ਮਾਨਸਾ ਜ਼ਿਲ੍ਹੇ ਦੇ ਬੁਢਲਾਡਾ ਕਸਬੇ ਦੇ ਇੱਕ ਗਰੀਬ ਮਜ਼ਦੂਰ ਪਰਿਵਾਰ ਦੀਆਂ ਤਿੰਨ ਭੈਣਾਂ ਨੇ ਯੂਜੀਸੀ ਨੈੱਟ ਪ੍ਰੀਖਿਆ ਪਾਸ ਕਰਕੇ ਇਲਾਕੇ ਅਤੇ ਜ਼ਿਲ੍ਹੇ ਦਾ ਨਾਂ ਰੌਸ਼ਨ ਕੀਤਾ ਹੈ। ਤਿੰਨਾਂ ਧੀਆਂ ਦਾ ਪਿਤਾ ਗ੍ਰੰਥੀ ਹੈ ਅਤੇ ਮਾਂ ਮਜ਼ਦੂਰ ਹੈ। ਇਸ ਪ੍ਰਾਪਤੀ ਦਾ ਸਿਹਰਾ ਆਪਣੀ ਮਾਂ ਨੂੰ ਦਿੰਦੇ ਹੋਏ ਤਿੰਨਾਂ ਧੀਆਂ ਨੇ ਕਿਹਾ ਕਿ ਇਹ ਸਭ ਉਨ੍ਹਾਂ ਦੀ ਮਾਂ ਕਰਕੇ ਹੋਇਆ ਹੈ ਕਿਉਂਕਿ ਉਹ ਖੁਦ ਨਹੀਂ ਪੜ੍ਹੀ ਸੀ ਪਰ ਹਮੇਸ਼ਾ ਉਨ੍ਹਾਂ ਨੂੰ ਪੜ੍ਹਾਈ ਲਈ ਉਤਸ਼ਾਹਿਤ ਕਰਦੀ ਸੀ।

ਤਿੰਨਾਂ ਧੀਆਂ ਨੇ ਕਿਹਾ ਕਿ ਉਹ ਬਿਨਾਂ ਕਿਸੇ ਕੋਚਿੰਗ ਦੇ ਘਰ ਰਹਿ ਕੇ ਪੜ੍ਹਾਈ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਮਾਂ ਸਵੇਰ ਤੋਂ ਸ਼ਾਮ ਤੱਕ ਕੰਮ ‘ਤੇ ਜਾਂਦੀ ਹੈ ਅਤੇ ਉਨ੍ਹਾਂ ਦੇ ਪਿਤਾ ਗ੍ਰੰਥੀ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਬਹੁਤ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ, ਕਈ ਵਾਰ ਉਨ੍ਹਾਂ ਕੋਲ ਕਿਤਾਬਾਂ ਖਰੀਦਣ ਲਈ ਪੈਸੇ ਵੀ ਨਹੀਂ ਹੁੰਦੇ ਸਨ।
ਇਹ ਵੀ ਪੜ੍ਹੋ : 19 ਸਾਲਾਂ ਦਿਵਿਆ ਦੇਸ਼ਮੁਖ ਬਣੀ ਸ਼ਤਰੰਜ ਦੀ ਵਰਲਡ ਚੈਂਪੀਅਨ, ਹੋਨੇਰੂ ਹੰਪੀ ਨੂੰ ਹਰਾ ਕੇ ਰਚਿਆ ਇਤਿਹਾਸ
ਉਨ੍ਹਾਂ ਕਿਹਾ ਕਿ ਉਹ ਆਪਣੀ ਮੰਜ਼ਿਲ ‘ਤੇ ਪਹੁੰਚਣ ਲਈ ਲਗਾਤਾਰ ਕੋਸ਼ਿਸ਼ ਕਰ ਰਹੀਆਂ ਹਨ ਅਤੇ ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਫਲਤਾ ਵਿੱਚ ਉਨ੍ਹਾਂ ਦੇ ਮਾਪਿਆਂ ਅਤੇ ਉਨ੍ਹਾਂ ਦੇ ਅਧਿਆਪਕਾਂ ਦਾ ਬਹੁਤ ਵੱਡਾ ਯੋਗਦਾਨ ਹੈ।
ਵੀਡੀਓ ਲਈ ਕਲਿੱਕ ਕਰੋ -:
























