ਮੋਗਾ ਕੋਟਕਪੂਰਾ ਬਾਈਪਾਸ ਨੇੜੇ ਲੁਧਿਆਣਾ ਤੋਂ ਫਿਰੋਜ਼ਪੁਰ ਜਾ ਰਹੀ ਰੇਲਗੱਡੀ ਹੇਠਾਂ ਆਉਣ ਨਾਲ ਇੱਕ ਨੌਜਵਾਨ ਦੀ ਮੌਤ ਹੋ ਜਾਣ ਦੀ ਖਬਰ ਸਾਹਮਣੇ ਆਈ ਹੈ। ਘਟਨਾ ਦੁਪਹਿਰ ਲਗਭਗ 12.30 ਵਜੇ ਵਾਪਰੀ। ਮ੍ਰਿਤਕ ਦੀ ਪਛਾਣ ਉਸਦੇ ਡਰਾਈਵਿੰਗ ਲਾਇਸੈਂਸ ਤੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਉਹ ਸਵੇਰ ਤੋਂ ਘਰੋਂ ਲਾਪਤਾ ਸੀ। ਮੋਗਾ ਰੇਲਵੇ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਲਾਸ਼ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ ਅਤੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ।

Youth dies after being
ਮ੍ਰਿਤਕ ਦੀ ਪਛਾਣ 35 ਸਾਲਾ ਮਨਜੀਤ ਸਿੰਘ ਵਾਸੀ ਨਾਨਕ ਨਗਰੀ ਮੋਗਾ ਵਜੋਂ ਹੋਈ ਹੈ। ਮਨਜੀਤ ਸਿੰਘ ਦੇ ਰਿਸ਼ਤੇਦਾਰ ਨੇ ਦੱਸਿਆ ਕਿ ਮਨਜੀਤ ਸਿੰਘ ਸਵੇਰ ਤੋਂ ਘਰੋਂ ਲਾਪਤਾ ਸੀ ਅਤੇ ਸਾਨੂੰ ਮ੍ਰਿਤਕ ਬਾਰੇ ਹੁਣੇ ਹੀ ਜਾਣਕਾਰੀ ਮਿਲੀ ਹੈ। ਉਹ ਵਿਆਹਿਆ ਹੋਇਆ ਹੈ ਅਤੇ ਉਸਦਾ ਇੱਕ ਪੁੱਤਰ ਹੈ। ਹਾਦਸਾ ਕਿਵੇਂ ਹੋਇਆ ਇਸਦਾ ਕਾਰਨ ਅਜੇ ਪਤਾ ਨਹੀਂ ਲੱਗ ਸਕਿਆ ਹੈ।
ਇਹ ਵੀ ਪੜ੍ਹੋ : ਅਮਰਨਾਥ ਯਾਤਰਾ ਇੱਕ ਦਿਨ ਲਈ ਮੁਲਤਵੀ, ਲਗਾਤਾਰ ਪੈ ਰਹੀ ਮੀਂਹ ਕਾਰਨ ਲਿਆ ਗਿਆ ਫੈਸਲਾ
ਰੇਲਵੇ ਸਟੇਸ਼ਨ ਇੰਚਾਰਜ ਨਰੇਸ਼ ਕੁਮਾਰੀ ਨੇ ਦੱਸਿਆ ਕਿ ਉਨ੍ਹਾਂ ਨੂੰ ਸਟੇਸ਼ਨ ਮਾਸਟਰ ਮੋਗਾ ਤੋਂ ਫੋਨ ਆਇਆ ਕਿ ਮੋਗਾ ਲੁਧਿਆਣਾ ਰੋਡ ‘ਤੇ ਕੋਟਕਪੂਰਾ ਬਾਈਪਾਸ ਨੇੜੇ ਰੇਲਵੇ ਟਰੈਕ ‘ਤੇ ਜੀਂਦ ਲੁਧਿਆਣਾ ਤੋਂ ਫਿਰੋਜ਼ਪੁਰ ਜਾ ਰਹੀ ਰੇਲਗੱਡੀ ਹੇਠਾਂ ਆਉਣ ਨਾਲ ਇੱਕ ਨੌਜਵਾਨ ਦੀ ਮੌਤ ਹੋ ਗਈ ਹੈ। ਸੂਚਨਾ ਮਿਲਦੇ ਹੀ ਉਨ੍ਹਾਂ ਮੌਕੇ ‘ਤੇ ਪਹੁੰਚ ਕੇ ਲਾਸ਼ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ। ਪਰਿਵਾਰਕ ਮੈਂਬਰਾਂ ਨੂੰ ਸੂਚਿਤ ਕਰਕੇ ਇੱਥੇ ਬੁਲਾਇਆ ਗਿਆ ਹੈ। ਉਨ੍ਹਾਂ ਦੇ ਬਿਆਨ ਦਰਜ ਕਰ ਲਏ ਗਏ ਹਨ ਅਤੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -:
























