ਕਰਨਾਲ ਬਾਠ ਕੁੱਟਮਾਰ ਮਾਮਲੇ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਅੱਜ ਇਸ ਮਾਮਲੇ ‘ਤੇ ਸੁਪਰੀਮ ਕੋਰਟ ਵਿਚ ਸੁਣਵਾਈ ਹੋਵੇਗੀ। ਇੰਸਪੈਕਟਰ ਹਰਜਿੰਦਰ ਸਿੰਘ ਨੇ ਸੁਪਰੀਮ ਕੋਰਟ ਵਿਚ ਪਟੀਸ਼ਨ ਪਾਈ ਸੀ।
ਹਰਜਿੰਦਰ ਸਿੰਘ ਨੇ ਹਾਈਕੋਰਟ ਵੱਲੋਂ ਜਾਂਚ ਸੀਬੀਆਈ ਨੂੰ ਸੌਂਪਣ ਖਿਲਾਫ ਚੁਣੌਤੀ ਦਿੱਤੀ ਸੀ ਤੇ 16 ਜੁਲਾਈ ਨੰ ਹਾਈਕੋਰਟ ਨੇ ਸੀਬੀਆਈ ਨੂੰ ਜਾਂਚ ਸੌਂਪੀ ਸੀ। ਕਰਨਾਲ ਬੈਠ ਵੱਲੋਂ ਚੰਡੀਗੜ੍ਹ ਦੀ ਪੁਲਿਸ ਜਾਂਚ ‘ਤੇ ਨਾਰਾਜ਼ਗੀ ਜਾ਼ਹਿਰ ਕੀਤੀ ਗਈ ਸੀ। 3 ਅਪ੍ਰੈਲ ਨੂੰ ਹਾਈਕੋਰਟ ਨੇ ਖੁਦ ਪੰਜਾਬ ਪੁਲਿਸ ਤੋਂ ਜਾਅਚ ਚੰਡੀਗੜ੍ਹ ਪੁਲਿਸ ਨੂੰ ਸੌਂਪੀ ਸੀ ਪਰ ਉਨ੍ਹਾਂ ਵੱਲੋਂ ਵੀ ਜਾਂਚ ਨੂੰ ਲੈ ਕੇ ਕੋਈ ਪੁਖਤਾ ਸਬੂਤ ਨਹੀਂ ਪੇਸ਼ ਕੀਤੇ ਗਏ ਜਿਸ ਤੋਂ ਬਾਅਦ ਜਾਂਚ ਹੁਣ ਸੀਬੀਆਈ ਨੂੰ ਸੌਂਪ ਦਿੱਤੀ ਗਈ।
ਇਹ ਵੀ ਪੜ੍ਹੋ : ‘ਆਪ’ ਪੰਜਾਬ ਨੇ ਵਪਾਰ ਵਿੰਗ ਦੇ ਅਹੁਦੇਦਾਰਾਂ ਦਾ ਕੀਤਾ ਐਲਾਨ, ਅਨਿਲ ਠਾਕੁਰ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ
ਦੱਸ ਦੇਈਏ ਕਿ 13 ਅਤੇ 14 ਮਾਰਚ ਦੀ ਰਾਤ ਨੂੰ ਕਰਨਲ ਪੁਸ਼ਪਿੰਦਰ ਸਿੰਘ ਬਾਠ ਅਤੇ ਉਨ੍ਹਾਂ ਦਾ ਪੁੱਤਰ ਪਟਿਆਲਾ ਨੇੜੇ ਇੱਕ ਢਾਬੇ ‘ਤੇ ਖਾਣਾ ਖਾ ਰਹੇ ਸਨ। ਇਸ ਦੌਰਾਨ ਪਾਰਕਿੰਗ ਨੂੰ ਲੈ ਕੇ ਝਗੜਾ ਹੋਇਆ ਅਤੇ ਕੁਝ ਹੀ ਸਮੇਂ ਵਿੱਚ 4 ਇੰਸਪੈਕਟਰਾਂ ਸਮੇਤ 12 ਪੁਲਿਸ ਮੁਲਾਜ਼ਮਾਂ ਨੇ ਭਾਰਤੀ ਫੌਜ ਦੇ ਕਰਨਲ ਪੁਸ਼ਪਿੰਦਰ ਸਿੰਘ ਬਾਠ ਅਤੇ ਉਨ੍ਹਾਂ ਦੇ ਪੁੱਤਰ ‘ਤੇ ਬੇਰਹਿਮੀ ਨਾਲ ਹਮਲਾ ਕਰ ਦਿੱਤਾ ਅਤੇ ਉਨ੍ਹਾਂ ਦੋਵਾਂ ਦੀ ਬੁਰੀ ਤਰ੍ਹਾਂ ਨਾਲ ਕੁੱਟਮਾਰ ਕੀਤੀ।
ਵੀਡੀਓ ਲਈ ਕਲਿੱਕ ਕਰੋ -:
























