ਮੌਜੂਦਾ ਸਮੇਂ ਵਿੱਚ ਹਰ ਪੰਜਾਬੀ ਨੌਜਵਾਨ ਆਪਣੇ ਤੇ ਆਪਣੇ ਪਰਿਵਾਰ ਦੇ ਸੁਨਿਹਰੇ ਭਵਿੱਖ ਦੇ ਲਈ ਵਿਦੇਸ਼ ਜਾਣ ਦਾ ਚਾਹਵਾਨ ਹੈ। ਜਿਸ ਕਾਰਨ ਹਰ ਸਾਲ ਹਜ਼ਾਰਾਂ ਨੌਜਵਾਨ ਸੁਨਿਹਰੇ ਭਵਿੱਖ ਦੀ ਆਸ ਲੈ ਕੇ ਵਿਦੇਸ਼ ਜਾਂਦੇ ਹਨ। ਪਰ ਇਨ੍ਹਾਂ ਵਿੱਚੋਂ ਕੁਝ ਜ਼ਿੰਦਗੀ ਦੇ ਸੰਘਰਸ਼ ਨਾਲ ਜੂਝਦੇ ਹੋਏ ਮੌਤ ਦੇ ਮੂੰਹ ਵਿੱਚ ਚਲੇ ਜਾਂਦੇ ਹਨ। ਤਾਜ਼ਾ ਮਾਮਲਾ ਕੈਨੇਡਾ ਤੋਂ ਸਾਹਮਣੇ ਆਇਆ ਹੈ।
ਕੈਨੇਡਾ ਦੇ ਸਰੀ ਵਿਖੇ ਬਤੌਰ ਟਰਾਲਾ ਡਰਾਈਵਰ ਕੰਮ ਕਰ ਰਹੇ 35 ਸਾਲਾਂ ਨੌਜਵਾਨ ਪਰਵਿੰਦਰ ਸਿੰਘ ਪੰਮਾ ਦੀ ਦਿਲ ਦੀ ਦਾ ਦੌਰਾ ਪੈਣ ਕਾਰਨ ਮੌਤ ਹੋ ਜਾਣ ਦੀ ਸੂਚਨਾ ਪ੍ਰਾਪਤ ਹੋਈ ਹੈ। ਦੱਸਣਯੋਗ ਹੈ ਕਿ ਪਰਵਿੰਦਰ ਸਿੰਘ ਪੰਮਾ ਸ੍ਰੀ ਆਨੰਦਪੁਰ ਸਾਹਿਬ ਦੇ ਨੇੜਲੇ ਪਿੰਡ ਨਿੱਕੂਵਾਲ ਨਾਲ ਸੰਬੰਧਿਤ ਹੈ ਅਤੇ ਉਹ ਦੋ ਭੈਣਾਂ ਦਾ ਇਕਲੌਤਾ ਭਰਾ ਸੀ। ਇਸ ਨੌਜਵਾਨ ਦਾ ਵਿਆਹ ਦੋ ਸਾਲ ਪਹਿਲਾਂ ਹੀ ਹੋਇਆ ਸੀ।
ਜਾਣਕਾਰੀ ਅਨੁਸਾਰ ਨੌਜਵਾਨ ਦੇ ਪਿਤਾ ਬਲਦੇਵ ਸਿੰਘ ਸਾਬਕਾ ਫੌਜੀ ਹਨ, ਜਿਨਾਂ ਨੇ ਆਪਣੀ ਸਮੁੱਚੀ ਜਾਇਦਾਦ ਵੇਚ ਕੇ ਉੱਜਵਲ ਭਵਿੱਖ ਲਈ 15 ਸਤੰਬਰ 2024 ਨੂੰ ਵਰਕ ਪਰਮਿਟ ‘ਤੇ ਕੈਨੇਡਾ ਭੇਜਿਆ ਸੀ। ਉਹ ਕੈਨੇਡਾ ਦੇ ਸਰੀ ਦੀ ਕਲੇਰ ਟਰਾਂਸਪੋਰਟ ਵਿੱਚ ਬਤੌਰ ਟਰਾਲਾ ਡਰਾਈਵਰ ਕੰਮ ਕਰਦਾ ਸੀ। ਉਸ ਨੇ ਦੇਰ ਰਾਤ ਆਪਣੀ ਪਤਨੀ ਅਤੇ ਮਾਪਿਆਂ ਨਾਲ ਲੰਬਾ ਸਮਾਂ ਗੱਲਬਾਤ ਕੀਤੀ ਪ੍ਰੰਤੂ ਸਵੇਰ ਵੇਲੇ ਉਹਨਾਂ ਨੂੰ ਪਤਾ ਲੱਗਿਆ ਕਿ ਪੰਮਾ ਦੀ ਦਿਲ ਦੀ ਧੜਕਣ ਰੁੱਕ ਜਾਣ ਕਾਰਨ ਮੌਤ ਹੋ ਗਈ ਹੈ।
ਇਹ ਵੀ ਪੜ੍ਹੋ : ਬਟਾਲਾ ਥਾਣੇ ‘ਤੇ ਗ੍ਰ/ਨੇ.ਡ ਸੁੱਟਣ ਵਾਲਾ ਗ੍ਰਿਫ਼ਤਾਰ, ਫੜਿਆ ਗਿਆ ਮੁਲਜ਼ਮ ਅਕਾਸ਼ਦੀਪ ਹ.ਥਿਆ/ਰ ਵੀ ਕਰਦਾ ਸੀ ਸਪਲਾਈ
ਉਹਨਾਂ ਕਿਹਾ ਕਿ ਉਹਨਾਂ ਦੇ ਪਿਤਾ ਨੇ ਆਪਣੀ ਸਾਰੀ ਜ਼ਮੀਨ ਜਾਇਦਾਦ ਵੇਚ ਕੇ ਉਹਨਾਂ ਦੇ ਭਰਾ ਪੰਮਾ ਨੂੰ ਕੈਨੇਡਾ ਭੇਜਿਆ ਸੀ ਪ੍ਰੰਤੂ ਹੋਣੀ ਨੂੰ ਕੁਝ ਹੋਰ ਹੀ ਮਨਜ਼ੂਰ ਸੀ। ਉਹਨਾਂ ਨੇ ਪੰਜਾਬ ਸਰਕਾਰ ਅਤੇ ਭਾਰਤ ਸਰਕਾਰ ਤੋਂ ਮੰਗ ਕੀਤੀ ਕਿ ਨੌਜਵਾਨ ਦੀ ਮ੍ਰਿਤਕ ਦੇਹ ਨੂੰ ਭਾਰਤ ਲਿਆਉਣ ਲਈ ਹਰ ਸੰਭਵ ਯਤਨ ਕੀਤੇ ਜਾਣ ਕਿਉਂਕਿ ਉਹਨਾਂ ਦਾ ਪਰਿਵਾਰ ਤਾਂ ਪਹਿਲਾਂ ਹੀ ਆਰਥਿਕ ਮੰਦਹਾਲੀ ਦੇ ਦੌਰ ਵਿੱਚੋਂ ਗੁਜ਼ਰ ਰਿਹਾ ਹੈ। ਇਸ ਘਟਨਾ ਦਾ ਪਤਾ ਲੱਗਣ ਤੋਂ ਬਾਅਦ ਸਾਰੇ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ।
ਵੀਡੀਓ ਲਈ ਕਲਿੱਕ ਕਰੋ -:
























