ਪੰਜਾਬ ਸਰਕਾਰ ਨੇ ਇੱਕ ਵਾਰ ਫਿਰ ਵੱਡੇ ਪੱਧਰ ‘ਤੇ ਨਿਯੁਕਤੀਆਂ ਕੀਤੀਆਂ ਹਨ। ਜਾਣਕਾਰੀ ਮੁਤਾਬਕ ਸਰਕਾਰ ਨੇ ਜ਼ਿਲ੍ਹਾ ਯੋਜਨਾ ਬੋਰਡ ਦੇ ਨਵੇਂ ਚੇਅਰਮੈਨ ਅਤੇ ਮੈਂਬਰਾਂ ਦੀ ਨਿਯੁਕਤੀ ਕੀਤੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਾਰੇ ਨਵ-ਨਿਯੁਕਤ ਅਧਿਕਾਰੀਆਂ ਨੂੰ ਉਨ੍ਹਾਂ ਦੀ ਨਵੀਂ ਜ਼ਿੰਮੇਵਾਰੀ ਲਈ ਵਧਾਈ ਦਿੱਤੀ। ਉਨ੍ਹਾਂ ਇਹ ਵੀ ਕਿਹਾ ਕਿ ਰੰਗਲਾ ਪੰਜਾਬ ਟੀਮ ਵਿੱਚ ਸਾਰਿਆਂ ਦਾ ਦਿਲੋਂ ਸਵਾਗਤ ਹੈ।



ਮੁੱਖ ਮੰਤਰੀ ਮਾਨ ਨੇ ਟਵੀਟ ਕਰਕੇ ਲਿਖਿਆ, “ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਅਤੇ ਮੈਂਬਰਾਂ ਦੀ ਨਿਯੁਕਤੀ ਕੀਤੀ ਗਈ ਹੈ। ਨਵੀਂ ਜ਼ਿੰਮੇਵਾਰੀ ਲਈ ਸਾਰਿਆਂ ਨੂੰ ਸ਼ੁਭਕਾਮਨਾਵਾਂ। ਰੰਗਲਾ ਪੰਜਾਬ ਟੀਮ ਵਿੱਚ ਤੁਹਾਡਾ ਸਾਰਿਆਂ ਦਾ ਦਿਲੋਂ ਸਵਾਗਤ ਹੈ। ਉਮੀਦ ਹੈ ਕਿ ਸਾਰੇ ਆਪਣੀ ਜ਼ਿੰਮੇਵਾਰੀ ਸਖ਼ਤ ਮਿਹਨਤ ਅਤੇ ਈਮਾਨਦਾਰੀ ਨਾਲ ਨਿਭਾਉਣਗੇ ਅਤੇ ਪੰਜਾਬ ਦੀ ਤਰੱਕੀ ਅਤੇ ਖੁਸ਼ਹਾਲੀ ਵਿੱਚ ਆਪਣਾ ਕੀਮਤੀ ਯੋਗਦਾਨ ਪਾਉਣਗੇ। ਮਾਨ ਸਰਕਾਰ ਵੱਲੋਂ 92 ਅਧਿਕਾਰੀਆਂ ਦੀ ਨਵੀਂ ਨਿਯੁਕਤੀ ਕੀਤੀ ਗਈ ਹੈ, ਜਿਨ੍ਹਾਂ ਦੀ ਸੂਚੀ ਵੀ ਸਾਂਝੀ ਕੀਤੀ ਗਈ ਹੈ।



ਇਹ ਵੀ ਪੜ੍ਹੋ : ਧਨੌਲਾ ਵਿਖੇ ਮੰਦਰ ‘ਚ ਅੱ/ਗ ਲੱਗਣ ਕਾਰਨ ਵਾਪਰੀ ਘਟਨਾ ‘ਤੇ CM ਭਗਵੰਤ ਮਾਨ ਨੇ ਜਤਾਇਆ ਦੁੱਖ
ਵੀਡੀਓ ਲਈ ਕਲਿੱਕ ਕਰੋ -:
























