ਤਰਨਤਾਰਨ ਦੇ ਸਾਬਕਾ ਵਿਧਾਇਕ ਹਰਮੀਤ ਸਿੰਘ ਸੰਧੂ ਆਮ ਆਦਮੀ ਪਾਰਟੀ (ਆਪ) ਵਿੱਚ ਸ਼ਾਮਲ ਹੋ ਗਏ ਹਨ। ਚੰਡੀਗੜ੍ਹ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਅਤੇ ਪਾਰਟੀ ਦੇ ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਨੇ ਉਨ੍ਹਾਂ ਨੂੰ ਪਾਰਟੀ ਵਿੱਚ ਸ਼ਾਮਲ ਕਰਵਾਇਆ। ਹਰਮੀਤ ਸੰਧੂ ਦੀ ਆਮ ਆਦਮੀ ਪਾਰਟੀ ਵਿੱਚ ਐਂਟਰੀ ਨੂੰ ਤਰਨਤਾਰਨ ਉਪ ਚੋਣ ਨਾਲ ਜੋੜਿਆ ਜਾ ਰਿਹਾ ਹੈ।

ਦਰਅਸਲ ਕੁਝ ਸਮਾਂ ਪਹਿਲਾਂ ‘ਆਪ’ ਦੇ ਮੌਜੂਦਾ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਦੀ ਬੀਮਾਰੀ ਕਾਰਨ ਮੌਤ ਹੋ ਗਈ ਸੀ, ਜਿਸ ਕਾਰਨ ਇਹ ਸੀਟ ਖਾਲੀ ਹੋ ਗਈ ਹੈ। ਹੁਣ ਇੱਥੇ ਜਲਦੀ ਹੀ ਉਪ ਚੋਣਾਂ ਹੋਣ ਦੀ ਸੰਭਾਵਨਾ ਹੈ ਅਤੇ ਹਰਮੀਤ ਸਿੰਘ ਸੰਧੂ ਦੇ ਸ਼ਾਮਲ ਹੋਣ ਨੂੰ ਪਾਰਟੀ ਦੀ ਰਣਨੀਤੀ ਨਾਲ ਜੋੜਿਆ ਜਾ ਰਿਹਾ ਹੈ। ਹਰਮੀਤ ਸਿੰਘ ਸੰਧੂ ਨੇ ਸ਼੍ਰੋਮਣੀ ਅਕਾਲੀ ਦਲ ਤੋਂ ਅਸਤੀਫਾ ਦੇ ਦਿੱਤਾ ਸੀ, ਜਿਸ ਮਗਰੋਂ ਉਨ੍ਹਾਂ ਦੇ ਕਿਸੇ ਹੋਰ ਪਾਰਟੀ ਵਿਚ ਸ਼ਾਮਲ ਹੋਣ ਦੀ ਚਰਚਾ ਸੀ।
ਇਹ ਵੀ ਪੜ੍ਹੋ : ਸਿਲੈਕਟ ਕਮੇਟੀ ਨੂੰ ਭੇਜਿਆ ਗਿਆ ਬੇਅਦਬੀ ਬਿਲ, ਮਤਾ ਪਾਸ, ਪੰਜਾਬੀਆਂ ਦੇ ਲਏ ਜਾਣਗੇ ਸੁਝਾਅ
ਹਰਮੀਤ ਸਿੰਘ ਸੰਧੂ ਤਰਨਤਾਰਨ ਵਿਧਾਨ ਸਭਾ ਤੋਂ ਲਗਾਤਾਰ ਤਿੰਨ ਵਾਰ ਵਿਧਾਇਕ ਰਹੇ ਹਨ। ਹਰਮੀਤ ਉਹ 2002, 2007 ਅਤੇ 12 ਵਿੱਚ ਤਰਨਤਾਰਨ ਤੋਂ ਵਿਧਾਇਕ ਰਹਿ ਚੁੱਕੇ ਹਨ। ਹਾਲਾਂਕਿ ਉਨ੍ਹਾਂ ਨੂੰ 2017 ਵਿੱਚ ਹਾਰ ਦਾ ਸਾਹਮਣਾ ਕਰਨਾ ਪਿਆ ਸੀ। ਜਦੋਂ ਕਿ 2022 ਵਿੱਚ ਵੀ ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ ਦੀ ਟਿਕਟ ‘ਤੇ ਚੋਣ ਲੜੀ ਸੀ ਪਰ ਉਹ ਜਿੱਤ ਨਹੀਂ ਸਕੇ ਸਨ। ਉਹ ਦੂਜੇ ਸਥਾਨ ‘ਤੇ ਰਹੇ।
ਵੀਡੀਓ ਲਈ ਕਲਿੱਕ ਕਰੋ -:
























