ਕੁਝ ਦਿਨ ਪਹਿਲਾਂ ਗਲਤੀ ਨਾਲ ਪਾਕਿਸਤਾਨ ਦੀ ਸਰਹੱਦ ਅੰਦਰ ਦਾਖਲ ਹੋਏ ਫਾਜ਼ਿਲਕਾ ਦੇ ਨੌਜਵਾਨ ਨੂੰ ਪਾਕਿ ਵਿਚ ਸਜ਼ਾ ਸੁਣਾਈ ਗਈ ਹੈ। ਅੰਮ੍ਰਿਤਪਾਲ ਨੂੰ ਵਿਦੇਸ਼ੀ ਕਾਨੂੰਨ 1946 ਤਹਿਤ ਇਕ ਮਹੀਨੇ ਦੀ ਸਜ਼ਾ ਤੇ 50 ਹਜ਼ਾਰ ਰੁਪਏ ਜੁਰਮਾਨਾ ਲਗਾਇਆ ਗਿਆ ਹੈ।
ਜੁਰਮਾਨਾ ਨਾ ਦੇਣ ਦੀ ਸਥਿਤੀ ਵਿਚ ਉਸ ਨੂੰ 15 ਦਿਨ ਹੋਰ ਜੇਲ੍ਹ ਵਿਚ ਰਹਿਣਾ ਹੋਵੇਗਾ। ਉਹ ਗਲਤੀ ਨਾਲ ਪਾਕਿਸਤਾਨ ਸਰਹੱਦ ਅੰਦਰ ਚਲਾ ਗਿਆ ਸੀ। ਫਿਲਹਾਲ ਅੰਮ੍ਰਿਤਪਾਲ ਨੂੰ ਇਸਲਾਮਾਬਾਦ ਜੇਲ੍ਹ ਵਿਚ ਰੱਖਿਆ ਗਿਆ ਹੈ। ਸਜ਼ਾ ਪੂਰੀ ਹੋਣ ਦੇ ਬਾਅਦ ਭਾਰਤ ਵਾਪਸ ਭੇਜਿਆ ਜਾਵੇਗਾ। ਇਸ ਫੈਸਲੇ ਨਾਲ ਉਸ ਦੇ ਪਰਿਵਾਰ ਵਾਲਿਆਂ ਨੂੰ ਕੁਝ ਰਾਹਤ ਮਿਲੀ ਹੈ ਕਿਉਂਕਿ ਅਦਾਲਤ ਨੇ ਸਜ਼ਾ ਪੂਰੀ ਹੋਣ ਦੇ ਬਾਅਦ ਉਨ੍ਹਾਂ ਨੂੰ ਭਾਰਤ ਵਾਪਸ ਭੇਜਣ ਲਈ ਜ਼ਰੂਰੀ ਪ੍ਰਬੰਧ ਕਰਨ ਦੇ ਨਿਰਦੇਸ਼ ਅਧਿਕਾਰੀਆਂ ਨੂੰ ਦਿੱਤੇ ਹਨ।
ਇਹ ਵੀ ਪੜ੍ਹੋ : ਖੰਨਾ ਦੇ ਪਿੰਡ ਚੱਕੀ ਵਿਖੇ ਗੈਰ-ਕਾਨੂੰਨੀ ਨਿਰਮਾਣ ‘ਤੇ ਚੱਲਿਆ ਬੁਲਡੋਜ਼ਰ, ਨ/ਸ਼ਾ ਤ.ਸਕ/ਰ ਨੇ ਪੰਚਾਇਤੀ ਜ਼ਮੀਨ ‘ਤੇ ਕੀਤਾ ਸੀ ਕਬਜ਼ਾ
ਅੰਮ੍ਰਿਤਪਾਲ ਦੇ ਪਿਤਾ ਨੇ ਦੱਸਿਆ ਕਿ ਉਨ੍ਹਾਂ ਦਾ ਪੁੱਤਰ 21 ਜੂਨ ਨੂੰ ਖੇਤੀਕਰਨ ਲਈ ਭਾਰਤ-ਪਾਕਿ ਸਰਹੱਦ ਪਾਰ ਕਰ ਗਿਆ ਸੀ ਪਰ ਸ਼ਾਮ ਤੱਕ ਵਾਪਸ ਨਹੀਂ ਪਰਤਿਆ। ਪਰਿਵਾਰ ਦੀ ਸ਼ਿਕਾਇਤ ਤੇ ਪੈਰਾਂਦੇ ਨਿਸ਼ਾਨਾਂ ਦੀ ਜਾਂਚ ਵਿਚ ਪਤਾ ਲੱਗਾ ਕਿ ਅੰਮ੍ਰਿਤਪਾਲ ਗਲਤੀ ਨਾਲ ਪਾਕਿਸਤਾਨ ਦੀ ਸਰਹੱਦ ਵਿਚ ਚਲਾ ਗਿਆ ਸੀ। ਪਹਿਲਾਂ ਪਾਕਿਸਤਾਨੀ ਅਧਿਕਾਰੀਆਂ ਨੇ ਉਸ ਦੇ ਪਾਕਿ ਵਿਚ ਹੋਣ ਤੋਂ ਇਨਕਾਰ ਕੀਤਾ ਸੀ ਪਰ ਬਾਅਦ ਵਿਚ ਪੁਸ਼ਟੀ ਹੋਈ ਕਿ ਉਹ ਇਕ ਥਾਣੇ ਵਿਚ ਮੌਜੂਦ ਹੈ। ਬੀਐੱਸਐੱਫ ਤੇ ਪਾਕਿ ਰੇਂਜਰਸ ਵਿਚ ਤਿੰਨ ਵਾਰ ਫਲੈਗ ਮੀਟਿੰਗਾਂ ਹੋ ਚੁੱਕੀਆਂ ਹਨ। ਹੁਣ ਅਦਾਲਤ ਦੇ ਫੈਸਲੇ ਨਾਲ ਪਰਿਵਾਰ ਨੂੰ ਉਮੀਦ ਹੈ ਕਿ ਅੰਮ੍ਰਿਤਪਾਲ ਜਲਦ ਭਾਰਤ ਆਏਗਾ। ਅੰਮ੍ਰਿਤਪਾਲ ਦਾ 4 ਮਹੀਨੇ ਦਾ ਬੱਚਾ ਵੀ ਹੈ ਤੇ ਉਹ ਪਰਿਵਾਰ ਦਾ ਇਕਲੌਤਾ ਪੁੱਤ ਹੈ।
ਵੀਡੀਓ ਲਈ ਕਲਿੱਕ ਕਰੋ -:
























