ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿਚ ਗ੍ਰਿਫਤਾਰ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਪਟੀਸ਼ਨ ‘ਤੇ ਅੱਜ ਫਿਰ ਮੋਹਾਲੀ ਅਦਾਲਤ ਵਿਚ ਸੁਣਵਾਈ ਹੋਈ ਪਰ ਅੱਜ ਵੀ ਉਨ੍ਹਾਂ ਨੂੰ ਰਾਹਤ ਨਹੀਂ ਮਿਲੀ ਹੈ। ਹੁਣ ਮਾਮਲੇ ਦੀ ਅਗਲੀ ਸੁਣਵਾਈ 11 ਅਗਸਤ ਨੂੰ ਹੋਵੇਗੀ ਜਦੋਂ ਕਿ 12 ਅਗਸਤ ਨੂੰ ਬੈਰਕ ਬਦਲਣ ਦੀ ਪਟੀਸ਼ਨ ‘ਤੇ ਵੀ ਸੁਣਵਾਈ ਹੋਵੇਗੀ। ਮਜੀਠੀਆ ਨੂੰ 25 ਜੂਨ ਨੂੰ ਵਿਜੀਲੈਂਸ ਨੇ ਅੰਮ੍ਰਿਤਸਰ ਰਿਹਾਇਸ਼ ਤੋਂ ਗ੍ਰਿਫਤਾਰ ਕੀਤਾ ਸੀ। ਇਸ ਦੇ ਬਾਅਦ ਤੋਂ ਉਹ ਨਾਭਾ ਜੇਲ੍ਹ ਵਿਚ ਬੰਦ ਹਨ।
ਇਹ ਵੀ ਪੜ੍ਹੋ: ਵਿਵਾਦਾਂ ‘ਚ ਘਿਰਿਆ ਆਰ ਨੇਤ ਤੇ ਗੁਰਲੇਜ਼ ਅਖਤਰ ਦਾ ਗੀਤ ‘315’, ਖੁੱਲ੍ਹ ਕੇ ਹ.ਥਿ.ਆ/ਰਾਂ ਦੀ ਕੀਤੀ ਗਈ ਪ੍ਰਦਰਸ਼ਨੀ
ਦੱਸ ਦੇਈਏ ਕਿ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਜਮਾਨਤ ਅਰਜੀ ‘ਤੇ ਸੁਣਵਾਈ 2.30 ਸ਼ੁਰੂ ਹੂਈ ਬਹਿਸ ਤੇ 4.30 ਵਜੇ ਖਤਮ ਹੋਈ। ਦੋ ਘੰਟੇ ਦੀ ਬਹਿਸ ਤੋਂ ਬਾਅਦ ਸੋਮਵਾਰ ਤੱਕ ਸੁਣਵਾਈ ਮੁਲਤਵੀ ਕਰ ਦਿੱਤੀ ਗਈ ਹੈ ਤੇ ਹੁਣ ਸੋਮਵਾਰ ਨੂੰ ਦੁਪਿਹਰ ਬਾਅਦ ਜ਼ਮਾਨਤ ‘ਤੇ ਫੈਸਲਾ ਆਵੇਗਾ।
ਵੀਡੀਓ ਲਈ ਕਲਿੱਕ ਕਰੋ -:
























