ਸੁਨਹਿਰਾ ਭਵਿੱਖ ਬਣਾਉਣ ਦੇ ਲਈ ਅਕਸਰ ਹੀ ਨੌਜਵਾਨ ਵਿਦੇਸ਼ਾਂ ਦੇ ਰੁੱਖ ਕਰਦੇ ਹਨ ਪਰ ਉੱਥੇ ਜਾ ਕੇ ਨੌਜਵਾਨਾਂ ਨੂੰ ਅਨੇਕਾਂ ਪ੍ਰਕਾਰ ਦੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਕਈ ਵਾਰ ਤਾਂ ਉਹਨਾਂ ਨੂੰ ਆਪਣੀ ਜਾਨ ਵੀ ਗਵਾਣੀ ਪੈ ਜਾਂਦੀ ਹੈ। ਅਜਿਹੀ ਹੀ ਇੱਕ ਮਾਮਲਾ ਕੈਨੇਡਾ ਤੋਂ ਸਾਹਮਣੇ ਆਇਆ ਹੈ। ਜਿਥੇ 27 ਸਾਲਾਂ ਪੰਜਾਬੀ ਨੌਜਵਾਨ ਦੀ ਮੌਤ ਹੋ ਗਈ।
ਪੰਜਾਬ ਦੇ ਜ਼ਿਲ੍ਹਾ ਸੰਗਰੂਰ ਦੇ ਪਿੰਡ ਸੋਹੀਆਂ ਕਲਾਂ ਦਾ ਜਿੱਥੇ ਦੇ 27 ਸਾਲਾਂ ਨੌਜਵਾਨ ਅਭਿਸ਼ੇਕ ਸ਼ਰਮਾ ਦੀ ਕੈਨੇਡਾ ਦੇ ਐਡਮਿੰਟਨ ਵਿੱਚ ਦਿਲ ਦਾ ਦੌਰਾ ਪੈਣ ਦੇ ਕਾਰਨ ਮੌਤ ਹੋ ਗਈ ਦੱਸਿਆ ਜਾ ਰਿਹਾ ਹੈ ਕਿ ਅਭਿਸ਼ੇਕ ਸ਼ਰਮਾ 2017 ਵਿੱਚ ਸੁਨਹਿਰਾ ਭਵਿੱਖ ਬਣਾਉਣ ਲਈ ਕੈਨੇਡਾ ਗਿਆ ਸੀ। 2022 ਵਿੱਚ ਅਭਿਸ਼ੇਕ ਨੂੰ ਕੈਨੇਡਾ ਦੀ ਪੀ.ਆਰ. ਵੀ ਮਿਲ ਗਈ ਸੀ। ਅਭਿਸ਼ੇਕ ਭੈਣ ਭਰਾ ਨਾਲ ਕੈਨੇਡਾ ਵਿੱਚ ਰਹਿੰਦਾ ਸੀ।
ਇਹ ਵੀ ਪੜ੍ਹੋ : ਸ੍ਰੀ ਦਰਬਾਰ ਸਾਹਿਬ ਨੂੰ ਮਿਲੀਆਂ ਧ.ਮ.ਕੀਆਂ ‘ਚ ਵੱਡਾ ਖੁਲਾਸਾ, ਈ-ਮੇਲ ਲਈ Dark Web ਦਾ ਕੀਤਾ ਗਿਆ ਸੀ ਇਸਤੇਮਾਲ
ਅਭਿਸ਼ੇਕ ਸ਼ਰਮਾ ਸੰਗਰੂਰ ਦੇ ਉੱਗੇ ਸਮਾਜ ਸੇਵੀ ਰਾਜਕੁਮਾਰ ਸੋਹੀਆ ਦਾ ਦੋਹਤਾ ਸੀ। ਉਹ ਬਹੁਤ ਹੀ ਨਿਘੇ ਸੁਭਾਅ ਦਾ ਨੌਜਵਾਨ ਸੀ ਜੋ ਕਿ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਅਭਿਸ਼ੇਕ ਦੀ ਮੌਤ ਦੀ ਖ਼ਬਰ ਮਿਲਣ ਤੋਂ ਬਾਅਦ ਪਰਿਵਾਰਿਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੈ। ਇਸ ਦੁਖਦਾਈ ਖ਼ਬਰ ਦਾ ਪਤਾ ਲੱਗਦਿਆਂ ਹੀ ਪਿੰਡ ਦੇ ਵਿੱਚ ਸ਼ੋਕ ਦੀ ਲਹਿਰ ਹੈ। ਪਿੰਡ ਵਾਸੀਆਂ ਵੱਲੋਂ ਪ੍ਰਸ਼ਾਸਨ ਅਤੇ ਸਰਕਾਰ ਪਾਸੋਂ ਮਦਦ ਦੀ ਗੁਹਾਰ ਲਗਾਈ ਜਾ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -:
























