ਗੁਰਦਾਸਪੁਰ ਤੋਂ ਬਹੁਤ ਹੀ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿਥੋਂ ਦਾ ਇਕ ਨੌਜਵਾਨ ਵਿਦੇਸ਼ ਜਾਣ ਤੋਂ ਪਹਿਲਾਂ ਹੀ ਰੱਬ ਨੂੰ ਪਿਆਰਾ ਹੋ ਗਿਆ। ਵਿਦੇਸ਼ ਜਾਣ ਤੋਂ ਪਹਿਲਾਂ ਟ੍ਰੇਨ ਦੇ ਸਫ਼ਰ ਦੌਰਾਨ ਤਲੰਗਾਨਾ ਨੇੜੇ ਸ਼ੱਕੀ ਹਾਲਾਤਾਂ ‘ਚ ਵਿਅਕਤੀ ਦੀ ਜਾਨ ਚਲੀ ਗਈ।
ਮ੍ਰਿਤਕ ਦੀ ਪਛਾਣ ਪਲਵਿੰਦਰ ਸਿੰਘ ਵਜੋਂ ਹੋਈ ਹੈ। ਪਲਵਿੰਦਰ ਸਿੰਘ ਗੁਰਦਾਸਪੁਰ ਨਾਲ ਸਬੰਧਤ ਸੀ। ਨੌਜਵਾਨ ਛੁੱਟੀ ਕੱਟਣ ਮਗਰੋਂ ਵਾਪਸ ਅਰਮੀਨੀਆ ਜਾ ਰਿਹਾ ਸੀ। ਪਰਿਵਾਰ ਵਾਲਿਆਂ ਨੇ ਦੱਸਿਆ ਕਿ ਪਲਵਿੰਦਰ ਪਹਿਲਾਂ ਵੀ ਵਿਦੇਸ਼ ਜਾ ਚੁੱਕਿਆ ਸੀ। 30 ਜੁਲਾਈ ਨੂੰ ਅਰਮਾਨੀਆ ਤੋਂ ਵਾਪਸ ਆਇਆ ਸੀ ਤੇ ਹੁਣ ਉਸ ਨੇ ਦੁਬਾਰਾ ਵਿਦੇਸ਼ ਜਾਣਾ ਸੀ।
ਇਹ ਵੀ ਪੜ੍ਹੋ : ਬਰਨਾਲਾ ‘ਚ ਟੈਕਸੀ ਡ੍ਰਾਈਵਰ ਦੀ ਸ਼ੱਕੀ ਹਾਲਾਤਾਂ ‘ਚ ਮੌ/ਤ, ਮਾਪਿਆਂ ਦਾ ਇਕਲੌਤਾ ਪੁੱਤਰ ਸੀ ਨੌਜਵਾਨ
ਪਰਿਵਾਰ ਵਾਲਿਆਂ ਦਾ ਰੋ-ਰੋ ਕੇ ਬੁਰਾ ਹਾਲ ਹੈ ਤੇ ਪੂਰੇ ਪਿੰਡ ਵਿਚ ਸੋਗ ਦਾ ਮਾਹੌਲ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਅਸੀਂ ਰਾਜੀ-ਖੁਸ਼ੀ ਪਲਵਿੰਦਰ ਨੂੰ ਵਿਦੇਸ਼ ਲਈ ਘਰੋਂ ਭੇਜਿਆ ਸੀ ਤੇ ਹੁਣ ਉਸ ਦੀ ਮੌਤ ਦੀ ਖਬਰ ਮਿਲਣ ਨਾਲ ਪੂਰੇ ਪਰਿਵਾਰ ‘ਤੇ ਦੁੱਖਾਂ ਦਾ ਪਹਾੜ ਟੁੱਟ ਗਿਆ ਹੈ। ਪਰਿਵਾਰ ਵਾਲਿਆਂ ਨੇ ਸਰਕਾਰ ਨੂੰ ਮ੍ਰਿਤਕ ਦੇਹ ਪੰਜਾਬ ਲਿਆਉਣ ਦੀ ਕੀਤੀ ਹੈ ਤਾਂ ਜੋ ਭਾਰਤੀ ਰੀਤੀ-ਰਿਵਾਜਾਂ ਮੁਤਾਬਕ ਪਲਵਿੰਦਰ ਦਾ ਸਸਕਾਰ ਕੀਤਾ ਜਾ ਸਕੇ।
ਵੀਡੀਓ ਲਈ ਕਲਿੱਕ ਕਰੋ -:
























