ਅੱਜ ਸੜਕ ‘ਤੇ ਖੜ੍ਹੀ ਬਲੈਰੋ ਨੂੰ ਅਚਾਨਕ ਅੱਗ ਲੱਗ ਗਈ। ਕਪੂਰਥਲਾ ਤੋਂ ਇਹ ਘਟਨਾ ਸਾਹਮਣੇ ਆਈ ਹੈ। ਸੂਚਨਾ ਮਿਲਦੇ ਹੀ ਮੌਕੇ ‘ਤੇ ਪਹੁੰਚੀ ਫਾਇਰ ਬ੍ਰਿਗੇਡ ਦੀ ਟੀਮ ਨੇ ਰੈਸਕਿਊ ਆਪ੍ਰੇਸ਼ਨ ਚਲਾ ਕੇ ਅੱਗ ‘ਤੇ ਕਾਬੂ ਪਾਇਆ। ਘਟਨਾ ਵਿਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ।
ਫਾਇਰ ਬ੍ਰਿਗੇਡ ਦੇ ਅਧਿਕਾਰੀ ਨੇ ਦੱਸਿਆ ਕਿ ਦੁਪਹਿਰ ਬਾਅਦ ਅੱਗ ਦੀ ਸੂਚਨਾ ਮਿਲਦੇ ਹੀ ਉਨ੍ਹਾਂ ਦੀ ਟੀਮ ਤੁਰੰਤ ਘਟਨਾ ਵਾਲੀ ਥਾਂ ‘ਤੇ ਪਹੁੰਚੀ। ਉਨ੍ਹਾਂ ਨੇ 20 ਮਿੰਟਾਂ ਅੰਦਰ ਅੱਗ ‘ਤੇ ਕਾਬੂ ਪਾ ਲਿਆ ਅਜੇ ਤੱਕ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ।
ਜਾਣਕਾਰੀ ਮੁਤਾਬਕ ਬਲੈਰੋ ਗੱਡੀ ਦੇ ਮਾਲਕ ਸੁਰਿੰਦਰ ਸਿੰਘ ਪਿੰਡ ਝੱਲ ਠੀਕਰੀਵਾਲ ਦੇ ਵਸਨੀਕ ਹਨ। ਉਹ ਕਿਸੇ ਕੰਮ ਤੋਂ ਕਪੂਰਥਲਾ ਆਏ ਸਨ। ਉਨ੍ਹਾਂ ਨੇ ਅੰਮ੍ਰਿਤਸਰ ਰੋਡ ‘ਤੇ ਆਪਣੀ ਗੱਡੀ ਸੜਕ ਕਿਨਾਰੇ ਖੜ੍ਹੀ ਕਰਕੇ ਕੋਲ ਦੀ ਇਕ ਦੁਕਾਨ ‘ਤੇ ਗਏ। ਕੁਝ ਹੀ ਦੇਰ ਵਿਚ ਉਨ੍ਹਾਂ ਦੀ ਗੱਡੀ ਵਿਚ ਅਚਾਨਕ ਅੱਗ ਲੱਗ ਗਈ।
ਇਹ ਵੀ ਪੜ੍ਹੋ : ਬਠਿੰਡਾ : 16 ਸਾਲਾ ਕੁੜੀ ਦੀ ਭੇ.ਦ.ਭਰੇ ਹਾਲਾਤਾਂ ‘ਚ ਮੌ.ਤ, ਪੁਲਿਸ ਕਰ ਰਹੀ ਮਾਮਲੇ ਦੀ ਜਾਂਚ
ਘਟਨਾ ਦੀ ਸੂਚਨਾ ਤੁਰੰਤ ਫਾਇਰ ਬ੍ਰਿਗੇਡ ਨੂੰ ਦਿੱਤੀ ਗਈ। ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀ 5 ਮੈਂਬਰੀ ਟੀਮ ਨੇ ਮੌਕੇ ‘ਤੇ ਪਹੁੰਚ ਕੇ ਬਚਾਅ ਮੁਹਿੰਮ ਸ਼ੁਰੂ ਕੀਤਾ। ਅਧਿਕਾਰੀਆਂ ਮੁਤਾਬਕ ਸ਼ਾਰਟ ਸਰਕਟ ਕਰਕੇ ਗੱਡੀ ਵਿਚ ਅੱਗ ਲੱਗੀ ਹੈ।
ਵੀਡੀਓ ਲਈ ਕਲਿੱਕ ਕਰੋ -:
























