ਪੰਜਾਬ ਦੇ ਲੁਧਿਆਣਾ ਵਿੱਚ ਹੋਈ ਲੁਧਿਆਣਾ ਪੱਛਮੀ ਜ਼ਿਮਨੀ ਚੋਣ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੰਜੀਵ ਅਰੋੜਾ ਨੇ ਕਾਂਗਰਸ ਦੇ ਉਮੀਦਵਾਰ ਭਾਰਤ ਭੂਸ਼ਣ ਆਸ਼ੂ ਨੂੰ ਹਰਾ ਕੇ ਜਿੱਤ ਪ੍ਰਾਪਤ ਕੀਤੀ ਹੈ। ਪਰ ਹੁਣ ਸੰਜੀਵ ਅਰੋੜਾ ਦੀਆਂ ਮੁਸ਼ਕਲਾਂ ਵਧਦੀਆਂ ਨਜ਼ਰ ਜਾ ਰਹੀਆਂ ਹਨ। ਸੰਜੀਵ ਅਰੋੜਾ ਦੀ ਚੋਣ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਚੈਲੰਜ ਕੀਤਾ ਗਿਆ ਹੈ।
ਲੁਧਿਆਣਾ ਤੋਂ ਇੱਕ ਵਿਅਕਤੀ ਵੱਲੋਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਗਈ ਹੈ। ਪਟੀਸ਼ਨ ਵਿੱਚ ਕਿਹਾ ਗਿਆ ਹੈ ਕਿ ਸੰਜੀਵ ਅਰੋੜਾ ਨੇ ਚੋਣਾਂ ਦੌਰਾਨ ਆਪਣੇ ਨਾਲ ਜੁੜੀਆਂ ਕਈ ਜਾਣਕਾਰੀਆਂ ਲੁਕਾਈਆਂ ਸਨ। ਇਸ ਦੇ ਨਾਲ ਹੀ ਇਲਜ਼ਾਮ ਲਗਾਏ ਗਏ ਹਨ ਕਿ ਸੰਜੇ ਅਰੋੜਾ ਨੇ ਚੋਣਾਂ ‘ਤੇ ਨਿਰਧਾਰਤ ਸੀਮਾ ਤੋਂ ਵੱਧ ਖਰਚ ਕੀਤਾ।
ਇਹ ਵੀ ਪੜ੍ਹੋ : ਊਧਮਪੁਰ ‘ਚ ਵਾਪਰਿਆ ਵੱਡਾ ਹਾ.ਦ/ਸਾ: CRPF ਦੀ ਗੱਡੀ ਡੂੰਘੀ ਖੱਡ ‘ਚ ਡਿੱਗੀ, 3 ਜਵਾਨ ਸ਼ਹੀਦ, 15 ਜਖ਼ਮੀ
ਦਾਇਰ ਪਟੀਸ਼ਨ ਮੁਤਾਬਕ ਸੰਜੀਵ ਅਰੋੜਾ ਨੇ ਆਪਣੀ ਆਮਦਨ ਦੀ ਜਾਣਕਾਰੀ ਸਹੀ ਢੰਗ ਨਾਲ ਪੇਸ਼ ਨਹੀਂ ਕੀਤੀ। ਨਾਲ ਹੀ ਚੋਣਾਂ ਦੌਰਾਨ ਸਰਕਾਰੀ ਮਸ਼ੀਨਰੀ ਦੀ ਦੁਰਵਰਤੋਂ ਕੀਤੀ ਗਈ। ਇਸ ਦੇ ਨਾਲ ਹੀ ਕਰੋੜਾਂ ਰੁਪਏ ਖਰਚ ਕੀਤੇ ਗਏ, ਜੋ ਕਿ 40 ਲੱਖ ਦੀ ਸੀਮਾ ਤੋਂ ਕਿਤੇ ਵੱਧ ਹਨ। ਇਸ ਮਾਮਲੇ ਵਿੱਚ ਅਗਲੀ ਸੁਣਵਾਈ 13 ਅਗਸਤ ਨੂੰ ਤੈਅ ਕੀਤੀ ਗਈ ਹੈ।
ਵੀਡੀਓ ਲਈ ਕਲਿੱਕ ਕਰੋ -:
























