ਲੁਧਿਆਣਾ-ਬਰਨਾਲਾ ਹਾਈਵੇਅ ‘ਤੇ ਮਹਿਲ ਕਲਾਂ ਸਹਿਜੜਾ ਦੀ ਡਰੇਨ ਪੁਲ ਉੱਪਰ ਹਾਈਵੇਅ ‘ਤੇ ਟਰਾਲੇ ਅਤੇ ਮੋਟਰਸਾਈਕਲ ਵਿਚਾਲੇ ਭਿਆਨਕ ਟੱਕਰ ਹੋਈ। ਇਸ ਹਾਦਸੇ ਵਿੱਚ ਇੱਕ ਨੌਜਵਾਨ ਦੀ ਮੌਕੇ ‘ਤੇ ਹੀ ਦਰਦਨਾਕ ਮੌਤ ਹੋ ਗਈ। ਇੱਕ ਹੋਰ ਨੌਜਵਾਨ ਗੰਭੀਰ ਦੱਸਿਆ ਜਾ ਰਿਹਾ ਹੈ, ਜਿਸ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਹਾਦਸੇ ਦਾ ਸ਼ਿਕਾਰ ਹੋਏ ਮੋਟਰਸਾਈਕਲ ਸਵਾਰ ਨੌਜਵਾਨ ਸਹੌਰ ਪਿੰਡ ਦੇ ਰਹਿਣ ਵਾਲੇ ਸਨ।
ਮਿਲੀ ਜਾਣਕਾਰੀ ਅਨੁਸਾਰ ਮੋਟਰਸਾਈਕਲ ਸਵਾਰ ਦੋਵੇਂ ਨੌਜਵਾਨ ਸਵੇਰੇ 5:30 ਦੇ ਕਰੀਬ ਟਰਾਈਡੈਂਟ ਰਾਏਕੋਟ ਵਿੱਚ ਅਪਣੀ ਡਿਊਟੀ ਤੇ ਜਾ ਰਹੇ ਸਨ। ਹਾਈਵੇਅ ਉੱਪਰ ਰੇਤ ਨਾਲ ਇੱਕ ਟਰਾਲਾ ਖੜ੍ਹਾ ਸੀ, ਜਿਸ ਦੇ ਟਾਇਰ ਫਟੇ ਹੋਏ ਸਨ। ਇਸੇ ਟਰਾਲੇ ਨਾਲ ਮੋਟਰਸਾਈਕਲ ਸਵਾਰ ਨੌਜਵਾਨਾਂ ਦੀ ਜ਼ੋਰਦਾਰ ਟੱਕਰ ਹੋ ਗਈ। ਟੱਕਰ ਇੰਨੀ ਜਬਰਦਸਤ ਸੀ ਕਿ ਸੜਕ ‘ਤੇ ਖੂਨ ਫੈਲ ਗਿਆ।
ਇਹ ਵੀ ਪੜ੍ਹੋ : ਗੁਰਦਾਸਪੁਰ ‘ਚ ਬ.ਦਮਾ/ਸ਼ ਨੇ ਪੁਲਿਸ ‘ਤੇ ਕੀਤੀ ਫਾ.ਇ.ਰਿੰ/ਗ, ਜਵਾਬੀ ਕਾਰਵਾਈ ‘ਚ ਮੁਲਜ਼ਮ ਹੋਇਆ ਜ਼ਖਮੀ
ਟਰਸਾਈਕਲ ਟਕਰਾਉਣ ਨਾਲ ਇੱਕ ਨੌਜਵਾਨ ਦੀ ਮੌਕੇ ਉੱਪਰ ਹੀ ਮੌਤ ਹੋ ਗਈ ਅਤੇ ਉਸ ਦੇ ਪਿੱਛੇ ਬੈਠਾ ਨੌਜਵਾਨ ਜ਼ਖਮੀ ਹੋ ਗਿਆ। ਜ਼ਖਮੀ ਨੌਜਵਾਨ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਜ਼ਖਮੀ ਨੌਜਵਾਨ ਨੂੰ ਇਲਾਜ ਲਈ ਮਹਿਲ ਕਲਾਂ ਸਿਵਲ ਹਸਪਤਾਲ, ਲੁਧਿਆਣਾ ਲਈ ਰੈਫਰ ਕਰ ਦਿੱਤਾ ਗਿਆ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਦਵਿੰਦਰ ਸਿੰਘ ਸਹੌਰ ਵਜੋਂ ਹੋਈ ਹੈ।
ਵੀਡੀਓ ਲਈ ਕਲਿੱਕ ਕਰੋ -:
























