ਡੇਰਾ ਬੱਸੀ ਤੋਂ ਖਬਰ ਸਾਹਮਣੇ ਆਈ ਹੈ ਜਿਥੇ ਮਹਿਲਾ ਜੱਜ ਦੇ ਪੀਐੱਸਓ ਨੇ ਗੱਡੀ ਵਿਚ ਬੈਠ ਕੇ ਵੱਡਾ ਕਾਰਾ ਕਰ ਲਿਆ ਜਿਸ ਤੋਂ ਬਾਅਦ ਉਥੇ ਵੱਡਾ ਹੰਗਾਮਾ ਹੁੰਦਾ ਹੈ। ਵੱਡੇ ਪੁਲਿਸ ਅਧਿਕਾਰੀ ਮੌਕੇ ‘ਤੇ ਪਹੁੰਚਦੇ ਹਨ ਤੇ ਉਨ੍ਹਾਂ ਵੱਲੋਂ ਪੂਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਜਾਣਕਾਰੀ ਮੁਤਾਬਕ ਸਬ-ਡਵੀਜ਼ਨ ਦੇ ਮੈਜਿਸਟ੍ਰੇਟ ਦੇ ਨਿੱਜੀ ਸੁਰੱਖਿਆ ਅਧਿਕਾਰੀ ਵੱਲੋਂ ਬੀਤੀ ਰਾਤ ਆਪਣੀ ਹੀ ਸਰਵਿਸ ਰਿਵਾਲਵਰ ਨਾਲ ਖੁਦ ਨੂੰ ਗੋਲੀ ਮਾਰ ਲਈ ਗਈ। ਪੁਲਿਸ ਅਧਿਕਾਰੀ ਮੌਕੇ ‘ਤੇ ਪਹੁੰਚੇ ਤੇ ਉਨ੍ਹਾਂ ਨੂੰ ਕਾਰ ਵਿਚੋਂ ਖੂਨ ਨਾਲ ਲੱਥਪੱਥ ਦੇਹ ਮਿਲੀ ਹੈ।
ਮ੍ਰਿਤਕ ਦੀ ਪਛਾਣ ਹਰਜੀਤ ਸਿੰਘ ਵਜੋਂ ਹੋਈ ਹੈ ਤੇ ਉਹ ਪੁਲਿਸ ਵਿਚ ਹੈੱਡ ਕਾਂਸਟੇਬਲ ਵਜੋਂ ਤਾਇਨਾਤ ਸੀ ਤੇ ਡੇਰਾ ਬੱਸੀ ਦਾ ਰਹਿਣ ਵਾਲਾ ਸੀ ਜੋ ਮਹਿਲਾ ਜੱਜ ਦਾ ਕਾਫੀ ਦੇਰ ਤੋਂ ਪੀਐੱਸਓ ਸੀ।ਹਾਲਾਂਕਿ ਪੁਲਿਸ ਅਧਿਕਾਰੀ ਇਸ ‘ਤੇ ਕੋਈ ਬਿਆਨ ਜਾਰੀ ਨਹੀਂ ਕੀਤਾ ਗਿਆ ਹੈ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਦੂਜੇ ਪਾਸੇ ਪਿੰਡ ਵਾਸੀ ਖੌਫ ਵਿਚ ਹਨ ਕਿਉਂਕਿ ਜਿਥੋਂ ਗੱਡੀ ਮਿਲਦੀ ਹੈ ਉਸ ਥਾਂ ਨੂੰ ਸੀਲ ਕਰ ਦਿੱਤਾ ਗਿਆ ਹੈ ਤੇ ਪੁਲਿਸ ਵੱਲੋਂ ਘਟਨਾ ਦੀ ਪੁਸ਼ਟੀ ਨਹੀਂ ਕੀਤੀ ਗਈ। ਕੋਈ ਬਿਆਨ ਨਹੀਂ ਦਿੱਤਾ ਜਾ ਰਿਹਾ ਕਿ ਆਖਿਰ ਕਿਉਂ ਹਰਜੀਤ ਸਿੰਘ ਨੇ ਆਪਣੇ ਆਪ ਨੂੰ ਗੋਲੀ ਕਿਉਂ ਮਾਰੀ ਹੈ। ਅਧਿਕਾਰੀ ਕੇਸ ਨੂੰ ਸੁਲਝਾਉਣ ਦੀ ਕੋਸ਼ਿਸ਼ ਵਿਚ ਲੱਗੇ ਹੋਏ ਹਨ।
ਇਹ ਵੀ ਪੜ੍ਹੋ : ਦਿੱਲੀ ਤੋਂ ਗੋਆ ਜਾ ਰਹੀ ਇੰਡੀਗੋ ਫਲਾਈਟ ਦੀ ਮੁੰਬਈ ‘ਚ ਐਮਰਜੈਂਸੀ ਲੈਂਡਿੰਗ, ਹਵਾ ‘ਚ ਹੀ ਇੰਜਣ ਹੋਇਆ ਫੇਲ
ਦੱਸ ਦੇਈਏ ਕਿ ਹਰਜੀਤ ਸਿੰਘ 2012 ਵਿਚ ਕਾਂਸਟੇਬਲ ਵਜੋਂ ਭਰਤੀ ਹੋਇਆ ਸੀ। ਉਹ ਮਾਪਿਆਂ ਦਾ ਇਕਲੌਤਾ ਪੁੱਤ ਸੀ। ਮੌਕੇ ਤੋਂ ਸੁਸਾਈਡ ਨੋਟ ਬਰਾਮਦ ਨਹੀਂ ਹੋਇਆ ਹੈ। ਮਾਮਲਾ ਖੁਦਕੁਸ਼ੀ ਦਾ ਹੈ ਜਾਂ ਕੁਝ ਹੋਰ, ਇਹ ਜਾਂਚ ਦਾ ਵਿਸ਼ਾ ਹੈ। ਇਹ ਵੀ ਖਬਰ ਹੈ ਕਿ ਦੁਪਹਿਰ 2 ਵਜੇ ਦੇ ਕਰੀਬ ਹਰਜੀਤ ਸਿੰਘ ਮਹਿਲਾ ਜੱਜ ਦੇ ਬੱਚਿਆਂ ਨੂੰ ਸਕੂਲ ਤੋਂ ਲਿਆਇਆ ਸੀ ਜਿਸ ਤੋਂ ਬਾਅਦ ਜੱਜ ਨੂੰ ਘਰ ਲਿਜਾਉਣ ਲਈ ਅਦਾਲਤ ਪਹੁੰਚਿਆ ਪਰ ਫਿਰ ਰਾਤ ਨੂੰ ਉਸ ਨੇ ਅਜਿਹਾ ਖੌਫਨਾਕ ਕਦਮ ਕਿਉਂ ਚੁੱਕਿਆ, ਇਸ ਬਾਰੇ ਅਜੇ ਕੁਝ ਨਹੀਂ ਕਿਹਾ ਜਾ ਸਕਦਾ। ਪੁਲਿਸ ਨੇ ਕਾਰ ਵਿਚੋਂ ਕੁਝ ਚੀਜ਼ਾਂ ਵੀ ਬਰਾਮਦ ਕੀਤੀਆਂ ਹਨ। ਗੱਡੀ ਨੂੰ ਅੰਦਰੋਂ ਲਾਕ ਲੱਗਾ ਹੋਇਆ ਸੀ। ਦੇਹ ਨੂੰ ਪੋਸਟਮਾਰਟਮ ਲਈ ਭੇਜਿਆ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -:
























