ਅਜਨਾਲਾ ਪੁਲਿਸ ਸਟੇਸ਼ਨ ‘ਤੇ ਹਮਲੇ ਦੇ ਢਾਈ ਸਾਲ ਬਾਅਦ ਇਸ ਮਾਮਲੇ ਦੀ ਸੁਣਵਾਈ ਹੁਣ ਅੰਮ੍ਰਿਤਸਰ ਦੀ ਜ਼ਿਲ੍ਹਾ ਅਦਾਲਤ ਵਿੱਚ ਹੋਵੇਗੀ। ਹੁਣ ਇਹ ਮਾਮਲਾ ਅਜਨਾਲਾ ਅਦਾਲਤ ਤੋਂ ਅੰਮ੍ਰਿਤਸਰ ਤਬਦੀਲ ਕਰ ਦਿੱਤਾ ਗਿਆ ਹੈ। ਜਿਸ ਤੋਂ ਬਾਅਦ ਵੀਰਵਾਰ ਨੂੰ ਅੰਮ੍ਰਿਤਪਾਲ ਸਿੰਘ ਦੇ ਸਾਰੇ 9 ਸਾਥੀਆਂ ਸਮੇਤ ਕੁੱਲ 39 ਦੋਸ਼ੀਆਂ ਨੂੰ ਅਦਾਲਤ ਵਿੱਚ ਪੇਸ਼ ਹੋਣ ਦਾ ਹੁਕਮ ਦਿੱਤਾ ਗਿਆ।
ਇਹ ਸੁਣਵਾਈ ਅਜਨਾਲਾ ਪੁਲਿਸ ਸਟੇਸ਼ਨ ਵਿੱਚ ਦਰਜ ਐਫਆਈਆਰ ਨੰਬਰ 39/2023 ਤਹਿਤ ਚੱਲ ਰਹੀ ਹੈ। ਪ੍ਰਾਪਤ ਜਾਣਕਾਰੀ ਮੁਤਾਬਕ ਦੋਸ਼ੀਆਂ ਨੂੰ ਮਾਮਲੇ ਵਿੱਚ ਚਾਰਜ ਫਰੇਮਿੰਗ ਸਬੰਧੀ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ। ਜੱਜ ਨੇ ਸਾਰੇ ਦੋਸ਼ੀਆਂ ਨੂੰ ਫਿਜ਼ੀਕਲੀ ‘ਤੇ ਅਦਾਲਤ ਵਿੱਚ ਪੇਸ਼ ਕਰਨ ਦੇ ਹੁਕਮ ਦਿੱਤੇ ਸਨ।

ਜਾਣਕਾਰੀ ਦਿੰਦੇ ਹੋਏ ਐਡਵੋਕੇਟ ਰਿਤੂ ਰਾਜ ਨੇ ਦੱਸਿਆ ਕਿ ਅੱਜ ਕੁੱਲ 39 ਨਾਮਜ਼ਦ ਵਿਅਕਤੀਆਂ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ ਹੈ। ਦੱਸ ਦੇਈਏ ਕਿ 23 ਫਰਵਰੀ 2025 ਨੂੰ ‘ਵਾਰਿਸ ਪੰਜਾਬ ਦੇ’ ਜਥੇਦਾਰ ਅੰਮ੍ਰਿਤਪਾਲ ਸਿੰਘ ਨੇ ਆਪਣੇ ਸਮਰਥਕਾਂ ਨਾਲ ਅਜਨਾਲਾ ਪੁਲਿਸ ਸਟੇਸ਼ਨ ‘ਤੇ ਹਮਲਾ ਕੀਤਾ ਸੀ। ਇਸ ਮਾਮਲੇ ਵਿੱਚ ਐਫਆਈਆਰ ਨੰਬਰ 39 ਦਰਜ ਹੈ। ਪੁਲਿਸ ਨੇ ਇਸ ਮਾਮਲੇ ਵਿੱਚ ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫ਼ਤਾਰ ਕਰਕੇ ਐਨਐਸਏ ਲਗਾ ਕੇ ਡਿਬਰੂਗੜ੍ਹ ਜੇਲ੍ਹ ਭੇਜ ਦਿੱਤਾ ਹੈ।
ਇਹ ਵੀ ਪੜ੍ਹੋ : ਸੁਨਾਮ ਵਾਸੀਆਂ ਨੂੰ CM ਮਾਨ ਨੇ ਦਿੱਤੀ ਵੱਡੀ ਸੌਗਾਤ, ਕਰੋੜਾਂ ਦੇ ਵਿਕਾਸ ਪ੍ਰਾਜੈਕਟਾਂ ਦਾ ਰੱਖਿਆ ਨੀਂਹ ਪੱਥਰ
ਦੋ ਸਾਲਾਂ ਤੋਂ ਅੰਮ੍ਰਿਤਪਾਲ 9 ਸਾਥੀਆਂ ਸਮੇਤ ਡਿਬਰੂਗੜ੍ਹ ਵਿੱਚ ਬੰਦ ਸੀ, ਪਰ ਤਿੰਨ ਮਹੀਨੇ ਪਹਿਲਾਂ ਉਸਦੇ 9 ਸਾਥੀਆਂ ਤੋਂ ਐਨਐਸਏ ਹਟਾ ਦਿੱਤਾ ਗਿਆ ਸੀ ਅਤੇ ਉਸ ਨੂੰ ਪੰਜਾਬ ਲਿਆਂਦਾ ਗਿਆ ਸੀ। ਅੰਮ੍ਰਿਤਪਾਲ ਸਿੰਘ ਦੀ ਐਨਐਸਏ ਤੀਜੀ ਵਾਰ ਵਧਾਈ ਗਈ ਸੀ।
ਵੀਡੀਓ ਲਈ ਕਲਿੱਕ ਕਰੋ -:
























