ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਨਿਆਂਇਕ ਹਿਰਾਸਤ ਅੱਜ ਖਤਮ ਹੋ ਗਈ, ਜਿਸ ਕਾਰਨ ਉਨ੍ਹਾਂ ਨੂੰ ਮੋਹਾਲੀ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਮਜੀਠੀਆ ਦੀ ਨਿਆਂਇਕ ਹਿਰਾਸਤ 2 ਅਗਸਤ ਤੱਕ ਵਧਾ ਦਿੱਤੀ ਹੈ। ਦੱਸ ਦੇਈਏ ਕਿ ਪੇਸ਼ੀ ਤੋਂ ਪਹਿਲਾਂ ਸਵੇਰ ਤੋਂ ਹੀ ਪੁਲਿਸ ਅਕਾਲੀ ਆਗੂਆਂ ਦੇ ਘਰ ਪਹੁੰਚ ਕੇ ਉਨ੍ਹਾਂ ਨੂੰ ਨਜ਼ਰਬੰਦ ਕਰ ਰਹੀ ਸੀ।

ਮਜੀਠੀਆ ਦੇ ਵਕੀਲ ਅਰਸ਼ਦੀਪ ਸਿੰਘ ਕਲੇਰ ਨੇ ਇਸ ਨੂੰ ਲੈ ਕੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਲੀਡਰਾਂ ਤੇ ਵਰਕਰਾਂ ਨੂੰ ਡਿਟੇਨ ਕੀਤਾ ਜਾ ਰਿਹਾ ਹੈ। ਕਈ ਸੀਨੀਅਰ ਅਕਾਲੀ ਲੀਡਰਾਂ ਦੇ ਘਰ ਸਵੇਰ ਤੋਂ ਹੀ ਪੁਲਿਸ ਬੈਠੀ ਹੈ। ਜੋ ਪੰਜਾਬ ਦੀ ਅਵਾਜ ਚੁੱਕਦੇ ਨੇ ਉਨ੍ਹਾਂ ਦੀ ਅਵਾਜ ਬੰਦ ਕਰਨ ਲਈ ਅਜਿਹੇ ਕਦਮ ਚੁੱਕੇ ਜਾ ਰਹੇ ਨੇ।
ਇਹ ਵੀ ਪੜ੍ਹੋ : 2 ਸਕੇ ਭਰਾਵਾਂ ਨੇ ਇੱਕੋ ਕੁੜੀ ਨਾਲ ਕਰਾਇਆ ਵਿਆਹ! ਤਿੰਨੋਂ ਜਣੇ ਪੜ੍ਹੇ-ਲਿਖੇ ਤੇ ਚੰਗੇ ਪਰਿਵਾਰਾਂ ਤੋਂ
ਦੱਸ ਦੇਈਏ ਕਿ ਮਜੀਠੀਆ ਨੂੰ ਵਿਜੀਲੈਂਸ ਨੇ 26 ਜੂਨ ਨੂੰ ਗ੍ਰਿਫ਼ਤਾਰ ਕੀਤਾ ਸੀ ਅਤੇ 6 ਜੁਲਾਈ ਤੋਂ ਉਹ ਨਵੀਂ ਨਾਭਾ ਜੇਲ੍ਹ ਵਿੱਚ ਨਿਆਂਇਕ ਹਿਰਾਸਤ ਵਿੱਚ ਸੀ। ਇਸ ਦੌਰਾਨ ਵਿਜੀਲੈਂਸ ਟੀਮਾਂ ਨੇ ਅੰਮ੍ਰਿਤਸਰ ਅਤੇ ਮਜੀਠਾ ਵਿੱਚ ਉਸਦੇ ਘਰ ਅਤੇ ਦਫ਼ਤਰ ‘ਤੇ ਦੋ ਵਾਰ ਛਾਪੇਮਾਰੀ ਕੀਤੀ ਹੈ।
ਉਥੇ ਹੀ ਪੇਸ਼ੀ ਨੂੰ ਲੈ ਕੇ ਪੁਲਿਸ ਪੁਲਿਸ ਦਾ ਕਾਫਲਾ ਅਦਾਲਤ ਪਹੁੰਚ ਗਿਆ, ਜਦੋਂ ਕਿ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਵੱਲੋਂ ਸੰਭਾਵੀ ਵਿਰੋਧ ਪ੍ਰਦਰਸ਼ਨ ਦੇ ਖਦਸ਼ੇ ਕਾਰਨ ਪ੍ਰਸ਼ਾਸਨ ਨੇ ਸਖ਼ਤੀ ਵਰਤਣੀ ਸ਼ੁਰੂ ਕਰ ਦਿੱਤੀ। ਮੋਹਾਲੀ ਦੇ ਜ਼ਿਲ੍ਹਾ ਅਕਾਲੀ ਪ੍ਰਧਾਨ ਪਰਵਿੰਦਰ ਸਿੰਘ ਸੋਹਾਣਾ ਸਮੇਤ ਕਈ ਆਗੂਆਂ ਨੂੰ ਇਹਤਿਆਤ ਵਜੋਂ ਹਿਰਾਸਤ ਵਿੱਚ ਲੈ ਲਿਆ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -:
























