ਪੰਜਾਬ ਦੀ ਮਹਿਲਾ ਕਾਂਸਟੇਬਲ ਨੇ ਵਿਦੇਸ਼ ਵਿਚ ਨਾਂ ਚਮਕਾਇਆ ਹੈ। ਉਨ੍ਹਾਂ ਨੇ ਏਸ਼ੀਅਨ ਚੈਂਪੀਅਨਸ਼ਿਪ ਵਿਚ ਸਿਲਵਰ ਮੈਡਲ ਜਿੱਤਿਆ ਹੈ। ਵੀਅਤਨਾਮ ਵਿਚ ਹੋਈਆਂ ਗੇਮਾਂ ਵਿਚ ਬਲਜੀਤ ਕੌਰ ਮਹਿਲਾ ਕਾਂਸਟੇਬਲ ਨੇ ਮਾਰਸ਼ਲ ਆਰਟ ਸਿਲਵਰ ਮੈਡਲ ਜਿੱਤਿਆ ਹੈ। ਮੈਡਲ ਜਿੱਤ ਕੇ ਜਦੋਂ ਮਹਿਲਾ ਕਾਂਸਟੇਬਲ ਵਾਪਸ ਪਰਤੀ ਤਾਂ ਪਰਿਵਾਰ ਵਾਲਿਆਂ ਵੱਲੋਂ ਸ਼ਾਨਦਾਰ ਸਵਾਗਤ ਕੀਤਾ ਗਿਆ।
ਪਰਿਵਾਰ ਵਾਲਿਆਂ ਵੱਲੋਂ ਫੁੱਲਾਂ ਦੇ ਹਾਰ ਪਾ ਕੇ, ਮਠਿਆਈ ਵੰਡ ਕੇ ਤੇ ਢੋਲ ਵਜਾ ਕੇ ਬਲਜੀਤ ਕੌਰ ਦਾ ਸਵਾਗਤ ਕੀਤਾ ਗਿਆ। ਵੀਅਤਨਾਮ ਵਿਚ ਹੋਈਆਂ ਖੇਡਾਂ ਵਿਚ ਭਾਰਤ ਦਾ ਨਾਂ ਚਮਕਾਇਆ ਹੈ। ਬਲਜੀਤ ਕੌਰ ਜਲੰਧਰ ਦੇ ਹੈੱਡਕੁਆਰਟਰ ਵਿਚ ਤਾਇਨਾਤ ਹਨ। ਬਲਜੀਤ ਕੌਰ ਨੇ ਦੱਸਿਆ ਕਿ ਮੇਰੀ ਖੁਸ਼ੀ ਦਾ ਕੋਈ ਟਿਕਾਣਾ ਨਹੀਂ ਹੈ। ਮੇਰੇ ਪਰਿਵਾਰ ਨੇ ਮੇਰਾ ਪੂਰਾ ਸਪੋਰਟ ਕੀਤਾ ਤੇ ਹੁਣ ਮੈਡਲ ਜਿੱਤਣ ਤੋਂ ਬਾਅਦ ਮੈਂ ਬਹੁਤ ਖੁਸ਼ ਹਾਂ। ਭਾਰਤ ਤੇ ਪੰਜਾਬ ਦੇ ਨਾਲ-ਨਾਲ ਬਲਜੀਤ ਕੌਰ ਨੇ ਪੁਲਿਸ ਵਿਭਾਗ ਦਾ ਨਾਂ ਵੀ ਰੌਸ਼ਨ ਕੀਤਾ ਹੈ ਕਿਉਂਕਿ ਉਨ੍ਹਾਂ ਵੱਲੋਂ ਅੰਤਰਰਾਸ਼ਟਰੀ ਪੱਧਰ ‘ਤੇ ਮੈਡਲ ਜਿੱਤਿਆ ਗਿਆ ਹੈ।
ਇਹ ਵੀ ਪੜ੍ਹੋ : ਹੁਸ਼ਿਆਰਪੁਰ : ਦਰੱਖਤ ਨਾਲ ਟ.ਕ.ਰਾਈ ਤੇਜ਼ ਰਫਤਾਰ ਥਾਰ, ਸਰਪੰਚ ਦੇ ਪੁੱਤ ਸਣੇ 2 ਦੀ ਗਈ ਜਾ/ਨ
ਬਲਜੀਤ ਕੌਰ ਨੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦੀ ਵੀ ਅਪੀਲ ਕੀਤੀ ਤੇ ਕਿਹਾ ਕਿ ਜੇਕਰ ਤੁਸੀਂ ਕੋਈ ਗੇਮ ਖੇਡਦੇ ਹੋ ਤੇ ਉਸ ਵਿਚ ਚੰਗਾ ਪ੍ਰਦਰਸ਼ਨ ਕਰਦੇ ਹੋ ਤਾਂ ਪਰਿਵਾਰ ਦੇ ਨਾਲ-ਨਾਲ ਪੰਜਾਬ ਦਾ ਨਾਂ ਵੀ ਪੂਰੇ ਦੇਸ਼ ਵਿਚ ਰੌਸ਼ਨ ਕਰਦੇ ਹੋ।
ਵੀਡੀਓ ਲਈ ਕਲਿੱਕ ਕਰੋ -:
























