ਮਹਿਲਕਲਾਂ ਦੇ ਪਿੰਡ ਟੱਲੇਵਾਲ ਨੇੜੇ ਭਿਆਨਕ ਹਾਦਸਾ ਵਾਪਰਿਆ ਹੈ। ਟਿੱਪਰ ਵੱਜਣ ਕਾਰਨ ਮੋਟਰਸਾਈਕਲ ਸਵਾਰਾਂ ‘ਤੇ ਦਰੱਖਤ ਡਿੱਗ ਗਿਆ ਤੇ ਹਾਦਸੇ ‘ਚ ਮੋਟਰਸਾਈਕਲ ਚਾਲਕ ਦੀ ਮੌਤ ਹੋ ਗਈ।
ਮ੍ਰਿਤਕ ਦੀ ਪਛਾਣ ਬਹਾਦਰ ਖਾਨ ਵਜੋਂ ਹੋਈ ਹੈ। ਉਸ ਦੀ ਉਮਰ 55 ਸਾਲ ਦੱਸੀ ਜਾ ਰਹੀ ਹੈ। ਮਿਲੀ ਜਾਣਕਾਰੀ ਮੁਤਾਬਕ ਮ੍ਰਿਤਕ ਆਪਣੀ ਪਤਨੀ ਤੇ ਭਾਣਜੀ ਨਾਲ ਬਾਈਕ ‘ਤੇ ਸਵਾਰ ਹੋ ਕੇ ਕਿਤੇ ਜਾ ਰਿਹਾ ਸੀ ਕਿ ਰਸਤੇ ਵਿਚ ਹਾਦਸਾ ਵਾਪਰ ਗਿਆ। ਹਾਦਸੇ ਵਿਚ ਬਹਾਦਰ ਖਾਨ ਦੀ ਤਾਂ ਮੌਕੇ ‘ਤੇ ਮੌਤ ਹੋ ਗਈ ਜਦੋਂ ਕਿ ਉਸ ਦੀ ਪਤਨੀ ਤੇ ਭਾਣਜੀ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਉਨ੍ਹਾਂ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ।
ਇਸ ਮੰਦਭਾਗੀ ਘਟਨਾ ਕਰਕੇ ਸਾਰੇ ਪਿੰਡ ਵਿਚ ਸੋਗ ਦਾ ਮਾਹੌਲ ਹੈ। ਪੁਲਿਸ ਵੀ ਮੌਕੇ ‘ਤੇ ਪਹੁੰਚ ਚੁੱਕੀ ਹੈ। ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ ਤੇ ਜਲਦ ਹੀ ਟਿੱਪਰ ਚਾਲਕ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ ਤੇ ਬਣਦੀ ਕਾਰਵਾਈ ਕੀਤੀ ਜਾਵੇਗੀ।
ਵੀਡੀਓ ਲਈ ਕਲਿੱਕ ਕਰੋ -:
























