ਪੰਜਾਬ ਵਿਧਾਨ ਸਭਾ ਦਾ 2 ਦਿਨਾਂ ਦਾ ਸਪੈਸ਼ਲ ਸੈਸ਼ਨ ਅੱਜ ਰੋ ਸ਼ੁਰੂ ਹੋ ਗਿਆ ਹੈ। ਪਹਿਲੇ ਦਿਨ ਦੀ ਕਾਰਵਾਈ 11 ਮਿੰਟ ਵਿੱਚ ਹੀ ਖਤਮ ਹੋ ਗਈ। ਇਸ ਦੌਰਾਨ ਸਭ ਰੋ ਪਹਿਲਾਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦਿੱਤੀ ਗਈ। ਜਿਸ ਤੋਂ ਬਾਅਦ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸੈਸ਼ਨ ਦੀ ਕਾਰਵਾਈ ਮੁਲਤਵੀ ਕਰ ਦਿੱਤੀ ਗਈ ਹੈ।
ਪਹਿਲੇ ਦਿਨ ਦੀ ਕਾਰਵਾਈ ਦੌਰਾਨ ਤਰਨਤਾਰਨ ਦੇ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ, ਸਾਬਕਾ ਕੇਂਦਰੀ ਮੰਤਰੀ ਸੁਖਦੇਵ ਸਿੰਘ ਢੀਂਡਸਾ, ਲੇਖਕ ਡਾ. ਰਤਨ ਸਿੰਘ ਜੱਗੀ, ਸ਼ਹੀਦ ਨਾਇਕ ਸੁਰਿੰਦਰ ਸਿੰਘ, ਬਲਜੀਤ ਸਿੰਘ ਦੇ ਨਾਲ-ਨਾਲ ਅਹਿਮਦਾਬਾਦ ਜਹਾਜ਼ ਹਾਦਸੇ ਵਿੱਚ ਮਾਰੇ ਗਏ ਲੋਕਾਂ ਅਤੇ ਅਬੋਹਰ ਦੇ ਕੱਪੜਾ ਕਾਰੋਬਾਰੀ ਸੰਜੇ ਵਰਮਾ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ। ਇਸ ਤੋਂ ਬਾਅਦ ਸੈਸ਼ਨ ਦੀ ਕਾਰਵਾਈ 11 ਜੁਲਾਈ ਸਵੇਰੇ 10 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ। ਇਹ ਸੈਸ਼ਨ ਬੇਅਦਬੀ ਦੇ ਮਾਮਲੇ ਵਿੱਚ ਸਖ਼ਤ ਕਾਨੂੰਨ ਬਣਾਉਣ ਲਈ ਬੁਲਾਇਆ ਗਿਆ ਹੈ।
ਇਹ ਵੀ ਪੜ੍ਹੋ : ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ, ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦੇਣ ਮਗਰੋਂ ਸਦਨ ਦੀ ਕਾਰਵਾਈ ਮੁਲਤਵੀ
ਵੀਡੀਓ ਲਈ ਕਲਿੱਕ ਕਰੋ -:
























