ਫਾਜ਼ਿਲਕਾ ਦੇ ਅਬੋਹਰ ਦੇ ਖੁਈਆਂ ਸਰਵਰ ਦੇ ਅਧੀਨ ਪੈਂਦੇ ਪਿੰਡ ਪੰਚਕੋਸੀ ਨੇੜੇ ਅੱਜ ਵੀਰਵਾਰ ਸਵੇਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਇੱਕ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਪੰਚਕੋਸੀ ਦੇ ਰਹਿਣ ਵਾਲੇ ਰਤਨਪਾਲ ਵਜੋਂ ਹੋਈ ਹੈ। ਉਹ ਖੇਤੀ ਦਾ ਕੰਮ ਕਰਦਾ ਸੀ। ਖੂਈਆਂ ਸਰਵਰ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਜਾਣਕਾਰੀ ਅਨੁਸਾਰ ਰਤਨਪਾਲ ਆਪਣੀ ਮੋਟਰਸਾਈਕਲ ‘ਤੇ ਸ਼ਹਿਰ ਵੱਲ ਜਾ ਰਿਹਾ ਸੀ। ਇਸ ਦੌਰਾਨ ਇੱਕ ਤੇਜ਼ ਰਫ਼ਤਾਰ ਮਿੰਨੀ ਬੱਸ ਨੇ ਉਸਦੀ ਸਾਈਕਲ ਨੂੰ ਟੱਕਰ ਮਾਰ ਦਿੱਤੀ। ਹਾਦਸੇ ਤੋਂ ਬਾਅਦ ਬੱਸ ਡਰਾਈਵਰ ਮੌਕੇ ਤੋਂ ਭੱਜ ਗਿਆ। ਜ਼ਖਮੀ ਹਾਲਤ ਵਿੱਚ ਰਤਨਪਾਲ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਵੱਲੋਂ ਰਤਨਪਾਲ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ।
ਇਹ ਵੀ ਪੜ੍ਹੋ : ਕਸਟਮ ਵਿਭਾਗ ਦੀ ਵੱਡੀ ਕਾਰਵਾਈ, ਅੰਮ੍ਰਿਤਸਰ ਹਵਾਈ ਅੱਡੇ ‘ਤੇ 2 ਯਾਤਰੀਆਂ ਕੋਲੋਂ 1 ਕਰੋੜ ਰੁ: ਦਾ ਸੋਨਾ ਜ਼ਬਤ
ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਨੌਜਵਾਨ ਕਿਸੇ ਕੰਮ ਤੋਂ ਵਾਪਸ ਆ ਰਿਹਾ ਸੀ ਤੇ ਬੱਸ ਦੇ ਨਾਲ ਉਹਦੀ ਬਾਈਕ ਦੀ ਟੱਕਰ ਹੋਣ ਕਾਰਨ ਉਸ ਦੀ ਦਰਦਨਾਕ ਮੌਤ ਹੋ ਗਈ। ਮਾਮਲੇ ਸਬੰਧੀ ਪੁਲਿਸ ਨੂੰ ਸੂਚਿਤ ਕੀਤਾ ਗਿਆ ਹੈ। ਸੂਚਨਾ ਮਿਲਦਿਆਂ ਹੀ ਮੌਕੇ ‘ਤੇ ਪਹੁੰਚੀ ਪੁਲਿਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਅਬੋਹਰ ਦੇ ਸਰਕਾਰੀ ਹਸਪਤਾਲ ਦੇ ਮੁਰਦਾਘਰ ਵਿੱਚ ਰਖਵਾਇਆ ਹੈ।
ਵੀਡੀਓ ਲਈ ਕਲਿੱਕ ਕਰੋ -:
























