ਪੰਜਾਬ ਭਾਰਤੀ ਜਨਤਾ ਪਾਰਟੀ ਦੇ ਨਵ-ਨਿਯੁਕਤ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਅੱਜ 13 ਜੁਲਾਈ ਨੂੰ ਰਸਮੀ ਤੌਰ ‘ਤੇ ਅਹੁਦਾ ਸੰਭਾਲ ਲਿਆ। ਇਸ ਮੌਕੇ ‘ਤੇ ਪਾਰਟੀ ਵੱਲੋਂ ਚੰਡੀਗੜ੍ਹ ਵਿੱਚ ਇੱਕ ਵਿਸ਼ਾਲ ਇਕੱਠ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਪੰਜਾਬ ਭਾਜਪਾ ਦੇ ਸੀਨੀਅਰ ਆਗੂਆਂ ਅਤੇ ਕੇਂਦਰੀ ਮੰਤਰੀਆਂ ਨੇ ਸ਼ਿਰਕਤ ਕੀਤੀ।

Ashwani Sharma takes over
ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ, ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ, ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਅਤੇ ਸਾਬਕਾ ਸੰਸਦ ਮੈਂਬਰ ਪ੍ਰਨੀਤ ਕੌਰ, ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ, ਸਾਬਕਾ ਮੰਤਰੀ ਮਨੋਰੰਜਨ ਕਾਲੀਆ, ਅਤੇ ਚੰਡੀਗੜ੍ਹ ਭਾਜਪਾ ਪ੍ਰਧਾਨ ਸਮੇਤ ਕਈ ਹੋਰ ਪ੍ਰਮੁੱਖ ਆਗੂ ਪ੍ਰੋਗਰਾਮ ਵਿੱਚ ਮੌਜੂਦ ਸਨ।

Ashwani Sharma takes over
ਇਹ ਵੀ ਪੜ੍ਹੋ : ਦਿੱਲੀ ‘ਚ ਤੇਜ਼ ਰਫ਼ਤਾਰ ਦਾ ਕ.ਹਿ/ਰ! ਔਡੀ ਨੇ ਫੁੱਟਪਾਥ ‘ਤੇ ਸੁੱਤੇ 5 ਲੋਕਾਂ ਨੂੰ ਦ.ਰੜਿ/ਆ, ਚਾਲਕ ਗ੍ਰਿਫ਼ਤਾਰ
ਅਸ਼ਵਨੀ ਸ਼ਰਮਾ ਨੂੰ 7 ਜੁਲਾਈ ਨੂੰ ਪਾਰਟੀ ਵੱਲੋਂ ਕਾਰਜਕਾਰੀ ਪ੍ਰਧਾਨ ਨਿਯੁਕਤ ਕੀਤਾ ਗਿਆ ਸੀ। ਅਸ਼ਵਨੀ ਸ਼ਰਮਾ ਪਹਿਲਾਂ ਦੋ ਵਾਰ ਪੰਜਾਬ ਭਾਜਪਾ ਦੇ ਪ੍ਰਧਾਨ ਰਹਿ ਚੁੱਕੇ ਹਨ ਅਤੇ ਵਰਤਮਾਨ ਵਿੱਚ ਪਠਾਨਕੋਟ ਤੋਂ ਵਿਧਾਇਕ ਹਨ। ਉਨ੍ਹਾਂ ਦੇ ਸੰਗਠਨਾਤਮਕ ਤਜਰਬੇ ਨੂੰ ਦੇਖਦੇ ਹੋਏ, ਉਨ੍ਹਾਂ ਨੂੰ ਇੱਕ ਵਾਰ ਫਿਰ ਇਹ ਮਹੱਤਵਪੂਰਨ ਜ਼ਿੰਮੇਵਾਰੀ ਸੌਂਪੀ ਗਈ ਹੈ।
ਵੀਡੀਓ ਲਈ ਕਲਿੱਕ ਕਰੋ -:
























