ਪਿੰਡ ਮਾਨਪੁਰ ਤੋਂ ਮਾਮਲਾ ਸਾਹਮਣੇ ਆਇਆ ਹੈ ਜਿਥੇ ਘਰ ਵਿਚ ਵੜ ਕੇ ਪ੍ਰੇਮੀ ਨੇ ਆਪਣੀ ਪ੍ਰੇਮਿਕਾ ਨੂੰ ਗੋਲੀ ਮਾਰ ਦਿੱਤੀ। ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਹੈ। ਜਾਣਕਾਰੀ ਮੁਤਾਬਕ ਮੁੰਡਾ ਜੇਲ੍ਹ ਵਿਚੋਂ ਬਾਹਰ ਆਇਆ ਹੋਇਆ ਸੀ ਤੇ ਇਹੀ ਨਹੀਂ ਪ੍ਰੇਮਿਕਾ ਨੂੰ ਗੋਲੀ ਮਾਰਨ ਦੇ ਬਾਅਦ ਉਸ ਨੇ ਫਿਰ ਖੁਦ ਨੂੰ ਵੀ ਗੋਲੀ ਮਾਰ ਕੇ ਮੌਤ ਦੇ ਘਾਟ ਉਤਾਰ ਲਿਆ।
ਪੁਲਿਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ। ਪੁਲਿਸ ਨੇ ਕੁੜੀ ਦੀ ਚਾਚੇ ਦੀ ਸ਼ਿਕਾਇਤ ‘ਤੇ ਮਾਮਲਾ ਦਰਜ ਕੀਤਾ ਹੈ। ਦੋਵਾਂ ਦੀਆਂ ਮ੍ਰਿਤਕ ਦੇਹਾਂ ਨੂੰ ਪੋਸਟਮਾਰਟਮ ਲਈ ਰਖਵਾ ਦਿੱਤੀਆਂ ਹਨ। ਮੁੰਡਾ ਅਕਸਰ ਕੁੜੀ ਦੇ ਘਰ ਆਉਂਦਾ-ਜਾਂਦਾ ਸੀ ਪਰ ਉਸ ਨੇ ਅਜਿਹਾ ਕਿਉਂ ਕੀਤਾ ਇਹ ਪੁਲਿਸ ਜਾਂਚ ਦੇ ਬਾਅਦ ਹੀ ਸਾਹਮਣੇ ਆਏਗਾ।
ਇਹ ਵੀ ਪੜ੍ਹੋ : ‘ਆਪ’ ਪੰਜਾਬ ਨੇ ਵਪਾਰ ਵਿੰਗ ਦੇ ਅਹੁਦੇਦਾਰਾਂ ਦਾ ਕੀਤਾ ਐਲਾਨ, ਅਨਿਲ ਠਾਕੁਰ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ
ਪੁਲਿਸ ਨੇ ਦੱਸਿਆ ਕਿ ਸਾਨੂੰ ਬੀਤੀ ਰਾਤ ਸਾਨੂੰ ਖਬਰ ਮਿਲੀ ਸੀ ਕਿ ਲਗਭਗ 11.45 ਵਜੇ ਰਵੀ ਸਿੰਘ ਨਾਂ ਦੇ ਲੜਕੇ ਨੇ ਆਪਣੇ ਗੁਆਂਢ ਵਿਚ ਰਹਿੰਦੀ ਲੜਕੀ ‘ਤੇ ਗੋਲੀ ਚਲਾ ਕੇ ਉਸ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਤੇ ਫਿਰ ਖੁਦ ਨੂੰ ਵੀ ਗੋਲੀ ਮਾਰ ਲਈ। ਲੜਕੀ ਦੇ ਚਾਚੇ ਦੀ ਸ਼ਿਕਾਇਤ ‘ਤੇ ਆਧਾਰ ‘ਤੇ ਹੁਣ ਕਾਰਵਾਈ ਕੀਤੀ ਜਾ ਰਹੀ ਹੈ ਤੇ ਜਾਂਚ ਦੇ ਬਾਅਦ ਹੀ ਪੂਰੇ ਮਾਮਲੇ ਦਾ ਸੱਚ ਸਾਹਮਣੇ ਆਏਗਾ।
ਵੀਡੀਓ ਲਈ ਕਲਿੱਕ ਕਰੋ -:
























