ਦਿੱਲੀ ਤੋਂ ਵੱਡੀ ਖਬਰ ਸਾਹਮਣੇ ਰਹੀ ਹੈ। ਜਿਥੇ ਪਿਛਲੇ 24 ਘੰਟਿਆਂ ਦਰਮਿਆਨ 2 ਵਾਰ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਹੈ। ਅਜਿਹੇ ਵਿਚ ਪੁਲਿਸ ਅਧਿਕਾਰੀ ਡੌਗਸ ਸਕੁਐਡ ਨੂੰ ਲੈ ਕੇ ਮੌਕੇ ‘ਤੇ ਪਹੁੰਚੇ ਹਨ ਤੇ ਸਕੂਲ ਨੂੰ ਸੀਲ ਕਰ ਦਿੱਤਾ ਜਾਂਦਾ ਹੈ। ਇੰਨਾ ਹੀ ਨਹੀਂ ਦੋ ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਹੈ। ਸਵੇਰੇ 6 ਵਜੇ 30 ਮਿੰਟ ‘ਤੇ ਧਮਕੀ ਮਿਲੀ ਹੈ।
ਜਾਣਕਾਰੀ ਮੁਤਾਬਕ 24 ਘੰਟਿਆਂ ‘ਚ ਦੂਜੀ ਵਾਰ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਅਧਿਕਾਰੀਆਂ ਨੇ ਸਕੂਲ ਵਿਚ ਤੁਰੰਤ ਹੀ ਖਾਲੀ ਕਰਾਉਣ ਦੇ ਹੁਕਮ ਜਾਰੀ ਕਰ ਦਿੱਤੇ ਹਨ ਤੇ ਪੂਰੇ ਸਕੂਲ ਨੂੰ ਜਾਂਚ ਲਈ ਅਧਿਕਾਰੀਆਂ ਨੂੰ ਸੌਂਪ ਦਿੱਤਾ ਗਿਆ ਹੈ। ਪੁਲਿਸ, ਬੰਬ ਨਿਰੋਧਕ ਦਲ, ਡੋਗ ਸਕੁਆਡ ਟੀਮ ਮੌਕੇ ‘ਤੇ ਮੌਜੂਦ ਹਨ। ਉਨ੍ਹਾਂ ਵੱਲੋਂ ਜਾਂਚ ਕੀਤੀ ਜਾ ਰਹੀ ਹੈ ਪਰ ਅਜੇ ਤੱਕ ਕੁਝ ਵੀ ਸ਼ੱਕੀ ਚੀਜ਼ ਬਰਾਮਦ ਨਹੀਂ ਹੋਈ ਹੈ।
ਵੀਡੀਓ ਲਈ ਕਲਿੱਕ ਕਰੋ -:
























