ਕਰਨਲ ਬਾਠ ਕੁੱਟਮਾਰ ਮਾਮਲੇ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆਈ ਹੈ। ਕਰਨਲ ਦੇ ਪਰਿਵਾਰ ਵੱਲੋਂ ਇੱਕ ਪਟੀਸ਼ਨ ਦਾਇਰ ਕੀਤੀ ਗਈ ਸੀ, ਜਿਸ ‘ਤੇ ਅੱਜ ਸੁਣਵਾਈ ਦੌਰਾਨ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਵੱਡਾ ਫੈਸਲਾ ਸੁਣਾਇਆ ਹੈ। ਹਾਈਕੋਰਟ ਵੱਲੋਂ ਮਾਮਲੇ ਦੀ ਜਾਂਚ ਸੀ.ਬੀ.ਆਈ. ਨੂੰ ਸੌਂਪ ਦਿੱਤੀ ਗਈ ਹੈ। ਇਸ ਤੋਂ ਪਹਿਲਾਂ ਬੀਤੀ 2 ਅਪ੍ਰੈਲ ਨੂੰ ਹਾਈ ਕੋਰਟ ਨੇ ਚੰਡੀਗੜ੍ਹ ਪੁਲਿਸ ਨੂੰ ਮਾਮਲੇ ਦੀ ਜਾਂਚ ਸੌਂਪੀ ਸੀ।

ਦੱਸ ਦੇਈਏ ਕਿ ਚੰਡੀਗੜ੍ਹ ਪੁਲਿਸ ਦੀ ਹੁਣ ਤੱਕ ਦੀ ਕਾਰਵਾਈ ’ਤੇ ਪਰਿਵਾਰ ਵੱਲੋਂ ਸਵਾਲ ਚੁੱਕੇ ਗਏ ਸਨ ਅਤੇ ਕਰਨਲ ਬਾਠ ਨੇ ਇਸ ਦੀ ਜਾਂਚ ਸੀ.ਬੀ.ਆਈ. ਨੂੰ ਸੌਂਪਣ ਲਈ ਇੱਕ ਪਟੀਸ਼ਨ ਦਾਇਰ ਕੀਤੀ ਸੀ। ਅੱਜ ਸੁਣਵਾਈ ਦੌਰਾਨ ਯੂਟੀ ਵਕੀਲ ਦੀਆਂ ਦਲੀਲਾਂ ਸੁਣਨ ਤੋਂ ਬਾਅਦ, ਅਦਾਲਤ ਸੰਤੁਸ਼ਟ ਨਹੀਂ ਹੋਈ ਅਤੇ ਕਿਹਾ ਕਿ ਐਸਆਈਟੀ ਕਮੀਆਂ ਪੈਦਾ ਕਰ ਰਹੀ ਹੈ ਅਤੇ ਮੁਲਜ਼ਮਾਂ ਨੂੰ ਸ਼ੱਕ ਦਾ ਲਾਭ ਦੇਣ ਲਈ ਆਧਾਰ ਤਿਆਰ ਕਰ ਰਹੀ ਹੈ। ਇਸ ਤੋਂ ਬਾਅਦ, ਅਦਾਲਤ ਨੇ ਜਾਂਚ ਸੀਬੀਆਈ ਨੂੰ ਸੌਂਪ ਦਿੱਤੀ।
ਇਹ ਵੀ ਪੜ੍ਹੋ : ਦਿੱਲੀ ਤੋਂ ਪਟਨਾ ਆ ਰਿਹਾ ਓਵਰ ਸ਼ੂਟ ਹੋਇਆ ਇੰਡੀਗੋ ਦਾ ਜਹਾਜ਼, 173 ਯਾਤਰੀਆਂ ਦੇ ਸੁੱਕੇ ਸਾਹ
ਵੀਡੀਓ ਲਈ ਕਲਿੱਕ ਕਰੋ -:
























