ਦੁਬਈ ‘ਚ ਪੰਜਾਬ ਦੇ ਨੌਜਵਾਨ ਦੇ ਨੌਜਵਾਨ ਦੀ ਮੌਤ ਹੋ ਜਾਣ ਦੀ ਖਬਰ ਸਾਹਮਣੇ ਆਈ ਹੈ। ਗੜ੍ਹਸ਼ੰਕਰ ਨਾਲ ਸਬੰਧਤ 26 ਸਾਲਾਂ ਨੌਜਵਾਨ ਧਰਮਬੀਰ ਪੰਜ ਸਾਲ ਪਹਿਲਾਂ ਚੰਗੇ ਭਵਿੱਖ ਲਈ ਵਿਦੇਸ਼ ਗਿਆ ਸੀ ਪਰ ਅੱਜ ਉਸ ਦੀ ਮ੍ਰਿਤਕ ਦੇਹ ਵਾਪਸ ਆਈ।
ਪਿੰਡ ਲਹਿਰਾ ਦੇ ਰਹਿਣ ਵਾਲੇ ਮੇਜਰ ਰਾਮ ਦੇ ਪੁੱਤਰ 26 ਸਾਲਾਂ ਧਰਮਬੀਰ ਸਿੰਘ ਦੀ ਮ੍ਰਿਤਕ ਦੇਹ ਅੱਜ ਦੁਬਈ ਤੋਂ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਲਿਆਂਦੀ ਗਈ। ਦੁਬਈ ਵਿੱਚ ਅਚਾਨਕ ਸਿਹਤ ਵਿਗੜਨ ਤੋਂ ਬਾਅਦ ਉਸਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ, ਜਿੱਥੇ 17 ਜੁਲਾਈ ਨੂੰ ਦਿਲ ਦਾ ਦੌਰਾ ਪੈਣ ਕਾਰਨ ਉਸਦੀ ਮੌਤ ਹੋ ਗਈ।

ਧਰਮਬੀਰ ਸਿੰਘ ਪਿਛਲੇ 5 ਸਾਲਾਂ ਤੋਂ ਦੁਬਈ ਵਿੱਚ ਕੰਮ ਕਰਕੇ ਆਪਣੇ ਪਰਿਵਾਰ ਦੀ ਵਿੱਤੀ ਹਾਲਤ ਸੁਧਾਰਨ ਦੀ ਕੋਸ਼ਿਸ਼ ਕਰ ਰਿਹਾ ਸੀ। ਦੁਬਈ ਵਿੱਚ ਰਹਿਣ ਵਾਲੇ ਇੱਕ ਮਸ਼ਹੂਰ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੁਖੀ ਡਾ. ਐਸ.ਪੀ. ਸਿੰਘ ਓਬਰਾਏ ਨੇ ਕਿਹਾ ਕਿ ਜਦੋਂ ਧਰਮਬੀਰ ਦੇ ਪਰਿਵਾਰ ਨੇ ਉਨ੍ਹਾਂ ਨਾਲ ਸੰਪਰਕ ਕੀਤਾ ਤਾਂ ਟਰੱਸਟ ਨੇ ਦੇਹ ਨੂੰ ਭਾਰਤ ਭੇਜਣ ਦੀ ਪ੍ਰਕਿਰਿਆ ਵਿੱਚ ਮਦਦ ਕੀਤੀ।
ਡਾ. ਓਬਰਾਏ ਨੇ ਕਿਹਾ ਕਿ ਦੇਹ ਨੂੰ ਭਾਰਤ ਭੇਜਣ ਦਾ ਖਰਚਾ ਧਰਮਬੀਰ ਦੀ ਕੰਪਨੀ ਨੇ ਚੁੱਕਿਆ ਹੈ। ਉਨ੍ਹਾਂ ਇਹ ਵੀ ਕਿਹਾ ਕਿ ਜਲਦੀ ਹੀ ਟਰੱਸਟ ਦੀ ਹੁਸ਼ਿਆਰਪੁਰ ਯੂਨਿਟ ਪਰਿਵਾਰ ਦੀ ਵਿੱਤੀ ਹਾਲਤ ਦੀ ਜਾਂਚ ਕਰੇਗੀ ਅਤੇ ਉਨ੍ਹਾਂ ਦੀ ਜ਼ਰੂਰਤ ਮੁਤਾਬਕ ਉਨ੍ਹਾਂ ਨੂੰ ਮਹੀਨਾਵਾਰ ਪੈਨਸ਼ਨ ਸਹਾਇਤਾ ਪ੍ਰਦਾਨ ਕਰੇਗੀ।
ਇਹ ਵੀ ਪੜ੍ਹੋ : ਗਵਰਨਰ ਗੁਲਾਬ ਚੰਦ ਕਟਾਰੀਆ ਦੀ ਵਿਗੜੀ ਤਬੀਅਤ, PGI ਚੰਡੀਗੜ੍ਹ ‘ਚ ਕੀਤਾ ਗਿਆ ਭਰਤੀ
ਦੱਸ ਦੇਈਏ ਕਿ ਡਾ. ਓਬਰਾਏ ਦੀ ਅਗਵਾਈ ਹੇਠ, 419 ਤੋਂ ਵੱਧ ਐਨ.ਆਰ.ਆਈਜ਼ ਦੀਆਂ ਲਾਸ਼ਾਂ ਉਨ੍ਹਾਂ ਦੇ ਪਰਿਵਾਰਾਂ ਨੂੰ ਵਾਪਸ ਭੇਜੀਆਂ ਗਈਆਂ ਹਨ। ਕੁਝ ਸਮੇਂ ਤੋਂ ਟਰੱਸਟ ਨੇ ਅੰਮ੍ਰਿਤਸਰ ਹਵਾਈ ਅੱਡੇ ਤੋਂ ਪੰਜਾਬ ਦੇ ਵੱਖ-ਵੱਖ ਹਿੱਸਿਆਂ ਲਈ ਇੱਕ ਮੁਫਤ ਐਂਬੂਲੈਂਸ ਸੇਵਾ ਵੀ ਸ਼ੁਰੂ ਕੀਤੀ ਹੈ, ਤਾਂ ਜੋ ਇਸ ਦੁੱਖ ਦੀ ਘੜੀ ਵਿੱਚ ਲੋੜਵੰਦ ਪਰਿਵਾਰਾਂ ਨੂੰ ਰਾਹਤ ਦਿੱਤੀ ਜਾ ਸਕੇ।
ਵੀਡੀਓ ਲਈ ਕਲਿੱਕ ਕਰੋ -:
























