ਪੰਜਾਬ ਪੁਲਿਸ ਨੇ ਵੱਡੀ ਸਫਲਤਾ ਹਾਸਲ ਕਰਦੇ ਹੋਏ ਜੱਗੂ ਭਗਵਾਨਪੁਰੀਆ ਗੈਂਗ ਵੱਲੋਂ ਰਚੀ ਗਈ ਇੱਕ ਟਾਰਗੇਟ ਕਿਲਿੰਗ ਦੀ ਸਾਜ਼ਿਸ਼ ਨਾਕਾਮ ਕਰ ਦਿੱਤਾ। ਪੁਲਿਸ ਨੇ ਗੈਂਗ ਦੇ 5 ਸਾਥੀ ਗ੍ਰਿਫਤਾਰ ਕੀਤੇ ਹਨ। ਮਿਲੀ ਜਾਣਕਾਰੀ ਮੁਤਾਬਕ ਇਹ ਲੋਕ ਜੱਗੂ ਭਗਵਾਨਪੁਰੀਆ ਦੀ ਮਾਂ ਦੇ ਕਤਲ ਦਾ ਬਦਲਾ ਲੈਣ ਲਈ ਸਾਜ਼ਿਸ਼ ਰਚ ਰਹੇ ਸਨ।
ਜਾਣਕਾਰੀ ਦਿੰਦੇ ਹੋਏ ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਕਾਊਂਟਰ ਇੰਟੈਲੀਜੈਂਸ ਪੰਜਾਬ ਨੇ ਬਟਾਲਾ ਪੁਲਿਸ ਤੇ ਅੰਮ੍ਰਿਤਸਰ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਜੱਗੂ ਭਗਵਾਨਪੁਰੀਆ ਗੈਂਗ ਵੱਲੋਂ ਰਚੀ ਗਈ ਇੱਕ ਟਾਰਗੇਟ ਕਿਲਿੰਗ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ। ਉਨ੍ਹਾਂ ਦੱਸਿਆ ਕਿ 13 ਜੁਲਾਈ ਨੂੰ ਪ੍ਰਾਪਤ ਭਰੋਸੇਯੋਗ ਖੁਫੀਆ ਜਾਣਕਾਰੀ ‘ਤੇ ਕਾਰਵਾਈ ਕਰਦੇ ਹੋਏ ਇਹ ਖੁਲਾਸਾ ਹੋਇਆ ਕਿ ਗੈਂਗਸਟਰ ਜੱਗੂ ਭਗਵਾਨਪੁਰੀਆ, ਜੋ ਕਿ ਇਸ ਸਮੇਂ ਸਿਲਚਰ ਜੇਲ੍ਹ, ਅਸਾਮ ਵਿੱਚ ਬੰਦ ਹੈ, ਨੇ ਆਪਣੀ ਮਾਂ ਦੇ ਹਾਲੀਆ ਕਤਲ ਦਾ ਬਦਲਾ ਲੈਣ ਲਈ ਆਪਣਾ ਨੈੱਟਵਰਕ ਸਰਗਰਮ ਕਰ ਲਿਆ ਸੀ। ਇੱਕ ਵਿਰੋਧੀ ਗਿਰੋਹ ਦੇ ਖਾਸ ਵਿਅਕਤੀਆਂ ਦੀ ਪਛਾਣ ਟਾਰਗੇਟ ਵਜੋਂ ਕੀਤੀ ਗਈ ਸੀ, ਜਿਨ੍ਹਾਂ ਦੀਆਂ ਤਸਵੀਰਾਂ ਪਛਾਣ ਲਈ ਭੇਜੀਆਂ ਗਈਆਂ ਸਨ।

ਪਹਿਲੀ ਗ੍ਰਿਫਤਾਰੀ ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਕੀਤੀ ਗਈ, ਜਿਸ ਨੇ ਮਹਿਕਪ੍ਰੀਤ ਸਿੰਘ ਨੂੰ ਗ੍ਰਿਫਤਾਰ ਕੀਤਾ। ਉਸ ਦੀ ਪੁੱਛਗਿੱਛ ਤੋਂ ਬਾਅਦ ਹੋਰ ਗ੍ਰਿਫਤਾਰੀਆਂ ਹੋਈਆਂ, ਜਿਨ੍ਹਾਂ ਵਿਚ ਸਿਕੰਦਰ ਕੁਮਾਰ ਉਰਫ ਗੋਲਾ ਅਤੇ ਓਂਕਾਰਪ੍ਰੀਤ ਉਰਫ ਜਸ਼ਨ ਪਿੰਡ ਸ਼ਾਹਾਬਾਦ ਤੋਂ, ਉਸ ਤੋਂ ਬਾਅਦ ਗਗਨਦੀਪ ਉਰਫ ਗਿਆਨੀ ਅਤੇ ਮੁੱਖ ਕੋਆਰਡੀਨੇਟਰ ਲਵਪ੍ਰੀਤ ਸਿੰਘ ਸ਼ਾਮਲ ਹਨ। ਉਨ੍ਹਾਂ ਕੋਲੋਂ 2 ਆਧੁਨਿਕ ਹਥਿਆਰ PX5 ਪਿਸਤੌਲ ਅਤੇ ਇੱਕ .32 ਬੋਰ ਹਥਿਆਰ ਬਰਾਮਦ ਹੋਏ ਹਨ।
ਇਹ ਵੀ ਪੜ੍ਹੋ : ਸ੍ਰੀ ਹਰਿਮੰਦਰ ਸਾਹਿਬ ਨੂੰ ਮੁੜ ਮਿਲੀ ਬੰ/ਬ ਨਾਲ ਉਡਾਉਣ ਦੀ ਧ/ਮ/ਕੀ, 24 ਘੰਟਿਆਂ ‘ਚ ਮਿਲਿਆ ਦੂਜਾ ਈਮੇਲ
ਮੁੱਢਲੀ ਜਾਂਚ ਤੋਂ ਪਤਾ ਲੱਗਾ ਕਿ ਲਵਪ੍ਰੀਤ ਸਿੰਘ ਨੇ ਖੁਲਾਸਾ ਕੀਤਾ ਕਿ ਸਾਰੀ ਸਾਜ਼ਿਸ਼ ਅਮਰੀਕਾ ਤੋਂ ਜੱਗੂ ਦੇ ਨਜ਼ਦੀਕੀ ਸਾਥੀ ਹੁਸਨਦੀਪ ਸਿੰਘ ਵੱਲੋਂ ਰਿਮੋਟਲੀ ਤਾਲਮੇਲ ਕੀਤੀ ਜਾ ਰਹੀ ਸੀ। ਬਟਾਲਾ ਦੇ ਥਾਣਾ ਰੰਗੜ ਨੰਗਲ ਵਿਖੇ ਇੱਕ ਐਫਆਈਆਰ ਦਰਜ ਕੀਤੀ ਗਈ ਹੈ, ਅਤੇ ਅੰਤਰਰਾਸ਼ਟਰੀ ਹੈਂਡਲਰਾਂ ਦਾ ਪਤਾ ਲਗਾਉਣ ਅਤੇ ਇਸ ਸਾਜ਼ਿਸ਼ ਦੇ ਪਿੱਛੇ ਵਿਆਪਕ ਅੰਤਰਰਾਸ਼ਟਰੀ ਨੈੱਟਵਰਕ ਨੂੰ ਖਤਮ ਕਰਨ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -:
























