ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਵੱਲੋਂ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਨਸ਼ਾ ਤਸਕਰਾਂ ਵਿਰੁੱਧ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ। ਨਸ਼ਾ ਤਸਕਰਾਂ ਦੇ ਘਰਾਂ ‘ਤੇ ਬੁਲਡੋਜ਼ਰ ਚਲਾਏ ਜਾ ਰਹੇ ਹਨ। ਕਈ ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ਨੂੰ ਵੀ ਜ਼ਬਤ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਮੋਗਾ ਪੁਲਿਸ ਵੱਲੋਂ ਵੀ ਵੱਡੀ ਕਾਰਵਾਈ ਕੀਤੀ ਗਈ ਹੈ।

ਅੱਜ ਨਿਹਾਲ ਸਿੰਘ ਵਾਲਾ ਦੇ DSP ਅਨਵਰ ਅਲੀ ਦੀ ਅਗਵਾਈ ਹੇਠ ਕਸਬਾ ਨਿਹਾਲ ਸਿੰਘ ਵਾਲਾ ਅਧੀਨ ਪੈਂਦੇ ਪਿੰਡ ਰਾਊਕੇ ਕਲਾ ਵਿਖੇ ਇੱਕ ਨਸ਼ਾ ਤਸਕਰ ਦੀ ਜਇਦਾਦ ਜ਼ਬਤ ਕੀਤੀ ਗਈ ਹੈ। ਨਸ਼ਾ ਤਸਕਰ ਸੰਦੀਪ ਸਿੰਘ ਉਰਫ਼ ਜੋਗਾ ਦੀ ਲਗਭਗ 37 ਲੱਖ 71 ਹਜ਼ਾਰ ਰੁਪਏ ਦੀ ਜਾਇਦਾਦ ਦੇ ਬਾਹਰ ਪੁਲਿਸ ਵੱਲੋਂ ਨੋਟਿਸ ਚਿਪਕਾਇਆ ਗਿਆ ਹੈ।
ਇਹ ਵੀ ਪੜ੍ਹੋ : ਮਾਲੇਗਾਓਂ ਧਮਾਕਾ ਮਾਮਲਾ :17 ਸਾਲਾ ਬਾਅਦ ‘ਕੋਰਟ ਦਾ ਵੱਡਾ ਫੈਸਲਾ, ਸਾਧਵੀ ਪ੍ਰਗਿਆ ਸਣੇ ਸਾਰੇ 7 ਮੁਲਜ਼ਮ ਬਰੀ
DSP ਅਨਵਰ ਅਲੀ ਨੇ ਕਿਹਾ ਕਿ ਪੁਲਿਸ ਨਸ਼ਾ ਤਸਕਰਾਂ ਵਿਰੁੱਧ ਲਗਾਤਾਰ ਕਾਰਵਾਈ ਕਰ ਰਹੀ ਹੈ। ਸੰਦੀਪ ਸਿੰਘ ਨੇ ਇਹ ਜਾਇਦਾਦ ਨਸ਼ੀਲੇ ਪਦਾਰਥ ਵੇਚ ਕੇ ਬਣਾਈ ਸੀ। ਉਨ੍ਹਾਂ ਕਿਹਾ ਕਿ ਇਸ ਜਾਇਦਾਦ ਦੀ ਕੀਮਤ 37 ਲੱਖ 71 ਹਜ਼ਾਰ ਰੁਪਏ ਹੈ। ਸੰਦੀਪ ਸਿੰਘ ‘ਤੇ ਨਸ਼ਾ ਤਸਕਰੀ ਦਾ ਦੋਸ਼ ਹੈ। ਚਾਰ ਹੋਰ ਥਾਵਾਂ ‘ਤੇ ਮਾਮਲੇ ਦਰਜ ਕੀਤੇ ਗਏ ਹਨ।
ਵੀਡੀਓ ਲਈ ਕਲਿੱਕ ਕਰੋ -:
























