ਪੰਜਾਬ ਵਿਧਾਨਸਭਾ ਚੋਣਾਂ ਤੋਂ 2 ਸਾਲ ਪਹਿਲਾਂ ਹੀ ਮਾਹੌਲ ਭਖਦਾ ਨਜ਼ਰ ਆ ਰਿਹਾ ਹੈ। ਇਸੇ ਤਹਿਤ ਪੰਜਾਬ ਦੀ ਸਿਆਸਤ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਸਾਬਕਾ ਮੰਤਰੀ ਵਿਜੇ ਇੰਦਰ ਸਿੰਗਲਾ ਨੇ ਖੁਦ ਨੂੰ ਸੰਗਰੂਰ ਤੋਂ ਉਮੀਦਵਾਰ ਐਲਾਨਿਆ ਹੈ।
2027 ਦੀਆਂ ਚੋਣਾਂ ਲਈ ਖੁਦ ਨੂੰ ਦੱਸਿਆ ਕਾਂਗਰਸ ਦੇ ਉਮੀਦਵਾਰ ਐਲਾਨ ਦਿੱਤਾ ਹੈ। ਚੋਣਾਂ ਤੋਂ ਪਹਿਲਾਂ ਉਨ੍ਹਾਂ ਦਾ ਵੱਡਾ ਬਿਆਨ ਵੀ ਸਾਹਮਣੇ ਆਵਾਂਗਾ ਕਿ ਮੈਂ ਸੰਗਰੂਰ ਛੱਡ ਕੇ ਕਿਤੇ ਨਹੀਂ ਜਾਵਾਂਗਾ ਤੇ ਤੁਹਾਡੇ ਨਾਲ ਵਾਅਦਾ ਹੈ ਕਿ ਮੈਂ ਤੁਹਾਡੇ ਵਿਚ ਹੀ ਰਹਾਂਗਾ।
ਜ਼ਿਕਰਯੋਗ ਹੈ ਕਿ 2002 ਵਿਚ ਵਿਜੈ ਇੰਦਰ ਸਿੰਗਲਾ ਆਮ ਆਦਮੀ ਪਾਰਟੀ ਦੇ ਨਰਿੰਦਰ ਕੌਰ ਭਰਾਜ ਤੋਂ ਹਰਾ ਗਏ ਸਨ। ਪਹਿਲਾਂ ਜਿੱਤੇ ਸਨ ਤੇ ਕੈਪਟਨ ਸਰਕਾਰ ਵੇਲੇ ਮੰਤਰੀ ਵੀ ਰਹਿ ਚੁੱਕੇ ਹਨ ਪਰ ਹੁਣ ਜਦੋਂ ਕਿ 2027 ਦੀਆਂ ਲੋਕ ਸਭਾ ਚੋਣਾਂ ਨੂੰ ਜਦੋਂ ਕਿ 2 ਸਾਲ ਬਚੇ ਹਨ ਤਾਂ ਉਨ੍ਹਾਂ ਵੱਲੋਂ ਪਹਿਲਾਂ ਹੀ ਖੁਦ ਨੂੰ ਉਮੀਦਵਾਰ ਐਲਾਨ ਦਿੱਤਾ ਗਿਆ ਹੈ। ਹਾਲਾਂਕਿ ਜੇਕਰ ਕਾਂਗਰਸ ਪਾਰਟੀ ਵੱਲੋਂ ਟਿਕਟ ਵੰਡ ਦੀ ਗੱਲ ਕੀਤੀ ਜਾਵੇ ਤਾਂ ਬਿਲਕੁਲ ਨੇੜੇ ਜਾ ਕੇ ਲਿਸਟ ਜਾਰੀ ਕੀਤੀ ਜਾਂਦੀ ਹੈ ਪਰ ਇਹ ਆਪਣੇ ਆਪ ਵਿਚ ਵੱਖਰੀ ਗੱਲ ਹੈ ਕਿ ਵਿਜੈਇੰਦਰ ਸਿੰਗਲਾ ਨੇ ਖੁਦ ਨੂੰ ਉਮੀਦਵਾਰ ਐਲਾਨ ਦਿੱਤਾ ਹੈ।
ਵੀਡੀਓ ਲਈ ਕਲਿੱਕ ਕਰੋ -:
























