ਸ਼੍ਰੋਮਣੀ ਅਕਾਲੀ ਦਲ ਦੇ ਨੇਤਾ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਨਵੀਂ ਨਾਭਾ ਜੇਲ੍ਹ ਵਿੱਚ ਬੰਦ ਹਨ। ਪਰ ਹੁਣ ਉਨ੍ਹਾਂ ਨੇ ਮੋਹਾਲੀ ਅਦਾਲਤ ਵਿੱਚ ਪਟੀਸ਼ਨ ਦਾਇਰ ਕੀਤੀ ਹੈ। ਉਨ੍ਹਾਂ ਨੇ ਜੇਲ੍ਹ ਵਿੱਚ ਆਪਣੀ ਬੈਰਕ ਬਦਲਣ ਲਈ ਇਹ ਪਟੀਸ਼ਨ ਦਾਇਰ ਕੀਤੀ ਹੈ। ਬਿਕਰਮ ਮਜੀਠੀਆ ਦੀ ਪਟੀਸ਼ਨ ‘ਤੇ ਸੋਮਵਾਰ ਨੂੰ ਸੁਣਵਾਈ ਹੋਵੇਗੀ
ਮਜੀਠੀਆ ਦਾ ਕਹਿਣਾ ਹੈ ਕਿ ਉਹ ਸਾਬਕਾ ਮੰਤਰੀ ਅਤੇ ਵਿਧਾਇਕ ਰਹਿ ਚੁੱਕੇ ਹਨ ਅਤੇ ਉਨ੍ਹਾਂ ਨੂੰ “ਔਰੇਂਜ ਸ਼੍ਰੇਣੀ” ਵਿੱਚ ਰੱਖਿਆ ਜਾਣਾ ਚਾਹੀਦਾ ਹੈ। ਇਸ ਲਈ, ਉਨ੍ਹਾਂ ਨੂੰ ਉਨ੍ਹਾਂ ਕੈਦੀਆਂ ਤੋਂ ਵੱਖਰਾ ਰੱਖਿਆ ਜਾਣਾ ਚਾਹੀਦਾ ਹੈ ਜੋ ਮੁਕੱਦਮੇ ਅਧੀਨ ਹਨ ਜਾਂ ਜਿਨ੍ਹਾਂ ਨੂੰ ਸਜ਼ਾ ਸੁਣਾਈ ਗਈ ਹੈ। ਅਦਾਲਤ ਨੇ ਇਸ ਪਟੀਸ਼ਨ ‘ਤੇ ਸੁਣਵਾਈ ਕਰਦੇ ਹੋਏ ਸਰਕਾਰ ਨੂੰ ਨੋਟਿਸ ਭੇਜਿਆ ਹੈ ਅਤੇ ਅਗਲੀ ਸੁਣਵਾਈ ਸੋਮਵਾਰ ਨੂੰ ਤੈਅ ਕੀਤੀ ਹੈ। ਫਿਲਹਾਲ ਮਜੀਠੀਆ 19 ਜੁਲਾਈ ਤੱਕ ਨਿਆਂਇਕ ਹਿਰਾਸਤ ਵਿੱਚ ਰਹਿਣਗੇ।
ਇਹ ਵੀ ਪੜ੍ਹੋ : ਤਿਰੂਵੱਲੂਰ ‘ਚ ਡੀਜ਼ਲ ਨਾਲ ਭਰੀ ਮਾਲਗੱਡੀ ‘ਚ ਲੱਗੀ ਅੱ/ਗ, ਕਾਫ਼ੀ ਕੋਸ਼ਿਸ਼ਾਂ ਮਗਰੋਂ ਬੁਝਾਈ ਗਈ ਅੱ/ਗ, 8 ਟ੍ਰੇਨਾਂ ਰੱਦ
ਵੀਡੀਓ ਲਈ ਕਲਿੱਕ ਕਰੋ -:
























