ਅੱਜ ਮਹਾਨ ਕ੍ਰਾਂਤੀਕਾਰੀ ਯੋਧੇ ਸ਼ਹੀਦ ਊਧਮ ਸਿੰਘ ਦੀ ਸ਼ਹਾਦਤ ਦਾ ਦਿਨ ਹੈ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਉਨ੍ਹਾਂ ਦੀ ਸ਼ਹਾਦਤ ਨੂੰ ਪ੍ਰਣਾਮ ਕੀਤਾ।
CM ਮਾਨ ਨੇ ਟਵੀਟ ਕਰਦਿਆਂ ਕਿਹਾ ਕਿ ਮਹਾਨ ਸੂਰਬੀਰ ਕ੍ਰਾਂਤੀਕਾਰੀ ਯੋਧੇ ਸ਼ਹੀਦ ਊਧਮ ਸਿੰਘ ਜੀ ਦੀ ਸ਼ਹਾਦਤ ਨੂੰ ਕੋਟਿ-ਕੋਟਿ ਪ੍ਰਣਾਮ। ਜਲ੍ਹਿਆਂਵਾਲਾ ਬਾਗ਼ ਵਿਖੇ ਵਾਪਰੇ ਖੂਨੀ ਸਾਕੇ ਦਾ ਬਦਲਾ ਲੈ ਕੇ ਉਨ੍ਹਾਂ ਨੇ ਦੇਸ਼ ਪ੍ਰਤੀ ਆਪਣੀ ਜ਼ਿੰਮੇਵਾਰੀ ਸੱਚੇ ਦੇਸ਼ ਭਗਤ ਵਾਂਗ ਨਿਭਾਈ। ਸ਼ਹੀਦ ਊਧਮ ਸਿੰਘ ਜੀ ਦੀ ਬਹਾਦਰੀ ਸਾਡੀ ਆਉਣ ਵਾਲੀਆਂ ਪੀੜ੍ਹੀਆਂ ਨੂੰ ਪ੍ਰੇਰਿਤ ਕਰਦੀ ਰਹੇਗੀ।
ਇਸੇ ਤਰ੍ਹਾਂ ਸ. ਸੁਖਬੀਰ ਸਿੰਘ ਬਾਦਲ ਨੇ ਵੀ ਮਹਾਨ ਕ੍ਰਾਂਤੀਕਾਰੀ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਸਤਿਕਾਰ ਸਹਿਤ ਪ੍ਰਣਾਮ ਕੀਤਾ ਤੇ ਟਵੀਟ ਕਰਦਿਆਂ ਲਿਖਿਆ- ਮਹਾਨ ਕ੍ਰਾਂਤੀਕਾਰੀ ਤੇ ਪੰਜਾਬੀਆਂ ਦੀ ਅਣਖ ਦੇ ਪ੍ਰਤੀਕ ਸ਼ਹੀਦ ਊਧਮ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਸਤਿਕਾਰ ਸਹਿਤ ਪ੍ਰਣਾਮ। ਸ਼ਹੀਦ ਊਧਮ ਸਿੰਘ ਜੀ ਨੇ ਪੰਜਾਬੀਆਂ ਦੇ ਕਦੇ ਜ਼ੁਲਮ ਨਾ ਸਹਿਣ ਵਾਲੇ ਸੁਭਾਅ ਨੂੰ ਸਾਰੀ ਦੁਨੀਆ ਅੱਗੇ ਪੇਸ਼ ਕਰਦੇ ਹੋਏ ਲੰਮਾ ਸਮਾਂ ਉਡੀਕ ਕਰਕੇ ਜਲ੍ਹਿਆਂਵਾਲੇ ਬਾਗ ਦੇ ਮੁੱਖ ਦੋਸ਼ੀ ਮਾਈਕਲ ਓਡਵਾਇਰ ਨੂੰ ਮਾਰ ਕੇ ਖੂਨੀ ਸਾਕੇ ਦਾ ਬਦਲਾ ਲਿਆ। ਇਤਿਹਾਸ ਅੰਦਰ ਇਸ ਮਹਾਨ ਯੋਧੇ ਦੀ ਕੁਰਬਾਨੀ ਰਹਿੰਦੀ ਦੁਨੀਆਂ ਤੱਕ ਅਮਰ ਰਹੇਗੀ”
ਵੀਡੀਓ ਲਈ ਕਲਿੱਕ ਕਰੋ -:
























