ਸ੍ਰੀ ਦਰਬਾਰ ਸਾਹਿਬ ਦੇ ਲੰਗਰ ਹਾਲ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਪਿਛਲੇ ਤਿੰਨ ਦਿਨਾਂ ਤੋਂ ਲਗਾਤਾਰ ਮਿਲ ਰਹੀਆਂ ਹਨ। ਕਈ ਧਮਕੀਆਂ ਭਰੇ ਈ-ਮੇਲ ਮਿਲੇ ਹਨ। SGPC ਪ੍ਰਧਾਨ ਹਰਜਿੰਦਰ ਸਿੰਘ ਨੇ ਇਸ ਬਾਰੇ ਜਾਣਕਾਰੀ ਦਿੰਦੇ ਦੱਸਿਆ ਕਿ ਲਗਾਤਾਰ ਸ੍ਰੀ ਦਰਬਾਰ ਸਾਹਿਬ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ। ਜਿਸ ਕਰਕੇ ਬੀਐੱਸਐੱਫ ਵੱਲੋਂ ਲਗਾਤਾਰ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ। ਪੰਜਾਬ ਪੁਲਿਸ ਵੀ ਸਰਚ ਮੁਹਿੰਮ ਕਰ ਰਹੀ ਹੈ। ਭਾਵੇਂ ਸਰਚ ਆਪ੍ਰੇਸ਼ਨ ਦੌਰਾਨ ਕੁਝ ਵੀ ਨਹੀਂ ਮਿਲਿਆ ਪਰ ਲਗਾਤਾਰ ਧਮਕੀਆਂ ਮਿਲਣਾ ਚਿੰਤਾ ਦਾ ਵਿਸ਼ਾ ਹੈ।
ਇਨ੍ਹਾਂ ਸਭ ਦੇ ਦਰਮਿਆਨ ਖਬਰ ਹੈ ਕਿ MP ਗੁਰਜੀਤ ਔਜਲਾ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਚਿੱਠੀ ਲਿਖੀ ਹੈ ਜਿਸ ਵਿਚ ਉੁਨ੍ਹਾਂ ਨੇ ਸ੍ਰੀ ਦਰਬਾਰ ਸਾਹਿਬ ‘ਚ CISF ਤਾਇਨਾਤ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਨਾਲ ਇਹ ਵੀ ਕਿਹਾ ਹੈ ਕਿ ਸ੍ਰੀ ਦਰਬਾਰ ਸਾਹਿਬ ਵਿਚ ਐਡਵਾਂਸ ਬੰਬ ਡਿਟੈਕਸ਼ਨ ਸਿਸਟਮ ਵੀ ਲਗਾਇਆ ਜਾਵੇ। ਸ੍ਰੀ ਦਰਬਾਰ ਸਾਹਿਬ ਨੂੰ ਮਿਲਣ ਵਾਲੀਆਂ ਧਮਕੀਆਂ ਦੀ ਜਾਂਚ ਹੋਣੀ ਚਾਹੀਦੀ ਹੈ ਤੇ ਮੁਲਜ਼ਮਾਂ ਖਿਲਾਫ ਸਖਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। 5 ਦਿਨਾਂ ਵਿਚ 3 ਦਿਨ ਧਮਕੀ ਭਰੇ ਈ-ਮੇਲ ਮਿਲ ਚੁੱਕੇ ਹਨ।
ਇਹ ਵੀ ਪੜ੍ਹੋ : ਜੱਜ ਦੇ ਗੰ.ਨਮੈਨ ਹੈੱਡ ਕਾਂਸਟੇਬਲ ਨੇ ਸਰਵਿਸ ਰਿਵਾਲਰ ਨਾਲ ਖੁਦ ਨੂੰ ਮਾ.ਰੀ ਗੋ.ਲੀ, ਗੱਡੀ ਦੇ ਅੰਦਰੋਂ ਮਿਲੀ ਦੇ.ਹ
ਦੱਸ ਦੇਈਏ ਕਿ ਗੁਰਜੀਤ ਔਜਲਾ ਅੰਮ੍ਰਿਤਸਰ ਦੇ ਹੀ ਮੈਂਬਰ ਪਾਰਲੀਮੈਂਟ ਹਨ। ਇਸੇ ਲਈ ਉਨ੍ਹਾਂ ਵੱਲੋਂ ਕੇਂਦਰੀ ਮੰਤਰੀ ਅਮਿਤ ਸ਼ਾਹ ਨੂੰ ਚਿੱਠੀ ਲਿਖ ਕੇ ਕੇਂਦਰੀ ਬਲਾਂ ਦੀ ਤਾਇਨਾਤੀ ਸ੍ਰੀ ਦਰਬਾਰ ਸਾਹਿਬ ਵਿਚ ਕਰਵਾਉਣ ਦੀ ਮੰਗ ਕੀਤੀ ਗਈ ਹੈ।
ਵੀਡੀਓ ਲਈ ਕਲਿੱਕ ਕਰੋ -:
























