤੇ ਤਾਬੜਤੋੜ ਗੋਲੀਆਂ ਚਲਾਈਆਂ ਗਈਆਂ ਤੇ ਘਟਨਾ ਦੀ ਸੀਸੀਟੀਵੀ ਵੀਡੀਓ ਵੀ ਸਾਹਮਣੇ ਆਈ ਹੈ। ਬਾਈਕ ‘ਤੇ ਸਵਾਰ ਹੋ ਕੇ 3 ਹਮਲਾਵਰਾਂ ਵੱਲੋਂ ਸ਼ੋਅਰੂਮ ਮਾਲਕ ‘ਤੇ ਹਮਲਾ ਕੀਤਾ ਗਿਆ। ਉਨ੍ਹਾਂ ਵੱਲੋਂ 10-12 ਫਾਇਰ ਕੀਤੇ ਗਏ। ਸੀਸੀਟੀਵੀ ਵਿਚ ਦੇਖਿਆ ਨਜ਼ਰ ਆਇਆ ਕਿ ਵਾਰਦਾਤ ਨੂੰ ਅੰਜਾਮ ਦੇਣ ਦੇ ਬਾਅਦ ਹਮਲਾਵਰ ਕਿਵੇਂ ਬਾਈਕ ਤੋਂ ਉਤਰ ਕੇ ਗੱਡੀ ਵਿਚ ਸਵਾਰ ਹੋ ਕੇ ਆਪਣੇ ਕੁਝ ਹੋਰ ਸਾਥੀਆਂ ਨਾਲ ਭੱਜ ਜਾਂਦੇ ਹਨ। ਪੁਲਿਸ ਵੱਲੋਂ ਪੂਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -:
























