ਸੂਬੇ ‘ਚ ਵਗ ਰਹੇ ਨਸ਼ੇ ਦੇ ਛੇਵੇਂ ਦਰਿਆ ਨੂੰ ਠਲ ਪਾਉਣ ਦੇ ਲਈ ਚਾਹੇ ਪੁਲਿਸ ਵੱਲੋਂ ਅਣਥੱਕ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਪਰ ਉਸ ਦੇ ਬਾਵਜੂਦ ਨਸ਼ਾ ਤਸਕਰਾਂ ਵੱਲੋਂ ਆਪਣੇ ਇਸ ਕੰਮ ਨੂੰ ਬਾ-ਦਸਤੂਰ ਜਾਰੀ ਰੱਖਿਆ ਹੋਇਆ ਹੈ। ਇਸ ਦਾ ਅੰਦਾਜ਼ਾ ਇਸ ਗੱਲ ਤੋਂ ਲਗਾਇਆ ਜਾ ਸਕਦਾ ਹੈ ਕਿ ਰੋਜ਼ਾਨਾ ਕਈ ਪਰਿਵਾਰ ਇਸ ਨਸ਼ੇ ਦੀ ਭੇਂਟ ਚੜ ਰਹੇ ਹਨ ਅਤੇ ਅਜਿਹਾ ਹੀ ਇੱਕ ਮਾਮਲਾ ਪਠਾਨਕੋਟ ਵਿਖੇ ਵੇਖਣ ਨੂੰ ਮਿਲਿਆ ਜਿੱਥੇ ਇੱਕ ਮਾਂ ਨੇ ਆਪਣੀ ਜੀਵਨ ਲੀਲਾ ਇਸ ਕਰਕੇ ਸਮਾਪਤ ਕਰ ਲਈ। ਪੁਲਿਸ ਨੇ ਪੁੱਤਰ ਨੂੰ ਗ੍ਰਿਫਤਾਰ ਕਰ ਲਿਆ ਤੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।
ਜਾਣਕਾਰੀ ਮੁਤਾਬਕ ਉਸ ਦਾ ਪੁੱਤਰ ਨਸ਼ੇ ਦੀ ਦਲਦਲ ਵਿੱਚ ਫਸਿਆ ਹੋਇਆ ਸੀ ਅਤੇ ਅਕਸਰ ਘਰ ਆ ਕੇ ਪੈਸਿਆਂ ਦੀ ਮੰਗ ਕਰਦਾ ਸੀ। ਪੈਸੇ ਨਾ ਦੇਣ ‘ਤੇ ਆਪਣੇ ਆਪ ਨੂੰ ਮਾਰਨ ਦੀਆਂ ਧਮਕੀਆਂ ਦਿੰਦਾ ਸੀ ਅਤੇ ਰੋਜ਼ ਦੇ ਇਸ ਕਾਰੇ ਤੋਂ ਤੰਗ ਆ 60 ਸਾਲਾਂ ਨਸ਼ੇੜੀ ਪੁੱਤ ਦੀ ਮਾਂ ਨੇ ਜ਼ਹਿਰੀਲਾ ਪਦਾਰਥ ਨਿਗਲ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ।
ਇਹ ਵੀ ਪੜ੍ਹੋ : ਕਰਨਲ ਬਾਠ ਮਾਮਲੇ ‘ਚ ਵੱਡਾ ਐਕਸ਼ਨ, CBI ਨੇ ਦਰਜ ਕੀਤੀਆਂ 2 ਵੱਖ-ਵੱਖ FIR
ਇਸ ਸਬੰਧੀ ਮ੍ਰਿਤਕਾ ਦੇ ਪਤੀ ਨਾਲ ਗਲ ਕੀਤੀ ਗਈ ਤਾਂ ਉਹਨਾਂ ਕਿਹਾ ਕਿ ਉਹਨਾਂ ਦਾ ਪੁੱਤਰ ਨਸ਼ੇ ਦਾ ਆਦੀ ਹੈ ਜਿਸ ਕਰਕੇ ਘਰ ਪੈਸਿਆਂ ਲਈ ਅਕਸਰ ਉਹ ਝਗੜਾ ਕਰਦਾ ਰਹਿੰਦਾ ਸੀ। ਇਸ ਉਸ ਦੀ ਪਤਨੀ ਨੇ ਜ਼ਹਿਰ ਨਿਗਲ ਕੇ ਖੁਦਕੁਸ਼ੀ ਕਰ ਲਈ ਹੈ।
ਵੀਡੀਓ ਲਈ ਕਲਿੱਕ ਕਰੋ -:
























