ਮਨਿੰਦਰ ਸਿੰਘ ਆਈ.ਪੀ.ਐੱਸ., ਸੀਨੀਅਰ ਕਪਤਾਨ ਪੁਲਿਸ, ਅੰਮ੍ਰਿਤਸਰ ਦਿਹਾਤੀ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਰਵਿੰਦਰ ਸਿੰਘ ਡੀ.ਐੱਸ.ਪੀ ਜੰਡਿਆਲਾ ਜੀ ਦੀ ਅਗਵਾਈ ਵਿੱਚ ਮੁੱਖ ਅਫਸਰ ਥਾਣਾ ਮਹਿਤਾ ਵੱਲੋਂ ਵੱਡੀ ਸਫਲਤਾ ਹਾਸਿਲ ਕਰਦਿਆ ਨਾਕਾਬੰਦੀ ਦੌਰਾਨ ਇੱਕ ਸੰਖੇਪ ਮੁਕਾਬਲੇ ਤੋਂ ਥਾਣਾ ਮਹਿਤਾ ਵਿਖੇ ਦਰਜ ਮੁਕੱਦਮਾ ਵਿੱਚ ਲੋੜੀਦੇ ਖਤਰਨਾਕ ਅਪਰਾਧੀ ਕਰਨ ਸਿੰਘ ਉਰਫ ਲੂਬੜ ਪੁੱਤਰ ਅੰਗਰੇਜ ਸਿੰਘ ਵਾਸੀ ਬਾਬਾ ਜੀਵਨ ਸਿੰਘ ਚਵਿੰਡਾ ਦੇਵੀ ਥਾਣਾ ਕੱਥਨੰਗਲ ਨੂੰ ਇੱਕ 9MM ਪਿਸਟਲ, 02 ਜਿੰਦਾ ਰੌਦ ਅਤੇ ਇੱਕ ਸਪਲੈਂਡਰ ਮੋਟਰ ਸਾਈਕਲ ਸਮੇਤ ਗ੍ਰਿਫਤਾਰ ਕਰਨ ਵਿੱਚ ਸਫਲਤਾ ਕੀਤੀ ਹੈ।

Football player Gursewak
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆ ਡੀ.ਐੱਸ.ਪੀ ਜੰਡਿਆਲਾ ਜੀ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਥਾਣਾ ਮਹਿਤਾ ਪੁਲਿਸ ਵੱਲੋ ਪਿੰਡ ਖੱਬੇ ਰਾਜਪੂਤਾ ਤੋਂ ਬੋਹਜਾ ਰੋਡ ‘ਤੇ ਨਾਕਾਬੰਦੀ ਕਰਕੇ ਚੈਕਿੰਗ ਕੀਤੀ ਜਾ ਰਹੀ ਸੀ। ਚੈਕਿੰਗ ਦੌਰਾਨ ਮੋਟਰ ਸਾਈਕਲ ਸਵਾਰ ਉਕਤ ਨੌਜਵਾਨ ਨੇ ਨਾਕਾਬੰਦੀ ਤੋਂ ਭੱਜਣ ਦੀ ਕੋਸ਼ਿਸ਼ ਕੀਤੀ ਤੇ ਨਾਕਾ ਪਰ ਤਾਇਨਾਤ ਪੁਲਿਸ ਪਾਰਟੀ ਤੇ ਫਾਇਰ ਕਰ ਦਿੱਤਾ। ਜੋ ਪੁਲਿਸ ਪਾਰਟੀ ਵੱਲੋ ਜਵਾਬੀ ਕਾਰਵਾਈ ਦੋਰਾਨ ਕੀਤੇ ਫਾਇਰ ਨਾਲ ਮੁਲਜ਼ਮ ਜ਼ਖਮੀ ਹੋ ਗਿਆ। ਸੱਜੀ ਲੱਤ ਵਿੱਚ ਗੋਲੀ ਲੱਗਣ ਕਾਰਨ ਮੁਲਜ਼ਮ ਨੂੰ ਹਸਪਤਾਲ ਵਿੱਚ ਦਾਖਲ ਕਰਵਾ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ : ਹਰਿਦੁਆਰ ਦੇ ਮਨਸਾ ਦੇਵੀ ਮੰਦਰ ‘ਚ ਮਚੀ ਭਗਦੜ, 6 ਸ਼ਰਧਾਲੂਆਂ ਦੀ ਹੋਈ ਮੌਤ, ਕਈ ਜ਼ਖਮੀ
ਜੋ ਉਕਤ ਦੋਸ਼ੀ ਥਾਣਾ ਮਹਿਤਾ ਵਿਖੇ ਦਰਜ ਮੁਕੱਦਮਾ ਨੰ. 17 ਮਿਤੀ 08.03.2025 ਜੁਰਮ 103(1),3(5) BNS, 25 ARMS ACT ਵਿੱਚ ਲੋੜੀਦਾ ਸੀ। ਜੋ ਮਿਤੀ 08.03.2025 ਨੂੰ ਪਿੰਡ ਖੱਬੇ ਰਾਜਪੂਤਾ ਗਰਾਂਊਡ ਵਿੱਚ ਫੁੱਟਬਾਲ ਮੈਚ ਤੋਂ ਬਾਅਦ ਇਨਾਮ ਵੰਡ ਸਮਾਰੋਹ ਦੋਰਾਨ 2 ਅਣਪਛਾਤੇ ਵਿਅਕਤੀਆ ਵੱਲੋਂ ਉਥੇ ਮੌਜੂਦ ਗੁਰਪ੍ਰੀਤ ਸਿੰਘ ਉਰਫ ਫੌਜੀ ‘ਤੇ ਮਾਰ ਦੇਣ ਦੀ ਨਿਯਤ ਨਾਲ ਫਾਇਰ ਕੀਤਾ। ਜੋ ਫਾਰਿੰਗ ਦੌਰਾਨ ਇੱਕ ਗੋਲੀ ਉਥੇ ਮੌਜੂਦ ਗੁਰਸੇਵਕ ਸਿੰਘ ਦੇ ਲੱਕ ਵਿੱਚ ਲੱਗ ਗਈ ਜਿਸ ਕਾਰਨ ਉਸਦੀ ਮੌਤ ਹੋ ਗਈ ਸੀ।
ਵੀਡੀਓ ਲਈ ਕਲਿੱਕ ਕਰੋ -:
























