ਬਠਿੰਡਾ ਵਿਖੇ ਅੱਜ ਵੱਡਾ ਹਾਦਸਾ ਵਾਪਰ ਗਿਆ ਜਿਥੇ ਜਵਾਕਾਂ ਨਾਲ ਭਰੀ ਹੋਈ ਗੱਡੀ ਸਰਹਿੰਦ ਨਹਿਰ ਵਿਚ ਜਾ ਡਿੱਗੀ। ਗੱਡੀ ਵਿਚ 11 ਲੋਕ ਸਵਾਰ ਸਨ ਪਰ ਗਨੀਮਤ ਰਹੀ ਕਿ ਜਾਨੀ ਨੁਕਸਾਨ ਹੋਣ ਤੋਂ ਬਚਾਅ ਰਿਹਾ।
ਜਾਣਕਾਰੀ ਮੁਤਾਬਕ ਬਠਿੰਡਾ ਦੇ ਬਹਿਮਨ ਪੁਲ ਨੇੜੇ ਸਵਾਰੀਆਂ ਨਾਲ ਭਰੀ ਇਕ ਗੱਡੀ ਨਹਿਰ ਵਿਚ ਡਿੱਗ ਗਈ। ਘਟਨਾ ਬਾਰੇ ਪੁਲਿਸ ਨੂੰ ਸੂਚਿਤ ਕੀਤਾ ਗਿਆ ਤੇ ਜਿਵੇਂ ਹੀ ਉਥੇ ਪੁਲਿਸ ਪਹੁੰਚੀ ਤਾਂ ਇਕ ਪੁਲਿਸ ਮੁਲਾਜ਼ਮ ਨੇ ਆਪਣੀ ਜਾਨ ਖਤਰੇ ਵਿਚ ਪਾ ਨਹਿਰ ਵਿਚ ਛਾਲ ਮਾਰ ਦਿੱਤੀ ਤੇ ਸਾਰੇ ਕਾਰ ਸਵਾਰਾਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ। ਕਾਰ ‘ਚ 5 ਬੱਚਿਆਂ ਸਣੇ 11 ਲੋਕ ਸਵਾਰ ਸਨ। ਪੁਲਿਸ ਮੁਲਾਜ਼ਮ ਨੇ ਲੋਕਾਂ ਦੀ ਮਦਦ ਨਾਲ ਕਾਰ ਸਵਾਰਾਂ ਨੂੰ ਬਾਹਰ ਕੱਢ ਲਿਆ। ਤੇ ਉਨ੍ਹਾਂ ਨੂੰ ਹਸਪਤਾਲ ਵੀ ਪਹੁੰਚਾਇਆ ਜਿਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਇਨ੍ਹਾਂ ਵਿਚੋਂ ਇਕ ਬੱਚੇ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।
ਇਹ ਵੀ ਪੜ੍ਹੋ : ਮੂਸੇਵਾਲਾ ਕ.ਤ.ਲਕਾਂ/ਡ ‘ਚ ਨਾਮਜ਼ਦ ਜੁਗਨੂੰ ਦੇ ਭੁਲੇਖੇ ਡ੍ਰਾਈਵਰ ਦਾ ਕੀਤਾ ਕ.ਤ.ਲ, ਲੱਕੀ ਪਟਿਆਲ ਨੇ ਲਈ ਜ਼ਿੰਮੇਵਾਰੀ
ਨੌਜਵਾਨ ਵੈਲਫੇਅਰ ਸੁਸਾਇਟੀ ਤੇ ਪੁਲਿਸ ਮੁਲਾਜ਼ਮ ਦੀ ਮਦਦ ਨਾਲ ਸਾਰੇ ਕਾਰ ਸਵਾਰਾਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ ਹੈ ਪਰ ਜੇਕਰ ਪੁਲਿਸ ਮੁਲਾਜ਼ਮ ਹਿੰਮਤ ਨਾ ਦਿਖਾਉਂਦਾ ਤਾਂ ਵੱਡਾ ਹਾਦਸਾ ਵਾਪਰ ਸਕਦਾ ਸੀ।
ਵੀਡੀਓ ਲਈ ਕਲਿੱਕ ਕਰੋ -:
























