ਮੋਗਾ ਜ਼ਿਲ੍ਹੇ ਦੇ ਪਿੰਡ ਬੁੱਘੀਪੁਰਾ ਤੋਂ ਇੱਕ ਦਿਲ ਦਹਿਲਾ ਦੇਣ ਵਾਲੀ ਖ਼ਬਰ ਸਾਹਮਣੇ ਆਈ ਹੈ। 4 ਦਿਨ ਤੋਂ ਲਾਪਤਾ ਨੌਜਵਾਨ ਦੀ ਦੇਹ ਅੱਜ ਬਰਾਮਦ ਹੋਈ ਹੈ। ਨੌਜਵਾਨ ਕਾਰ ਸਣੇ ਪਾਣੀ ਦੇ ਤੇਜ਼ ਵਹਾਅ ਵਿੱਚ ਰੁੜ੍ਹ ਗਿਆ ਸੀ, ਉਸ ਦੇ ਨਾਲ ਇੱਕ ਹੋਰ ਨੌਜਵਾਨ ਸੀ, ਜਿਸ ਨੂੰ ਸੁਰੱਖਿਅਤ ਕੱਢ ਲਿਆ ਗਿਆ ਸੀ ਪਰ ਦੂਜੇ ਲਾਪਤਾ ਨੌਜਵਾਨ ਦੀ ਲਾਸ਼ ਅੱਜ ਮਿਲੀ ਹੈ। ਨੌਜਵਾਨ ਦੀ ਦੇਹ ਮਿਲਣ ਤੋਂ ਬਾਅਦ ਪਿੰਡ ਵਿੱਚ ਸੋਗ ਦੀ ਲਹਿਰ ਹੈ।
ਮਿਲੀ ਜਾਣਕਾਰੀ ਅਨੁਸਾਰ ਕਾਰ ਸਵਾਰ ਦੋਵੇਂ ਨੌਜਵਾਨ ਜ਼ੀਰਾ ਤੋਂ ਲੁਧਿਆਣਾ ਜਾ ਰਹੇ ਸੀ। ਨਾਲੀ ਦਾ ਪਾਣੀ ਓਵਰਫਲੋ ਹੋਣ ਕਾਰਨ ਕਾਰ ਸਮੇਤ ਦੋਵੇਂ ਨੌਜਵਾਨ ਪਾਣੀ ਵਿੱਚ ਵਹਿ ਗਏ। ਉਸ ਸਮੇਂ ਇੱਕ ਨੌਜਵਾਨ ਅਤੇ ਕਾਰ ਨੂੰ ਬਾਹਰ ਕੱਢ ਲਿਆ ਗਿਆ ਸੀ ਪਰ ਇੱਕ ਨੌਜਵਾਨ ਪਾਣੀ ਦੇ ਵਹਾਅ ਵਿੱਚ ਵਹਿ ਗਿਆ। NDRF ਦੀ ਟੀਮ ਉਸ ਦਿਨ ਤੋਂ ਨੌਜਵਾਨ ਦੀ ਲਗਾਤਾਰ ਭਾਲ ਕਰ ਰਹੀ ਸੀ। ਜਿਸਦੀ ਲਾਸ਼ ਪਾਣੀ ਦਾ ਪੱਧਰ ਘੱਟਣ ਤੋਂ ਚਾਰ ਦਿਨਾਂ ਬਾਅਦ ਮਿਲੀ ਹੈ।
ਇਹ ਵੀ ਪੜ੍ਹੋ : ਜਥੇਦਾਰ ਗੜਗੱਜ ਨੇ ਅੰਮ੍ਰਿਤਧਾਰੀ ਸਿੱਖ ਕੁੜੀ ਨੂੰ ਕਕਾਰਾਂ ਸਣੇ ਸਿਵਲ ਜੱਜ ਦੀ ਪ੍ਰੀਖਿਆ ਦੇਣ ਤੋਂ ਰੋਕਣ ਦੀ ਕੀਤੀ ਨਿੰਦਾ
ਦੂਜੇ ਪਾਸੇ, ਅੱਜ ਨੌਜਵਾਨ ਦੀ ਲਾਸ਼ ਮਿਲਣ ਤੋਂ ਬਾਅਦ, ਪਿੰਡ ਵਿੱਚ ਸੋਗ ਦੀ ਲਹਿਰ ਦੌੜ ਗਈ। ਪਿੰਡ ਵਾਸੀਆਂ ਨੇ ਪਿੰਡ ਦੇ ਗੁਰਦੁਆਰਾ ਸਾਹਿਬ ਵਿੱਚ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ। ਇਸ ਮੌਕੇ ਧਰਮਕੋਟ ਦੇ ਵਿਧਾਇਕ ਦਵਿੰਦਰ ਜੀਤ ਸਿੰਘ ਲਾਡੀ ਢੋਸ ਅਤੇ ਮੋਗਾ ਦੇ ਡਿਪਟੀ ਕਮਿਸ਼ਨਰ ਸਾਗਰ ਸੇਤੀਆ ਵਿਸ਼ੇਸ਼ ਤੌਰ ‘ਤੇ ਪਹੁੰਚੇ ਅਤੇ ਅਰਦਾਸ ਕੀਤੀ।
ਵੀਡੀਓ ਲਈ ਕਲਿੱਕ ਕਰੋ -:
























