ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਵਿੱਚ ਲੈਂਡ ਪੂਲਿੰਗ ਨੀਤੀ ਦੇ ਖਿਲਾਫ਼ ਬਠਿੰਡਾ ਡੀਸੀ ਦਫਤਰ ਦੇ ਬਾਹਰ ਇੱਕ ਵਿਸ਼ਾਲ ਵਿਰੋਧ ਪ੍ਰਦਰਸ਼ਨ ਕੀਤਾ। ਇਸ ਵਿਰੋਧ ਪ੍ਰਦਰਸ਼ਨ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਮੇਤ ਕਈ ਵੱਡੇ ਅਕਾਲੀ ਦਲ ਦੇ ਆਗੂ ਮੌਜੂਦ ਸਨ। ਆਪਣੇ ਸੰਬੋਧਨ ਦੌਰਾਨ ਸੁਖਬੀਰ ਬਾਦਲ ਨੇ ਕਿਹਾ- ਅਸੀਂ ਕਿਸਾਨਾਂ ਦੀ ਇੱਕ ਇੰਚ ਵੀ ਜ਼ਮੀਨ ਨਹੀਂ ਜਾਣ ਦਿਆਂਗੇ।
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਕਿਹਾ ਬਾਦਲ ਸਾਬ੍ਹ ਦੇ ਸਮੇਂ ਜੇਕਰ ਜ਼ਮੀਨ ਲਈ ਜਾਂਦੀ ਸੀ ਤਾਂ ਉਸ ਦੇ ਬਦਲੇ ਚਾਰ ਗੁਣਾ ਵੱਧ ਕੀਮਤ ਦਿੱਤੀ ਜਾਂਦੀ ਸੀ। ਬਾਪੂ ਪ੍ਰਕਾਸ਼ ਸਿੰਘ ਬਾਦਲ ਦੇ ਦਿਲ ਵਿੱਚ ਹਮੇਸ਼ਾ ਪੰਜਾਬ, ਗਰੀਬ ਕਿਸਾਨ ਅਤੇ ਮਜ਼ਦੂਰ ਸੀ। ਸ਼੍ਰੋਮਣੀ ਅਕਾਲੀ ਦਲ ਪੰਜਾਬ ਦੀ ਖੇਤਰੀ ਪਾਰਟੀ ਹੈ। ਅਸੀਂ ਜਿਉਣਾ ਅਤੇ ਮਰਨਾ ਸਿਰਫ਼ ਪੰਜਾਬ ਲਈ ਹੈ।
ਇਹ ਵੀ ਪੜ੍ਹੋ : ਬਠਿੰਡਾ ‘ਚ ਪ੍ਰਦਰਸ਼ਨ ਦੌਰਾਨ ਸਿਕੰਦਰ ਸਿੰਘ ਮਲੂਕਾ ਦੀ ਵਿਗੜੀ ਸਿਹਤ, ਮੀਡੀਆ ਨਾਲ ਗੱਲਬਾਤ ਕਰਦਿਆਂ ਆਏ ਚੱਕਰ
ਸੁਖਬੀਰ ਬਾਦਲ ਨੇ ਅੱਗੇ ਕਿਹਾ ਕਿ ਜਿਸ ਤਰ੍ਹਾਂ ਹਰਿਆਣਾ ਵਿੱਚ ਸਿਰਫ਼ ਉੱਥੋਂ ਦੇ ਲੋਕ ਜ਼ਮੀਨ ਖਰੀਦਦੇ ਹਨ ਉਸੇ ਤਰ੍ਹਾਂ ਪੰਜਾਬ ਵਿੱਚ ਕੋਈ ਵੀ ਜ਼ਮੀਨ ਨਹੀਂ ਖਰੀਦ ਸਕੇਗਾ। ਪੰਜਾਬ ਦੀ ਜ਼ਮੀਨ ਸਿਰਫ਼ ਪੰਜਾਬੀਆਂ ਦੀ ਹੱਕ ਹੈ। ਅਸੀਂ ਕਿਸਾਨਾਂ ਦੀਆਂ ਜ਼ਮੀਨਾਂ ‘ਤੇ ਕਬਜ਼ਾ ਨਹੀਂ ਹੋਣ ਦਿਆਂਗੇ। ਉਨ੍ਹਾਂ ਨੇ ਅੱਗੇ ਕਿਹਾ ਕਿ ਸਰਕਾਰ ਨੂੰ ਉਕਤ ਨੀਤੀ ਵਾਪਸ ਲੈਣੀ ਪਵੇਗੀ। ਨਹੀਂ ਤਾਂ ਅਕਾਲੀ ਦਲ ਇਸ ਨੀਤੀ ਨੂੰ ਲਾਗੂ ਨਹੀਂ ਹੋਣ ਦੇਵੇਗਾ।
ਵੀਡੀਓ ਲਈ ਕਲਿੱਕ ਕਰੋ -:
























