ਬਠਿੰਡਾ ਦੇ ਸੰਗਤ ਮੰਡੀ ਦੇ ਵਿੱਚ ਬੀਤੀ ਸ਼ਾਮ ਕਰੀਬ ਸਾਢੇ ਛ ਵਜੇ ਬੱਸ ਸਟੈਂਡ ਦੇ ਉੱਪਰ ਦੋ ਨੌਜਵਾਨਾਂ ਦੇ ਉੱਤੇ ਪੰਜ ਹਮਲਾਵਰਾਂ ਦੇ ਵੱਲੋਂ ਤੇਜ਼ਧਾਰ ਹਥਿਆਰਾਂ ਦੇ ਨਾਲ ਹਮਲਾ ਕਰ ਦਿੱਤਾ ਗਿਆ। ਇਸ ਹਮਲੇ ਦੇ ਵਿੱਚ ਇੱਕ ਨੌਜਵਾਨ ਦੀ ਮੌਤ ਹੋ ਗਈ ਅਤੇ ਦੂਜਾ ਗੰਭੀਰ ਰੂਪ ਵਿੱਚ ਜ਼ਖਮੀ ਹੈ, ਜਿਸ ਨੂੰ ਮੌਕੇ ‘ਤੇ ਪਹੁੰਚੀ ਸੰਗਤ ਸਹਾਰਾ ਜਨ ਸੇਵਾ ਟੀਮ ਦੇ ਵੱਲੋਂ ਏਮਸ ਬਠਿੰਡਾ ਵਿੱਚ ਰੈਫਰ ਕਰ ਦਿੱਤਾ ਗਿਆ।
ਇਸ ਦੌਰਾਨ ਸਹਾਰਾ ਜਨ ਸੇਵਾ ਟੀਮ ਮੈਂਬਰ ਦੇ ਵੱਲੋਂ ਜਾਣਕਾਰੀ ਸਾਂਝੀ ਕੀਤੀ ਗਈ ਕੀ ਉਹਨਾਂ ਨੂੰ ਸੂਚਨਾ ਮਿਲੀ ਸੀ ਕਿ ਸੰਗਤ ਬੱਸ ਸਟੈਂਡ ਦੇ ਉੱਪਰ ਪੰਜ ਸਥਾਨਕ ਰੇਹੜੀ ਵਾਲਿਆਂ ਦੇ ਵੱਲੋਂ ਤੇਜ਼ਧਾਰ ਹਥਿਆਰਾਂ ਦੇ ਨਾਲ ਹਮਲਾ ਕਰ ਦਿੱਤਾ ਗਿਆ। ਇਸ ਦੌਰਾਨ ਮ੍ਰਿਤਕ ਲਖਵਿੰਦਰ ਸਿੰਘ ਦੇ ਭਰਾ ਦੇ ਨਾਲ ਗੱਲਬਾਤ ਕੀਤੀ ਗਈ ਤਾਂ ਉਸ ਦੌਰਾਨ ਲਖਵਿੰਦਰ ਸਿੰਘ ਦੇ ਭਰਾ ਨੇ ਦੱਸਿਆ ਕਿ ਉਸਦਾ ਭਰਾ ਜੋ ਬਸ ਅੱਡੇ ਦੇ ਉੱਪਰ ਠੇਕਾ ਇਨਚਾਰਜ ਦਾ ਕੰਮ ਕਰਦਾ ਸੀ।
ਇਹ ਵੀ ਪੜ੍ਹੋ : CM ਮਾਨ ਅੱਜ ਪੰਜਾਬੀਆਂ ਨੂੰ ਦੇਣਗੇ ਵੱਡੀ ਸੌਗਾਤ : ਵਟਸਐਪ ਨਾਲ ਜੋੜੇ ਜਾਣਗੇ ਆਮ ਆਦਮੀ ਕਲੀਨਿਕ, ਮਿਲਣਗੀਆਂ ਇਹ ਸਹੂਲਤਾਂ
ਇਸ ਮਾਮਲੇ ਸੰਬੰਧੀ ਮੁਕੰਮਲ ਜਾਣਕਾਰੀ ਸਾਂਝੀ ਕਰਦਿਆਂ ਹੋਇਆਂ SPD ਜਸਵੀਰ ਸਿੰਘ ਸਾਹੇਵਾਲ ਦੇ ਵੱਲੋਂ ਦੱਸਿਆ ਗਿਆ ਕਿ ਲਖਵਿੰਦਰ ਸਿੰਘ ਬੱਸ ਸਟੈਂਡ ਦੇ ਉੱਪਰ ਨਗਰ ਨਿਗਮ ਵੱਲੋਂ ਠੇਕਾ ਚੱਲਦਾ ਸੀ, ਜਿਸ ਨੂੰ ਲੈ ਕੇ ਸਥਾਨਕ ਰੇਹੜੀ ਵਾਲਿਆਂ ਦੇ ਵੱਲੋਂ ਰਾੜਾ ਦੇ ਨਾਲ ਲਖਵਿੰਦਰ ਸਿੰਘ ਅਤੇ ਉਸਦੇ ਸਾਥੀ ਗਗਨਦੀਪ ਗੁਰਥੜੀ ਦੇ ਉੱਤੇ ਹਮਲਾ ਕਰ ਦਿੱਤਾ ਗਿਆ। ਫਿਲਹਾਲ ਦੋ ਹਮਲਾਵਰਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਅਤੇ ਬਾਕੀਆਂ ਦੀ ਭਾਲ ਜਾਰੀ ਹੈ।
ਵੀਡੀਓ ਲਈ ਕਲਿੱਕ ਕਰੋ -:
























