ਵਿਜੀਲੈਂਸ ਟੀਮ ਨੇ ਰਣਜੀਤ ਸਿੰਘ ਗਿੱਲ ਦੇ ਘਰ ਛਾਪਾ ਮਾਰਿਆ ਹੈ, ਜੋਕਿ ਬੀਤੇ ਦਿਨ ਹੀ ਭਾਜਪਾ ਵਿਚ ਸ਼ਾਮਲ ਹੋਏ ਸਨ। ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਉਨ੍ਹਾਂ ਨੂੰ ਪਾਰਟੀ ਵਿਚ ਸ਼ਾਮਲ ਕਰਵਾਇਆ ਸੀ। ਵਿਜੀਲੈਂਸ ਵੱਲੋਂ ਰਣਜੀਤ ਸਿੰਘ ਗਿੱਲ ਦੇ ਚੰਡੀਗੜ੍ਹ ਸਥਿਤ ਰਿਹਾਇਸ਼ ‘ਤੇ ਛਾਪੇਮਾਰੀ ਕੀਤੀ ਜਾ ਰਹੀ ਹੈ। ਜਾਣਕਾਰੀ ਮੁਤਾਬਕ ਮਜੀਠੀਆ ਕੇਸ ‘ਚ ਵਿਜੀਲੈਂਸ ਪੰਜਾਬ ‘ਚ ਕਈ ਥਾਵਾਂ ‘ਤੇ ਰੇਡ ਰਹੀ ਹੈ ਜਾਂਚ ਦੌਰਾਨ ਮਿਲੇ ਸਬੂਤਾਂ ਦੇ ਆਧਾਰ ‘ਤੇ ਕਾਰਵਾਈ ਕੀਤੀ ਜਾ ਰਹੀ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਮਜੀਠੀਆ ਤੇ ਰਣਜੀਤ ਗਿੱਲ ਦੇ ਵਿਚਕਾਰ ਕਰੋੜਾਂ ਦੀ ਲੈਣ-ਦੇਣ ਦੇ ਸਬੂਤ ਮਿਲੇ ਹਨ, ਜਿਸ ਕਰਕੇ ਗਿੱਲ ਘਰ ਵੀ ਰੇਡ ਕੀਤੀ ਜਾ ਰਹੀ ਹੈ।
ਦੱਸ ਦੇਈਏ ਕਿ ਸ਼ੁੱਕਰਵਾਰ ਸ਼ਾਮ ਨੂੰ ਹੀ ਗਿੱਲ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਦੀ ਸਰਕਾਰੀ ਰਿਹਾਇਸ਼ ‘ਤੇ ਆਯੋਜਿਤ ਪ੍ਰੋਗਰਾਮ ਵਿਚ ਭਾਜਪਾ ਵਿਚ ਸ਼ਾਮਲ ਹੋਏ ਸਨ। ਸਿਰਫ 12 ਘੰਟੇ ਦੇ ਅੰਦਰ ਵਿਚ ਹੀ ਘਰ ‘ਤੇ ਛਾਪੇ ਦੀਆਂ ਖਬਰਾਂ ਸੁਰਖੀਆਂ ਬਣ ਗਈਆਂ ਹਨ। ਹਾਲਾਂਕਿ ਹੁਣ ਤੱਕ ਵਿਜੀਲੈਂਸ ਵਿਭਾਗ ਨੇ ਛਾਪੇ ਨੂੰ ਲੈ ਕੇ ਕੋਈ ਅਧਿਕਾਰਕ ਬਿਆਨ ਨਹੀਂ ਦਿੱਤਾ ਹੈ।
ਗਿੱਲ ਨੂੰ ਪਾਰਟੀ ਜੁਆਇਨ ਕਰਵਾਉਣ ਸਮੇਂ ਸੀਐਮ ਸੈਣੀ ਨੇ ਕਿਹਾ ਸੀ ਕਿ ਗਿੱਲ ਸਾਹਿਬ ਬਹੁਤ ਹੀ ਸਤਿਕਾਰਯੋਗ ਵਿਅਕਤੀ ਹਨ। ਉਹ ਪ੍ਰਧਾਨ ਮੰਤਰੀ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਪਾਰਟੀ ਵਿੱਚ ਸ਼ਾਮਲ ਹੋਏ ਹਨ। ਇਸ ਦੇ ਨਾਲ ਹੀ ਪਾਰਟੀ ਨੂੰ ਉਨ੍ਹਾਂ ਦੇ ਪ੍ਰਭਾਵ ਦਾ ਫਾਇਦਾ ਹੋਵੇਗਾ। ਕੱਲ੍ਹ ਪ੍ਰਧਾਨ ਮੰਤਰੀ ਕਿਸਾਨਾਂ ਦੇ ਖਾਤਿਆਂ ਵਿੱਚ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਦੀਆਂ 20 ਕਿਸ਼ਤਾਂ ਜਮ੍ਹਾਂ ਕਰਵਾਉਣਗੇ। ਉਹ ਗਿੱਲ ਸਾਹਿਬ ਦਾ ਪਾਰਟੀ ਵਿੱਚ ਸ਼ਾਮਲ ਹੋਣ ਲਈ ਸਵਾਗਤ ਕਰਦੇ ਹਨ।

ਅਕਾਲੀ ਦਲ ਤੋਂ ਅਸਤੀਫਾ ਦੇਣ ਮਗਰੋਂ ਰਣਜੀਤ ਸਿੰਘ ਗਿੱਲ ਨੇ 19 ਜੁਲਾਈ ਨੂੰ ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਇੱਕ ਪੋਸਟ ਪਾਈ, ਜਿਸ ਵਿੱਚ ਸੰਕੇਤ ਦਿੱਤਾ ਗਿਆ ਸੀ ਕਿ ਉਹ ਦੇਸ਼ ਦੇ ਹਿੱਤ ਵਿੱਚ ਇੱਕ ਵੱਡਾ ਫੈਸਲਾ ਲੈਣਗੇ। ਅਜਿਹੀ ਸਥਿਤੀ ਵਿੱਚ ਚਰਚਾ ਸੀ ਕਿ ਉਹ ਭਾਜਪਾ ਵਿੱਚ ਸ਼ਾਮਲ ਹੋਣਗੇ। ਹਾਲਾਂਕਿ, ਉਹ ਪੂਰੀ ਤਰ੍ਹਾਂ ਚੁੱਪ ਸਨ।
ਇਹ ਵੀ ਪੜ੍ਹੋ : ਖਰੜ ਤੋਂ ਚੋਣ ਲੜ ਚੁੱਕੇ ਰਣਜੀਤ ਗਿੱਲ ਨੇ ਫੜਿਆ ਭਾਜਪਾ ਦਾ ਪੱਲਾ, CM ਸੈਣੀ ਨੇ ਕਰਾਇਆ ਪਾਰਟੀ ‘ਚ ਸ਼ਾਮਲ
ਰਣਜੀਤ ਸਿੰਘ ਗਿੱਲ ਲੰਬੇ ਸਮੇਂ ਤੋਂ ਅਕਾਲੀ ਦਲ ਨਾਲ ਜੁੜੇ ਹੋਏ ਸਨ। ਉਹ ਮੂਲ ਰੂਪ ਵਿੱਚ ਰੋਪੜ ਦੇ ਰਹਿਣ ਵਾਲੇ ਹਨ। ਉਹ ਆਪਣੇ ਪਿੰਡ ਦੇ ਸਰਪੰਚ ਵੀ ਰਹੇ ਹਨ। 2017 ਵਿੱਚ ਉਨ੍ਹਾਂ ਨੇ ਪਹਿਲੀ ਵਾਰ ਖਰੜ ਵਿਧਾਨ ਸਭਾ ਹਲਕੇ ਤੋਂ ਚੋਣ ਲੜੀ, ਪਰ ਉਸ ਸਮੇਂ ਉਨ੍ਹਾਂ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ। ਉਸ ਚੋਣ ਵਿੱਚ ਸੀਨੀਅਰ ਪੱਤਰਕਾਰ ਕੰਵਰ ਸੰਧੂ ਜਿੱਤੇ, ਜਦੋਂ ਕਿ ਗਿੱਲ ਦੂਜੇ ਸਥਾਨ ‘ਤੇ ਰਹੇ। ਇਸੇ ਤਰ੍ਹਾਂ ਸਾਲ 2022 ਵਿੱਚ, ਉਨ੍ਹਾਂ ਨੇ ਫਿਰ ਅਕਾਲੀ ਦਲ ਦੀ ਟਿਕਟ ‘ਤੇ ਚੋਣ ਲੜੀ, ਪਰ ਉਨ੍ਹਾਂ ਨੂੰ ਗਾਇਕਾ ਅਨਮੋਲ ਗਗਨ ਮਾਨ ਤੋਂ ਹਾਰ ਦਾ ਸਾਹਮਣਾ ਕਰਨਾ ਪਿਆ। ਫਿਰ ਵੀ ਉਹ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ।
ਵੀਡੀਓ ਲਈ ਕਲਿੱਕ ਕਰੋ -:
























